ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਦੇਸ਼ ਦੇ ਕਿਸਾਨਾਂ ਵੱਲੋਂ ਪਹਿਲਾ ਸੂਬਾ ਪੱਧਰ ਤੇ ਇਹ ਕਿਸਾਨੀ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਉਸ ਸਮੇਂ ਕਿਸਾਨਾਂ ਵੱਲੋਂ ਟੋਲ ਪਲਾਜ਼ਾ, ਰਿਲਾਇੰਸ ਤੇ ਪੈਟਰੋਲ ਪੰਪਾਂ ਅਤੇ ਰੇਲਵੇ ਲਾਇਨਾਂ ਨੂੰ ਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਸੀ। ਕਿਸਾਨਾਂ ਵੱਲੋਂ ਇਹ ਸੰਘਰਸ਼ ਕਾਫੀ ਲੰਮੇ ਸਮੇਂ ਤੋਂ ਕੀਤਾ ਜਾ ਰਿਹਾ ਹੈ। ਰੇਲਵੇ ਲਾਈਨਾਂ ਨੂੰ ਬੰਦ ਕਰਨ ਕਾਰਨ ਕਾਫੀ ਸਮੇਂ ਤੋਂ ਰੇਲਵੇ ਆਵਾਜਾਈ ਪ੍ਰਭਾਵਿਤ ਹੋਈ। ਜਿੱਥੇ ਪਹਿਲਾਂ ਹੀ ਕਰੋਨਾ ਦੇ ਕਾਰਨ ਰੇਲਵੇ ਆਵਾਜਾਈ ਨੂੰ ਬੰਦ ਕੀਤਾ ਗਿਆ ਸੀ, ਉਸ ਤੋਂ ਬਾਅਦ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਤੇ ਟ੍ਰੇਨ ਨੂੰ ਆਉਣ ਤੋਂ ਰੋਕਿਆ ਗਿਆ।
ਸਰਕਾਰ ਵੱਲੋਂ ਮਾਲ ਗੱਡੀਆਂ ਤੇ ਆਉਣ ਉਪਰ ਵੀ ਰੋਕ ਲਗਾਈ ਗਈ ਸੀ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨਾਲ ਕੀਤੀ ਗਈ ਗੱਲਬਾਤ ਤੋਂ ਬਾਅਦ ਮਾਲ ਗੱਡੀਆਂ ਦੇ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਉਥੇ ਹੀ ਕਿਸਾਨਾਂ ਵੱਲੋਂ ਰੇਲ ਗੱਡੀਆਂ ਨੂੰ ਆਉਣ ਤੋਂ ਰੋਕਿਆ ਗਿਆ ਸੀ। ਰੇਲਵੇ ਮੰਤਰੀ ਪਿਊਸ਼ ਗੋਇਲ ਵੱਲੋਂ ਇਹ ਸ਼ਰਤ ਰੱਖੀ ਗਈ ਸੀ ਕਿ ਅਗਰ ਯਾਤਰੀ ਰੇਲ ਗੱਡੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ ਤਾਂ ਹੀ ਮਾਲ ਗੱਡੀਆਂ ਸੂਬੇ ਅੰਦਰ ਆਉਣਗੀਆਂ।
ਹੁਣ ਕੇਂਦਰ ਸਰਕਾਰ ਵੱਲੋਂ ਪੰਜਾਬੀਆਂ ਲਈ ਇਕ ਵੱਡੀ ਖੁਸ਼ਖਬਰੀ ਲਈ ਹਰੀ ਝੰਡੀ ਮਿਲ ਗਈ ਹੈ। ਪੰਜਾਬ ਅੰਦਰ ਸ਼ੁਰੂ ਕੀਤੀਆਂ ਜਾ ਰਹੀਆਂ 5 ਨਵੀਆਂ ਟ੍ਰੇਨਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ, ਇਨ੍ਹਾਂ ਦੀ ਸ਼ੁਰੂਆਤ ਲਈ ਤਾਰੀਖ ਦਾ ਐਲਾਨ ਵੀ ਬਹੁਤ ਜਲਦ ਕੀਤਾ ਜਾਵੇਗਾ। ਰੇਲਵੇ ਵਿਭਾਗ ਵੱਲੋਂ ਦੇਸ਼ ਭਰ ਵਿਚ 35 ਯਾਤਰੀ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਖਬਰ ਨੂੰ ਸੁਣਦੇ ਸਾਰ ਹੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਕਿਉਂਕਿ ਰੇਲ ਯਾਤਰਾ ਕਰਨ ਵਾਲੇ ਲੋਕਾਂ ਨੂੰ ਭਾਰੀ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਸ਼ੁਰੂ ਕੀਤੀਆਂ ਗਈਆਂ ਇਨ੍ਹਾਂ ਯਾਤਰੀ ਰੇਲ ਗੱਡੀਆਂ ਵਿੱਚ ਫਿਰੋਜ਼ਪੁਰ ਮੰਡਲ ਦੀਆਂ 10 ਯਾਤਰੀ ਰੇਲ ਗੱਡੀਆਂ ਵੀ ਸ਼ਾਮਲ ਹਨ। ਰੇਲਵੇ ਬੋਰਡ ਵੱਲੋਂ ਵੱਖ ਵੱਖ ਰੇਲ ਮੰਡਲਾਂ ਨੂੰ ਮਕੈਨਿਕਲ, ਇਲੈਕਟ੍ਰੀਕਲ ਅਤੇ ਕਮਰਸ਼ੀਅਲ ਵਿਭਾਗ ਤੋਂ ਯਾਤਰੀ ਰੇਲ ਗੱਡੀਆਂ ਚਲਾਉਣ ਦੀ ਤਿਆਰੀ ਕਰਨ ਨੂੰ ਕਿਹਾ ਗਿਆ ਹੈ। ਜਿਸ ਦੀ ਤਰੀਕ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ, ਉੱਥੇ ਹੀ ਅਗਲੇ ਮਹੀਨੇ ਤੋਂ ਇਹ ਰੇਲ ਗੱਡੀਆਂ ਚਲਾਉਣ ਦੀ ਸੰਭਾਵਨਾ ਹੈ। ਐਲਾਨ ਕੀਤੀਆਂ ਗਈਆਂ ਇਨ੍ਹਾਂ ਰੇਲ ਗੱਡੀਆਂ ਵਿੱਚ ਜਲੰਧਰ ਤੋਂ ਚੱਲਣ ਵਾਲੀ ਕੋਈ ਵੀ ਯਾਤਰੀ ਰੇਲ ਗੱਡੀ ਸ਼ਾਮਲ ਨਹੀਂ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …