ਆਈ ਤਾਜ਼ਾ ਵੱਡੀ ਖਬਰ
ਇਸ ਦੁਨੀਆ ਵਿੱਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਉਥੇ ਹੀ ਪੂਰੀ ਦੁਨੀਆਂ ਵਿੱਚ ਇਸਨੇ ਹਲਚਲ ਪੈਦਾ ਕਰ ਦਿੱਤੀ ਸੀ ਅਤੇ ਸਾਰੇ ਦੇਸ਼ਾਂ ਦੇ ਲੋਕਾਂ ਵਿੱਚ ਇਸ ਘਟਨਾ ਨੂੰ ਲੈ ਕੇ ਜਿੱਥੇ ਅਜਿਹਾ ਡਰ ਪੈਦਾ ਹੋ ਗਿਆ ਹੈ ਜੋ ਅਜੇ ਵੀ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਕੋਈ ਵੀ ਦੇਸ਼ ਬਚ ਨਹੀਂ ਸਕਿਆ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਦੇ ਵਿਚ ਜਿਥੇ ਕਰੋਨਾ ਦੇ ਮਾਮਲੇ ਮੁੜ ਤੋਂ ਸਾਹਮਣੇ ਆ ਰਹੇ ਹਨ। ਉਥੇ ਹੀ ਫਿਰ ਤੋਂ ਉਨ੍ਹਾਂ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਇਆ ਜਾ ਰਿਹਾ ਹੈ ਅਤੇ ਦੇਸ਼ ਅੰਦਰ ਵੀ ਲੋਕਾਂ ਨੂੰ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ।
ਜਿੱਥੇ ਕਰੋਨਾ ਦਾ ਖ਼ਤਰਾ ਮੁੜ ਤੋਂ ਵਧਣਾ ਸ਼ੁਰੂ ਹੋ ਗਿਆ ਹੈ ਉਥੇ ਹੀ ਲੋਕਾਂ ਦੇ ਮਨਾਂ ਵਿੱਚ ਵੀ ਡਰ ਵਧਣਾ ਸ਼ੁਰੂ ਹੋ ਗਿਆ ਹੈ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਖ਼ੁਦ ਉਨ੍ਹਾਂ ਵੱਲੋਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਿੱਥੇ ਇਕ ਵਾਰ ਫਿਰ ਤੋਂ ਕਰੋਨਾ ਦੀ ਚਪੇਟ ਵਿੱਚ ਆਏ ਹਨ। ਉਥੇ ਹੀ ਉਨ੍ਹਾਂ ਵੱਲੋਂ ਖੁਦ ਆਪਣੇ ਕਰੋਨਾ ਤੋਂ ਪੀੜਤ ਹੋਣ ਦੀ ਜਾਣਕਾਰੀ ਸੋਸ਼ਲ ਮੀਡੀਆ ਦੇ ਜ਼ਰੀਏ ਦਿੱਤੀ ਗਈ ਹੈ ਜਿਥੇ ਉਨ੍ਹਾਂ ਵੱਲੋਂ ਟਵੀਟ ਕਰਦੇ ਹੋਏ ਦੱਸਿਆ ਗਿਆ ਹੈ ਕਿ ਇੱਕ ਵਾਰ ਫਿਰ ਤੋਂ ਕਰੋਨਾ ਪਾਜ਼ਿਟਿਵ ਹੋ ਗਏ ਹਨ।
ਬੀਤੇ ਦਿਨੀਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਮਰੀਕਾ ਦੇ ਲਾਸ ਐਜਲਸ ਵਿੱਚ ਸਿਖਰ ਸਮੇਲਨ ਵਿੱਚ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਵੱਲੋਂ ਕਈ ਨੇਤਾਵਾਂ ਦੇ ਨਾਲ਼ ਮੁਲਾਕਾਤ ਵੀ ਕੀਤੀ ਗਈ ਸੀ। ਹੁਣ ਉਨ੍ਹਾਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਇਕਾਂਤਵਾਸ ਕੀਤਾ ਗਿਆ ਹੈ।
ਉਨ੍ਹਾਂ ਆਖਿਆ ਕਿ ਉਨ੍ਹਾਂ ਵੱਲੋਂ ਸਾਰੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਉਹ ਠੀਕ ਮਹਿਸੂਸ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ ਜਨਵਰੀ ਦੇ ਵਿਚ ਕਰੋਨਾ ਤੋਂ ਪੀੜਤ ਹੋ ਗਏ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …