ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਏ ਦਿਨ ਹੀ ਲੋਕਾਂ ਵਾਸਤੇ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਲੋਕਾਂ ਵੱਲੋਂ ਵੀ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੇ ਮੁਤਾਬਕ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਅਜਿਹੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਇਨ੍ਹਾਂ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਮੁੱਦੇ ਨੂੰ ਲੈ ਕੇ ਇਹ ਫੈਸਲਾ ਕੀਤਾ ਗਿਆ ਹੈ। ਜਿੱਥੇ ਇਹ ਮੁੱਦਾ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਇਕ ਮੀਟਿੰਗ ਦੌਰਾਨ ਲਿਆ ਗਿਆ ਸੀ। ਉਥੇ ਹੀ ਛੋਟੇ ਖਰਚਿਆਂ ਵਿੱਚ ਉਪਭੋਗਤਾਵਾਂ ਨੂੰ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਦੇ ਤਹਿਤ ਸੂਬੇ ਦੇ ਹੁਣ ਫਲਾਂ ਅਤੇ ਸਬਜ਼ੀਆਂ ਦੇ ਪਰਚੂਨ ਬਾਜ਼ਾਰਾਂ ਵਿਚ ਉਪਭੋਗਤਾਵਾਂ ਦੇ ਖਰਚਿਆਂ ਨੂੰ ਚਾਲੂ ਵਿੱਤੀ ਸਾਲ ਦੇ ਸੱਤ ਮਹੀਨਿਆਂ ਦੀ ਬਾਕੀ ਮਿਆਦ ਵਿੱਚ ਛੋਟ ਦੇਣ ਦੇ ਆਦੇਸ਼ ਦਿੱਤੇ ਗਏ ਹਨ।
ਉਥੇ ਹੀ ਅਜਿਹੇ ਖਰਚੇ ਇਕੱਠੇ ਕਰਨ ਵਾਲੀਆਂ ਕਮੇਟੀਆਂ ਨੂੰ ਵੀ ਨਿਜੀ ਤੌਰ ਤੇ ਠੇਕੇ ਅਲਾਟ ਕੀਤੇ ਗਏ ਹਨ। ਜਿਸ ਦਾ ਫਾਇਦਾ ਰੇੜ੍ਹੀ ਅਤੇ ਫੜੀ ਵਿਕਰੇਤਾਵਾਂ ਨੂੰ ਹੋਵੇਗਾ ਅਤੇ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਹੋਣਗੀਆਂ। ਰਾਹਤ ਦੇਣ ਨਾਲ ਪੰਜਾਬ ਮੰਡੀ ਬੋਰਡ ਦੇ ਖਜ਼ਾਨੇ ਨੂੰ 12 ਕਰੋੜ ਰੁਪਏ ਦੀ ਲਾਗਤ ਪਵੇਗੀ।
ਇਸ ਦੀ ਵਰਤੋਂ ਮਾਰਕੀਟ ਕਮੇਟੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਲਈ ਕਰਨਗੀਆਂ। ਠੇਕੇਦਾਰਾਂ ਰਾਹੀਂ ਉਪਯੋਗਤਾਵਾ ਲਈ ਖਰਚੇ ਵੀ ਇਕੱਤਰ ਕੀਤੇ ਜਾਂਦੇ ਹਨ। ਇਸ ਫੈਸਲੇ ਬਾਰੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਹੈ ਕੇ ਮੁੱਖ ਮੰਤਰੀ ਵੱਲੋਂ 1 ਸਤੰਬਰ 2021 ਤੋਂ 31 ਮਾਰਚ 2022 ਤੱਕ ਉਪਭੋਗਤਾਵਾਂ ਖਰਚਿਆਂ ਵਿੱਚ ਛੋਟ ਦਿੱਤੇ ਜਾਣ ਦਾ ਆਦੇਸ਼ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …