ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਜਿੱਥੇ ਲੋਕਾਂ ਵੱਲੋਂ ਕਰੋਨਾ ਤੋਂ ਬਾਅਦ ਲੰਮੇ ਸਮੇਂ ਬਾਦ ਤਿਉਹਾਰਾ ਨੂੰ ਖੁਸ਼ੀ-ਖੁਸ਼ੀ ਮਨਾਇਆ ਜਾ ਰਿਹਾ ਹੈ। ਉਥੇ ਹੀ ਮਹਿੰਗਾਈ ਦੇ ਵਧਣ ਕਾਰਨ ਲੋਕਾਂ ਦੀ ਇਹ ਖੁਸ਼ੀ ਫਿੱਕੀ ਪੈ ਜਾਂਦੀ ਹੈ। ਕਿਉਂ ਕਿ ਮਹਿੰਗਾਈ ਦਿਨੋਂ-ਦਿਨ ਵਧ ਰਿਹਾ ਹੈ ਅਤੇ ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਅਜਿਹੇ ਵਿੱਚ ਤਿਉਹਾਰਾਂ ਦੇ ਉੱਪਰ ਖਰਚਾ ਕਰਨ ਲਈ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਕਰੋਨਾ ਦੇ ਦੌਰ ਵਿੱਚ ਲੋਕਾਂ ਵੱਲੋਂ ਆਪਣੀ ਜਮ੍ਹਾਂ ਪੂੰਜੀ ਵੀ ਵਰਤ ਲਈ ਗਈ ਸੀ ਅਤੇ ਬਹੁਤ ਸਾਰੇ ਰੁਜਗਾਰ ਠੱਪ ਹੋਣ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਬੇਰੋਜ਼ਗਾਰੀ ਦੇ ਚਲਦੇ ਹੋਏ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ।
ਕੇਂਦਰ ਸਰਕਾਰ ਹੁਣ ਲੋਕਾਂ ਦੀ ਫਿਕਰ ਲੱਗੀ ਹੈ ਜਿੱਥੇ ਇਹ ਸਭ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਵੱਲੋਂ ਮਹਿੰਗਾਈ ਨੂੰ ਦੇਖਦੇ ਹੋਏ ਲੋਕਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਜਿਸ ਵਾਸਤੇ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਸ ਦਾ ਫਾਇਦਾ ਹੋ ਸਕੇ। ਸੋਮਵਾਰ ਨੂੰ ਨੂੰ ਕੇਂਦਰੀ ਖਾਦ ਸਕੱਤਰ ਸੁਧਾਂਸ਼ੂ ਪਾਂਡੇ ਵੱਲੋਂ ਖਾਧ-ਤੇਲਾਂ ਦੀਆਂ ਕੀਮਤਾਂ ਦੇ ਵਾਧੇ ਨੂੰ ਦੇਖਦੇ ਹੋਏ ਸਾਰੇ ਸੂਬਿਆਂ ਦੇ ਖਾਧ ਸਕੱਤਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ।
ਜਿਸ ਵਿੱਚ ਸਟੋਕ ਸੀਮਾ ਨੂੰ ਨਿਰਧਾਰਤ ਕਰਨ ਦਾ ਫੈਸਲਾ ਉਨ੍ਹਾਂ ਅਧਿਕਾਰੀਆਂ ਉਪਰ ਛੱਡਿਆ ਹੈ ਤਾਂ ਜੋ ਵੱਖ-ਵੱਖ ਸੂਬਿਆਂ ਦੇ ਵਿਚ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਲਾਗੂ ਕੀਤਾ ਜਾ ਸਕੇ। ਉਥੇ ਹੀ ਉੱਤਰ ਪ੍ਰਦੇਸ਼ ਵਿੱਚ ਸਟੋਕ ਸੀਮਾ ਨੂੰ ਨਿਰਧਾਰਨ ਕਰ ਦਿੱਤਾ ਗਿਆ ਹੈ। ਇਸ ਤਰਾਂ ਹੀ ਬਾਕੀ ਸੂਬਿਆਂ ਦੇ ਵਿੱਚ ਵੀ ਇਸ ਪ੍ਰਕਿਰਿਆ ਨੂੰ ਸ਼ੁਰੂ ਕੀਤੇ ਜਾਣ ਦਾ ਅੰਤਿਮ ਗੇੜ ਚੱਲ ਰਿਹਾ ਹੈ ਜਿਨ੍ਹਾਂ ਵਿੱਚ ਗੁਜਰਾਤ ਰਾਜਸਥਾਨ ਅਤੇ ਹਰਿਆਣਾ ਸ਼ਾਮਲ ਹਨ। ਜਿੱਥੋਂ ਦੇ ਅਧਿਕਾਰੀਆਂ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ।
ਬਹੁਤ ਸਾਰੇ ਸੂਬਿਆਂ ਵੱਲੋਂ ਅਜੇ ਇਸ ਨੂੰ ਸ਼ੁਰੂ ਨਹੀਂ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਇਨ੍ਹਾਂ ਕਦਮਾਂ ਨੂੰ ਲਾਗੂ ਕਰਨ ਦੇ ਫੈਸਲੇ ਸਾਰੀਆਂ ਸੂਬਾ ਸਰਕਾਰਾਂ ਨੂੰ ਦੇ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ 8 ਅਕਤੂਬਰ ਨੂੰ ਇਹ ਫੈਸਲਾ ਕੀਤਾ ਗਿਆ ਸੀ ਕਿ ਸਟਾਕ ਸੀਮਾ ਨੂੰ ਲਾਗੂ ਕੀਤਾ ਜਾਵੇ। ਉਥੇ ਹੀ ਅਕਤੂਬਰ ਦੇ ਵਿੱਚ ਦੋ ਵਾਰੀ ਇਸ ਨੂੰ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਜਿਸ ਵਿੱਚ 12 ਅਕਤੂਬਰ ਅਤੇ 22 ਅਕਤੂਬਰ ਸ਼ਾਮਲ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …