Breaking News

ਕੈਨੇਡਾ ਜਾਣ ਵਾਲੇ ਹੋ ਜਾਵੋ ਸਾਵਧਾਨ, ਪੰਜਾਬ ਚ ਇਥੇ ਵੱਜੀ ਲੱਖਾਂ ਦੀ ਠੱਗੀ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇਸ਼ ਵਿਚ ਜਿਸ ਪ੍ਰਕਾਰ ਬੇਰੋਜ਼ਗਾਰੀ ਵਧ ਰਹੀ ਹੈ ਉਸ ਦੇ ਚੱਲਦੇ ਜ਼ਿਆਦਾਤਰ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵੱਲ ਵਧ ਰਿਹਾ ਹੈ । ਗੱਲ ਕੀਤੀ ਜਾਵੇ ਜੇਕਰ ਕੈਨੇਡਾ ਦੀ ਤੱਕ ਕੈਨੇਡਾ ਦੇ ਵਿੱਚ ਬਹੁਤ ਸਾਰੇ ਪੰਜਾਬੀ ਵੱਸ ਚੁੱਕੇ ਹਨ । ਕੈਨੇਡਾ ਨੂੰ ਪੰਜਾਬੀਆਂ ਦਾ ਗੜ੍ਹ ਕਿਹਾ ਜਾਂਦਾ ਹੈ । ਬਹੁਤ ਸਾਰੇ ਪੰਜਾਬੀ ਨੌਜਵਾਨ ਲੜਕੇ ਲੜਕੀਆਂ ਦਾ ਅਜੇ ਵੀ ਇਹ ਸੁਪਨਾ ਹੈ ਕਿ ਉਹ ਕੈਨੇਡਾ ਦੀ ਧਰਤੀ ਤੇ ਜਾ ਕੇ ਵਸ ਵਸ ਸਕਣ । ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਵੱਖੋ ਵੱਖਰੇ ਰਸਤੇ ਅਪਣਾਏ ਜਾਂਦੇ ਹਨ ਕਿ ਕਿਸੇ ਨਾ ਕਿਸੇ ਪ੍ਰਕਾਰ ਦੇ ਉਹ ਕੈਨੇਡਾ ਜਾ ਕੇ ਰਹਿ ਸਕਣ ।

ਇਸੇ ਵਿਚਾਲੇ ਹੁਣ ਕੈਨੇਡਾ ਜਾਣ ਵਾਲਿਆਂ ਲਈ ਇਕ ਬੇਹੱਦ ਹੀ ਖਾਸ ਖ਼ਬਰ ਲੈ ਕੇ ਹਾਜ਼ਰ ਹੋਇਆ ਕਿ ਹੁਣ ਕੈਨੇਡਾ ਜਾਣ ਦੇ ਨਾਮ ਤੇ ਲੋਕਾਂ ਵੱਲੋਂ ਲੱਖਾਂ ਰੁਪਿਆਂ ਦੀ ਠੱਗੀ ਮਾਰੀ ਜਾਂਦੀ ਹੈ । ਦੋਰਾਹਾ ਦੇ ਨਿੱਜੀ ਇਮੀਗਰੇਸ਼ਨ ਸੈਂਟਰ ਦੇ ਮਾਲਕ ਖ਼ਿਲਾਫ਼ ਹੁਣ ਪੁਲੀਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ ਕਿਉਂਕਿ ਇਸ ਮਾਲਕ ਇਮੀਗਰੇਸ਼ਨ ਦੇ ਮਾਲਕ ਵਲੋਂ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾਂ ਰੁਪਿਆਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।

ਇਸ ਸੰਬੰਧੀ ਪੁਲਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕੀ ਹਰਜੀਤ ਸਿੰਘ ਪੁੱਤਰ ਜਗਜੀਤ ਸਿੰਘ ਹਾਲ ਵਾਸੀ ਗ੍ਰੀਨ ਇਸਟੇਟ ਖੰਨਾ ਨੇ ਦਿੱਤੀ ਦਰਖਾਸਤ ‘ਚ ਲਿਖਿਆ ਕਿ ਉਸ ਨੇ ਆਪਣੀ ਘਰਵਾਲੀ ਮਨਪ੍ਰਰੀਤ ਕੌਰ ਨੂੰ ਕੈਨੇਡਾ ਸਟੱਡੀ ਵੀਜਾ ‘ਤੇ ਭੇਜਣ ਸਬੰਧੀ ਅੰਗਦ ਇਮੀਗੇ੍ਸ਼ਨ ਦੋਰਾਹਾ ਦੇ ਮਾਲਕ ਮਨਵੀਰ ਸਿੰਘ ਨਾਲ ਸੰਪਰਕ ਕੀਤਾ ਸੀ, ਜਿਸਨੇ ਮਨਪ੍ਰਰੀਤ ਕੌਰ ਨੂੰ ਸਟੱਡੀ ਵੀਜ਼ਾ ‘ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਬਿਨਾਂ ਲਾਇਸੰਸ/ਅਧਿਕਾਰ ਤੋਂ 11 ਹਜਾਰ ਰੁਪਏ ਨਕਦ ਤੇ 9,26,500 ਰੁਪਏ ਆਰਟੀਜੀਐੱਸ ਕੁੱਲ ਰਕਮ 9,37,500 ਰੁਪਏ ਪ੍ਰਰਾਪਤ ਕਰ ਕੇ ਧੋਖਾਧੜੀ ਕੀਤੀ ਹੈ।

ਜਿਸ ਤੋਂ ਬਾਅਦ ਪੁਲੀਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਜਿਸ ਪ੍ਰਕਾਰ ਨੌਜਵਾਨਾਂ ਦਾ ਰੁਝਾਨ ਵਿਦੇਸ਼ਾਂ ਵੱਲ ਵਧ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਲੋਕ ਇਸ ਦਾ ਲਾਹਾ ਲੈ ਕੇ ਉਨ੍ਹਾਂ ਨਾਲ ਧੋਖਾਧੜੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ । ਅਜਿਹਾ ਹੀ ਮਾਮਲਾ ਇਹ ਦੋਰਾਹਾ ਤੋਂ ਸਾਹਮਣੇ ਆਇਆ ਹੈ ਜਿਥੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ , ਲੱਖਾਂ ਰੁਪਿਆਂ ਦੀ ਠੱਗੀ ਮਾਰੀ ਗਈ ।

Check Also

4 ਮਹੀਨੇ ਦਾ ਬੱਚਾ ਬਣਿਆ ਏਨੇ ਅਰਬਾਂ ਦਾ ਮਾਲਕ , ਦਾਦੇ ਨੇ ਦੇ ਦਿੱਤਾ ਤੋਹਫੇ ਵਿਚ ਅਜਿਹਾ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਕਾਮਯਾਬ ਹੋਣ ਦੇ ਲਈ ਲੰਬਾ …