Breaking News

ਕੈਨੇਡਾ ਜਾਣ ਵਾਲੇ ਹੋ ਜਾਵੋ ਸਾਵਧਾਨ – ਪੰਜਾਬ ਚ ਇਥੇ ਏਦਾਂ ਵੱਜੀ 9 ਲੱਖ ਦੀ ਠੱਗੀ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਸਮੇਂ ਜਿਥੇ ਬਹੁਤ ਸਾਰੇ ਲੋਕਾਂ ਦੇ ਕੰਮ ਕਾਜ ਠੱਪ ਹੋ ਗਏ ਸਨ ਅਤੇ ਲੋਕਾਂ ਨੂੰ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ। ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਸਾਰੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਵੱਲੋਂ ਆਪਣੀ ਆਰਥਿਕ ਸਥਿਤੀ ਨੂੰ ਸੁਧਾਰਨ ਵਾਸਤੇ ਵਿਦੇਸ਼ਾਂ ਦਾ ਰੁੱਖ ਵੀ ਕੀਤਾ ਜਾ ਰਿਹਾ ਹੈ। ਜਿਸ ਵਾਸਤੇ ਲੋਕਾਂ ਵੱਲੋਂ ਕਾਨੂੰਨੀ ਅਤੇ ਗੈਰ ਕਾਨੂੰਨੀ ਰਸਤੇ ਵੀ ਅਪਣਾਅ ਲੈਂਦੇ ਹਨ

ਜਿਸ ਦੇ ਚਲਦਿਆਂ ਹੋਇਆਂ ਕਈ ਵਾਰ ਉਹ ਠੱਗੀ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਲਦ ਅਮੀਰ ਹੋਣ ਦੇ ਚੱਕਰ ਵਿਚ ਪੈਸਾ ਕਮਾਉਣ ਲਈ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਕੋਲੋਂ ਲੱਖਾਂ ਠੱਗ ਲਏ ਜਾਂਦੇ ਹਨ। ਹੁਣ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਮਾਰੀ 9 ਲੱਖ ਰੁਪਏ ਦੀ ਠੱਗੀ, ਦੋ ਖ਼ਿਲਾਫ਼ ਮਾਮਲਾ ਦਰਜ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਂਡਾ ਉੜਮੁੜ ਤੋਂ ਸਾਹਮਣੇ ਆਈ ਹੈ,

ਜਿੱਥੇ ਟਾਂਡਾ ਪੁਲਸ ਨੇ ਪਿੰਡ ਸਹਿਬਾਜ਼ਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਅਕਾਸ਼ਦੀਪ ਸਿੰਘ ਪੁੱਤਰ ਬਲਰਾਜ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ’ਚ ਦੋ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਅਕਾਸ਼ਦੀਪ ਸਿੰਘ ਦੇ ਬਿਆਨ ਦੇ ਆਧਾਰ ’ਤੇ ਦਰਜ ਕੀਤਾ ਹੈ ਜਿਸ ਨੇ ਇਹ ਮਾਮਲਾ ਨਵੀਂ ਦਿੱਲੀ ਦੇ ਰਹਿਣ ਵਾਲੇ ਰੂਪ ਲਾਲ ਪੁੱਤਰ ਰਾਮ ਲਾਲ ਵਾਸੀ ਉੱਤਮ ਨਗਰ ,ਅਤੇ ਰਾਜ ਕੁਮਾਰੀ ਪਤਨੀ ਜਸਵਿੰਦਰ ਸਿੰਘ ਵਾਸੀ ਉੱਤਮ ਨਗਰ ਨਵੀਂ ਦਿੱਲੀ ਦੇ ਖ਼ਿਲਾਫ਼ ਦਰਜ ਕਰਵਾਇਆ ਗਿਆ ਹੈ।

ਜਿਨ੍ਹਾਂ ਵੱਲੋਂ ਅਕਾਸ਼ਦੀਪ ਨੂੰ ਕੈਨੇਡਾ ਭੇਜਣ ਵਾਸਤੇ 9 ਲੱਖ ਰੁਪਇਆ ਲਿਆ ਗਿਆ ਸੀ। ਕਾਫੀ ਸਮਾਂ ਬੀਤ ਜਾਣ ਤੇ ਨਾ ਤਾਂ ਉਨ੍ਹਾਂ ਦੋਹਾਂ ਦੋਸ਼ੀਆਂ ਵੱਲੋਂ 9 ਲੱਖ ਰੁਪਏ ਅਕਾਸ਼ ਨੂੰ ਵਾਪਸ ਕੀਤੇ ਗਏ ਹਨ ਅਤੇ ਨਾ ਹੀ ਉਸ ਨੂੰ ਕੈਨੇਡਾ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਹੁਣ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …