ਆਈ ਤਾਜਾ ਵੱਡੀ ਖਬਰ
ਕਿਸਾਨ ਜਥੇਬੰਦੀਆਂ ਨੇ ਰੇਲਵੇ ਟ੍ਰੈਕ ਤੇ ਧਰਨੇ ਲਗਾਤਾਰ ਲਗਾਏ ਹੋਏ ਨੇ, ਜਿਸ ਕਾਰਨ ਰੇਲ ਆਵਾਜਾਈ ਨੂੰ ਬੰਦ ਕੀਤਾ ਗਿਆ ਹੈ। ਇਸ ਦੇ ਉਤੇ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਮਾਲਗੱਡੀਆਂ ਨੂੰ ਸੂਬੇ ਅੰਦਰ ਆਉਣ ਦੇਣ, ਤਾਂ ਜੋ ਮਾਲਗੱਡੀਆਂ ਦੇ ਆਉਣ ਨਾਲ ਵਸਤਾਂ ਦੀ ਕਮੀ ਨਾ ਆਵੇ। ਇਸ ਤੇ ਕਿਸਾਨਾਂ ਨੇ ਮਾਲਗੱਡੀਆਂ ਦੇ ਆਉਣ ਦੀ ਇਜਾਜ਼ਤ ਦੇ ਦਿੱਤੀ ਸੀ। ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜਦੋਂ ਤੱਕ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਸੰਘਰਸ਼ ਜਾਰੀ ਰਹੇਗਾ।
ਪੰਜਾਬ ਵਿੱਚ ਮਾਲ ਗੱਡੀਆਂ ਤੇ ਇਕ ਵਾਰ ਫਿਰ ਬਰੇਕ ਲੱਗ ਗਈ ਹੈ। ਇਹ ਰੋਕ ਰੇਲਵੇ ਵੱਲੋਂ ਲਗਾਈ ਗਈ ਹੈ। ਜਦੋਂ ਤਕ ਕਿਸਾਨ ਰੇਲਵੇ ਲਾਈਨ ਕਲੀਅਰ ਨਹੀਂ ਕਰਦੇ ਉਦੋਂ ਤੱਕ ਕੋਈ ਵੀ ਮਾਲ ਗੱਡੀ ਨਹੀਂ ਚਲਾਈ ਜਾਏਗੀ। ਕੇਂਦਰ ਸਰਕਾਰ ਵੱਲੋਂ ਰੇਲਾਂ ਰੋਕਣ ਤੋਂ ਬਾਅਦ ਕਿਸਾਨਾਂ ਨੇ ਵੀ ਹੰਗਾਮੀ ਮੀਟਿੰਗ ਕੀਤੀ ਅਤੇ ਇੱਕ ਵੱਡਾ ਐਲਾਨ ਕੀਤਾ ਹੈ।ਪੰਜਾਬ ਦੀਆਂ 30 ਸੰਘਰਸ਼ਸ਼ੀਲ ਜਥੇਬੰਦੀਆਂ ਦੀ ਹੰਗਾਮੀ ਆਨਲਾਈਨ ਮੀਟਿੰਗ ਕਿਸਾਨ ਆਗੂ ਡਾਕਟਰ ਦਰਸ਼ਨਪਾਲ ਦੀ ਅਗਵਾਈ ਚ ਹੋਈ ਹੈ।ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਤੇ ਵੀ ਚਰਚਾ ਕੀਤੀ ਹੈ।
ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਕੇਂਦਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਫੈਸਲੇ ਨਾਲ ਕਿਸਾਨਾਂ ਦੇ ਉਪਰ ਕੇਂਦਰ ਸਰਕਾਰ ਦਬਾਅ ਪਾਉਣਾ ਚਾਹੁੰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਬੁਰੀ ਤਰ੍ਹਾਂ ਬੌਖਲਾ ਚੁੱਕੀ ਹੈ। ਭਾਜਪਾ ਨੇ ਸਵਿਧਾਨ ਨਾਲ ਖਿਲਵਾੜ ਕਰਦਿਆ ਖੇਤੀ ਵਿਰੋਧੀ ਕਾਨੂੰਨ ਬਣਾਏ ਹਨ। ਭਾਜਪਾ ਦੇ ਇਸ ਦੋਗਲੇ ਕਿਰਦਾਰ ਨੂੰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਕਿਸਾਨ ਜਥੇਬੰਦੀਆਂ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਜਤਿੰਦਰ ਸਿੰਘ ਛੀਨਾ ,ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਹੈ ਕਿ ਵਿਦਿਆਰਥੀ ਵਜ਼ੀਫਾ ਘਪਲੇ ਦਾ ਵੀ ਲੰਬੇ ਸਮੇਂ ਬਾਅਦ ਪਰਦਾਫਾਸ਼ ਹੋਇਆ ਸੀ।
ਆਗੂਆਂ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਚੌਕਸ ਹਨ। ਕਿਸੇ ਵੀ ਕੀਮਤ ਤੇ ਪੰਜਾਬ ਵਿੱਚ ਫੁੱਟ ਨਹੀਂ ਪੈਣ ਦੇਣਗੇ।ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 26 ਅਤੇ 27 ਅਕਤੂਬਰ ਨੂੰ ਦਿੱਲੀ ਵਿਖੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਰਕੇ ਕੌਮੀ ਪੱਧਰ ਦਾ ਤਿੱਖਾ ਸੰਘਰਸ਼ ਉਲੀਕਣਗੀਆਂ। ਉਨ੍ਹਾਂ ਦਲਿਤ ਜਥੇਬੰਦੀਆਂ ਅਤੇ ਖਾਸਕਰ ਬਹੁਜਨ ਸਮਾਜ ਪਾਰਟੀ ਨੂੰ ਵੀ ਅਪੀਲ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਚ ਫੁੱਟ ਪਾਉਣ ਦੀ ਭਾਜਪਾ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਅੱਗੇ ਆਉਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …