ਆਈ ਤਾਜ਼ਾ ਵੱਡੀ ਖਬਰ
ਜਿੱਥੇ ਹੋਣ ਵਾਲੀਆਂ ਚੋਣਾਂ ਵਿੱਚ ਸਾਢੇ ਤਿੰਨ ਮਹੀਨੇ ਦਾ ਸਮਾਂ ਬਾਕੀ ਬਚਿਆ ਹੈ। ਉਥੇ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਚੋਣ ਰੈਲੀਆਂ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਪਾਰਟੀ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿਚ ਆਪਣੀਆਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਵੀ ਵੱਖ-ਵੱਖ ਜਗਾ ਤੇ ਆਪਣੇ ਕਈ ਉਮੀਦਵਾਰਾਂ ਦੇ ਨਾਮ ਐਲਾਨ ਦਿੱਤੇ ਗਏ ਹਨ। ਅਰਵਿੰਦ ਕੇਜਰੀਵਾਲ ਵੱਲੋਂ ਜਿਥੇ ਬੀਤੇ ਦਿਨੀਂ ਮੋਗਾ ਵਿੱਚ ਆਉਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਸੀ ਉਥੇ ਹੀ ਉਨ੍ਹਾਂ ਵੱਲੋਂ ਕੱਲ੍ਹ ਮੋਗਾ ਵਿੱਚ ਰੈਲੀ ਨੂੰ ਸੰਬੋਧਨ ਕੀਤਾ ਗਿਆ।
ਜਿੱਥੇ ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਵੀ ਕੀਤੇ ਗਏ ਹਨ। ਹੁਣ ਕੇਜਰੀਵਾਲ ਵੱਲੋਂ ਨਵਜੋਤ ਸਿੱਧੂ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਕਾਂਗਰਸੀ ਵੀ ਹੈਰਾਨ-ਪ੍ਰੇਸ਼ਾਨ ਹੋ ਗਏ ਹਨ। ਇਸ ਸਮੇਂ ਜਿਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਕੱਲ੍ਹ ਤੋਂ ਪੰਜਾਬ ਦੇ ਦੋ ਦਿਨਾ ਦੌਰੇ ਤੇ ਆਏ ਹੋਏ ਹਨ। ਉੱਥੇ ਹੀ ਉਨ੍ਹਾਂ ਵੱਲੋਂ ਚੰਨੀ ਸਰਕਾਰ ਉਪਰ ਤੰਜ ਕੱਸੇ ਗਏ ਹਨ। ਪਰ ਕਾਂਗਰਸੀ ਇਸ ਗੱਲ ਤੋਂ ਹੈਰਾਨ ਹਨ ਕਿ ਉਨ੍ਹਾਂ ਵੱਲੋਂ ਨਵਜੋਤ ਸਿੱਧੂ ਦੇ ਤਰੀਫ ਕੀਤੀ ਜਾ ਰਹੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੱਧੂ ਦੀ ਤਰੀਫ ਕਰਦਿਆਂ ਹੋਇਆ ਆਖਿਆ ਹੈ ਕਿ ਜਿੱਥੇ ਉਹ ਪੰਜਾਬ ਦੇ ਲੋਕਾਂ ਦੇ ਹੱਕ ਲਈ ਲੜ ਰਹੇ ਹਨ ਅਤੇ ਮੁੱਦਿਆਂ ਲਈ ਆਵਾਜ਼ ਉਠਾ ਰਹੇ ਹਨ। ਉੱਥੇ ਹੀ ਉਨ੍ਹਾਂ ਨੂੰ ਚੰਨੀ ਸਰਕਾਰ ਵੱਲੋਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਨਵਜੋਤ ਸਿੱਧੂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ।
ਉਨ੍ਹਾਂ ਆਖਿਆ ਕਿ ਨਵਜੋਤ ਸਿੱਧੂ ਦਲੇਰ ਇਨਸਾਨ ਹਨ ਜਿਨ੍ਹਾਂ ਵੱਲੋਂ ਚਰਨਜੀਤ ਚੰਨੀ ਦੇ ਝੂਠੇ ਕੀਤੇ ਗਏ ਐਲਾਨ ਬਾਰੇ ਵੀ ਸਪਸ਼ਟ ਕਰ ਦਿੱਤਾ ਗਿਆ ਹੈ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਜਿੱਥੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਕਾਂਗਰਸ ਦੇ 25 ਵਿਧਾਇਕ ਅਤੇ 2-3 ਸਾਂਸਦ ਵੀ ਉਹਨਾਂ ਦੇ ਸੰਪਰਕ ਵਿਚ ਹਨ। ਉਹਨਾਂ ਤੋਂ ਨਵਜੋਤ ਸਿੱਧੂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਵੱਲੋਂ ਇਸ ਗੱਲ ਨੂੰ ਹਾਸੇ ਵਿਚ ਟਾਲ ਦਿੱਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …