Breaking News

ਕੇਂਦਰ ਸਰਕਾਰ ਨੇ ਪੰਜਾਬ ਚ ਕੋਰੋਨਾ ਨੂੰ ਕਾਬੂ ਕਰਨ ਲਈ ਕੀਤਾ ਇਹ ਕੰਮ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਭਾਰਤ ਵਿੱਚ ਦਿਨ ਬ ਦਿਨ ਕਰੋਨਾ ਕੇਸਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਵਿਸ਼ਵ ਵਿਚ ਫੈਲੀ ਹੋਈ ਇਸ ਮਹਾਮਾਰੀ ਨੇ ਬਹੁਤ ਸਾਰੇ ਦੇਸ਼ਾਂ ਵਿੱਚ ਆਪਣੀ ਅਗਲੀ ਲਹਿਰ ਸ਼ੁਰੂ ਕਰ ਦਿੱਤੀ ਹੈ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਜਾ ਰਹੀ ਹੈ। ਭਾਰਤ ਵਿੱਚ ਵੀ ਕਈ ਸੂਬਿਆਂ ਵਿੱਚ ਕਰਫਿਊ ਲਗਾਉਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਦਿੱਲੀ ਦੇ ਵਿਚ ਵੀ ਕਰੋਨਾ ਕੇਸਾਂ ਦੇ ਵਿੱਚ ਬਹੁਤ ਜ਼ਿਆਦਾ ਵਾਧੇ ਦੀ ਦਰ ਦਰਜ ਕੀਤੀ ਗਈ ਹੈ।

ਹੁਣ ਕੇਂਦਰ ਸਰਕਾਰ ਨੇ ਪੰਜਾਬ ਵਿਚ ਕਰੋਨਾ ਨੂੰ ਕਾਬੂ ਕਰਨ ਲਈ ਤਿਆਰੀ ਕਰ ਦਿੱਤਾ। ਭਾਰਤ ਵਿਚ ਸਰਦੀ ਦੇ ਵਧਣ ਕਾਰਨ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਵੀ ਦਿੱਲੀ ਦੇ ਪ੍ਰਮੁੱਖ ਬਜਾਰਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਕਿਉਂਕਿ ਦਿੱਲੀ ਅੰਦਰ ਤੇਜ਼ੀ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ।

ਕੇਂਦਰ ਸਰਕਾਰ ਵੱਲੋਂ ਕਰੋਨਾ ਦੀ ਰੋਕਥਾਮ ਲਈ 4 ਸੂਬਿਆਂ ਅੰਦਰ ਆਪਣੀਆਂ ਟੀਮਾਂ ਨੂੰ ਭੇਜਿਆ ਜਾ ਰਿਹਾ ਹੈ। ਇਹਨਾਂ ਵਿੱਚ ਪੰਜਾਬ, ਹਿਮਾਚਲ ਪ੍ਰਦੇਸ, ਉੱਤਰ ਪ੍ਰਦੇਸ਼ ਵਿੱਚ ਇਹ ਭੇਜੀਆਂ ਜਾਣ ਵਾਲੀਆਂ ਟੀਮਾਂ ਸਿਹਤ ਵਿਭਾਗ ਦੀਆਂ ਟੀਮਾਂ ਕੰਟੇਨਮੈਂਟ ਨੂੰ ਮਜਬੂਤ ਕਰਨ, ਨਿਗਰਾਨੀ ਵਧਾਉਣ,ਰਣਨੀਤਿਕ ਟੈਸਟਿੰਗ ਕਰਵਾਉਣ ਅਤੇ ਪੌਜ਼ਟਿਵ ਮਰੀਜਾਂ ਦਾ ਸਹੀ ਢੰਗ ਨਾਲ ਇਲਾਜ ਕਰਨ ਬਾਰੇ ਮਾਰਗ ਦਰਸ਼ਨ ਕਰਨਗੀਆਂ। ਇਨ੍ਹਾਂ ਸੂਬਿਆਂ ਅੰਦਰ ਕਰੋਨਾ ਦੀ ਦੂਜੀ ਲਹਿਰ ਨੂੰ ਵੇਖਦੇ ਹੋਏ ਇਹ ਸਭ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਸੂਬਿਆਂ ਨੂੰ covid 19 ਟੈਸਟਿੰਗ ਲਈ ਹਮਲਾਵਰ ਤਰੀਕੇ ਨਾਲ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ ,ਤਾਂ ਜੋ ਵੱਧ ਤੋਂ ਵੱਧ ਕਰੋਨਾ ਸਕਾਰਾਤਮਕ ਲੋਕਾਂ ਨੂੰ ਸ਼ੁਰੂਆਤੀ ਪੜਾਅ ਵਿੱਚ ਫੜਿਆ ਜਾ ਸਕੇ। ਮੋਦੀ ਸਰਕਾਰ ਵੱਲੋਂ ਰਾਜਾਂ ਨੂੰ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜਾਂਚ ਦਾ ਦਾਇਰਾ ਵਧਾਉਣ ਲਈ ਕਿਹਾ ਗਿਆ ਹੈ, ਸ਼ੱਕੀ ਮਰੀਜ਼ਾਂ ਦੇ ਟੈਸਟ ਕਰਨ ਦੀ ਸਲਾਹ ਵੀ ਦਿਤੀ ਗਈ ਹੈ। ਚਾਰ ਸੂਬਿਆਂ ਤੋਂ ਬਿਨਾਂ ਪਹਿਲਾਂ ਹੀ ਕੇਂਦਰ ਸਰਕਾਰ ਵੱਲੋਂ ਹਰਿਆਣਾ, ਰਾਜਸਥਾਨ ,ਗੁਜਰਾਤ ਅਤੇ ਮਣੀਪੁਰ ਵਿੱਚ ਵੀ ਅਗਾਊਂ ਰੋਕਥਾਮ ਮੁਹਿੰਮ ਤਹਿਤ ਆਪਣੀਆਂ ਟੀਮਾਂ ਭੇਜੀਆਂ ਗਈਆਂ ਹਨ। ਇਸ ਸਮੇਂ ਦਿੱਲੀ ਮਹਾਂਰਾਸ਼ਟਰ ਗੁਜਰਾਤ ਸਣੇ ਕਈ ਰਾਜਾਂ ਵਿੱਚ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …