ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਪਹਿਲਾਂ ਕਰੋਨਾ ਦੀ ਸਥਿਤੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਜਿਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਉਥੇ ਹੀ ਪੰਜਾਬ ਵਿਚ ਪਿਛਲੇ ਕਾਫੀ ਸਮੇਂ ਤੋਂ ਬਿਜਲੀ ਦੀ ਸਪਲਾਈ ਵਿਚ ਵੀ ਕਮੀ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਹੋ ਰਹੀਆਂ ਹਨ। ਗਰਮੀ ਦੇ ਮੌਸਮ ਵਿਚ ਜਿਥੇ ਲੋਕਾਂ ਵੱਲੋਂ ਗਰਮੀ ਤੋਂ ਰਾਹਤ ਪਾਉਣ ਲਈ ਬਿਜਲੀ ਉਪਕਰਣਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਬਿਜਲੀ ਸੰਕਟ ਕਾਰਨ ਲੋਕਾਂ ਨੂੰ ਪਰੇਸ਼ਾਨੀ ਆ ਰਹੀ ਹੈ। ਸਰਕਾਰ ਵੱਲੋਂ ਇਸ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਸਨ ਅਤੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ।
ਹੁਣ ਕੈਪਟਨ ਅਮਰਿੰਦਰ ਸਿੰਘ ਨੇ ਅਚਾਨਕ ਇਹ ਵੱਡਾ ਫੈਸਲਾ ਲਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਵੱਲੋਂ ਬਿਜਲੀ ਸੰਕਟ ਨੂੰ ਲੈ ਕੇ ਉਦਯੋਗ ਜਗਤ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਵਿੱਚ ਵੀ ਕਟੌਤੀ ਕਰ ਦਿੱਤੀ ਸੀ। ਜਿਸ ਕਾਰਨ ਉਦਯੋਗਾਂ ਨੂੰ ਵੀ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਹੁਣ ਬਰਸਾਤ ਹੋਣ ਕਾਰਨ ਉਦਯੋਗ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਤਲਵੰਡੀ ਸਾਬੋ ਵਿਖੇ ਪਲਾਂਟ ਨੇ 660 ਮੈਗਾਵਾਟ ਦਾ ਉਤਪਾਦਨ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ ਜਿਸ ਨਾਲ ਪੰਜਾਬ ਵਿੱਚ ਬਿਜਲੀ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈ। ਪੰਜਾਬ ਅੰਦਰ ਬਿਜਲੀ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਹਦਾਇਤ ਜਾਰੀ ਕੀਤੀ ਹੈ ਜੋ ਕਿ ਖਪਤਕਾਰਾਂ ਨੂੰ ਸਾਰੀਆਂ ਪਾਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕੀਤਾ ਜਾਵੇ।
ਦੇਰੀ ਨਾਲ ਮੌਨਸੂਨ ਅਤੇ ਖੇਤੀਬਾੜੀ ਅਤੇ ਘਰੇਲੂ ਖੇਤਰਾਂ ਤੋਂ ਮੰਗ ਵਿਚ ਬੇਮਿਸਾਲ ਵਾਧਾ ਹੋਣ ਦੇ ਕਾਰਨ ਘਰੇਲੂ ਉਦਯੋਗਾਂ ਨੂੰ ਦਿੱਤੀ ਜਾਂਦੀ ਬਿਜਲੀ ਸਪਲਾਈ ਉੱਪਰ ਪਾਬੰਦੀ ਲਗਾਈ ਗਈ ਸੀ। ਹੁਣ ਪੰਜਾਬ ਵਿਚ ਬਰਸਾਤ ਹੋਣ ਅਤੇ ਬਿਜਲੀ ਦੀ ਸਮੱਸਿਆ ਦਾ ਹੱਲ ਹੋਣ ਨਾਲ ਲੋਕਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਮੁੜ ਤੋਂ ਬਹਾਲ ਕਰ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …