ਆਈ ਤਾਜਾ ਵੱਡੀ ਖਬਰ
ਹੁਣ ਦੁਨੀਆਂ ਵਿਚ ਜਿੱਥੇ ਸਭ ਦੇਸ਼ ਇਸ ਕਰੋਨਾ ਦੇ ਕਾਰਨ ਪ੍ਰਭਾਵਿਤ ਹੋਏ ਹਨ। ਉਥੇ ਹੀ ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਘਟਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਕਰੋਨਾ ਨੂੰ ਠੱਲ ਪਾਉਣ ਵਾਸਤੇ ਜਿਥੇ ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਸੀ ਅਤੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਸਨ ਤਾਂ ਜੋ ਇਸ ਕਹਿਰ ਨੂੰ ਰੋਕਿਆ ਜਾ ਸਕੇ। ਬਹੁਤ ਸਾਰੇ ਦੇਸ਼ਾਂ ਵੱਲੋਂ ਜਿੱਥੇ ਕਰੋਨਾ ਟੀਕਾਕਰਨ ਅਤੇ ਤਾਲਾਬੰਦੀ ਅਤੇ ਹੋਰ ਸਖਤ ਮਾਪਦੰਡ ਅਪਣਾਉਣ ਤੋਂ ਬਾਅਦ ਇਸ ਕਰੋਨਾ ਉੱਪਰ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਸੀ।
ਉਥੇ ਹੀ ਸਭ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੀਆਂ ਸਰਹੱਦਾਂ ਨੂੰ ਮੁੜ ਖੋਲ੍ਹਿਆ ਗਿਆ ਅਤੇ ਮੁੜ ਸਭ ਦੇਸ਼ਾਂ ਵੱਲੋਂ ਆਰਥਿਕ ਤੌਰ ਤੇ ਕਮਜ਼ੋਰ ਹੋਣ ਤੋਂ ਬਾਅਦ ਮੁੜ ਪੈਰਾਂ-ਸਿਰ ਹੋਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ। ਪਰ ਕਰੋਨਾ ਦੇ ਵਧ ਰਹੇ ਨਵੇਂ ਵਾਇਰਸ ਦੇ ਕਾਰਨ ਸਾਰੇ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਵਿਚ ਵਾਧਾ ਦੇਖਿਆ ਜਾ ਰਿਹਾ ਹੈ। ਇਸ ਲਈ ਹੀ ਲੋਕਾਂ ਨੂੰ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੀਆਂ ਹਸਤੀਆਂ ਵੀ ਇਸ ਦੀ ਚਪੇਟ ਵਿਚ ਆ ਗਈਆਂ ਹਨ।
ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਬਾਰੇ ਵੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਉਪਰ ਜਾਣਕਾਰੀ ਸਾਂਝੀ ਕਰਦੇ ਹੋਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੱਸਿਆ ਗਿਆ ਕਿ ਉਹ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਹੁਣ ਪੰਜ ਦਿਨਾਂ ਲਈ ਆਪਣੇ ਆਪ ਨੂੰ ਇਕਾਂਤ ਵਾਸ ਕੀਤਾ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਉਹ ਆਪਣਾ ਸਾਰਾ ਕੰਮ ਦੂਰ ਰਹਿ ਕੇ ਹੀ ਕਰਨਗੇ।
ਉਨ੍ਹਾਂ ਦੱਸਿਆ ਕਿ ਪਹਿਲਾਂ ਦੇ ਮੁਕਾਬਲੇ ਬਿਹਤਰ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਕਿਸੇ ਦੇ ਸੰਪਰਕ ਵਿੱਚ ਆਉਣ ਕਾਰਨ ਹੀ ਕਰੋਨਾ ਦੀ ਚਪੇਟ ਵਿੱਚ ਆਏ ਹਨ ਅਤੇ ਜਿਸ ਦੇ ਸੰਪਰਕ ਵਿੱਚ ਆਏ ਹਨ ਉਨ੍ਹਾਂ ਦੇ ਤਿੰਨ ਬੱਚਿਆਂ ਵਿੱਚੋਂ ਇੱਕ ਹੈ। ਜਿੱਥੇ ਉਨ੍ਹਾਂ ਵੱਲੋਂ ਸਭ ਲੋਕਾਂ ਨੂੰ ਕਰੋਨਾ ਟੀਕਾਕਰਨ ਕਰਵਾਉਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਲਾਗੂ ਕੀਤੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …