Breaking News

ਕੈਪਟਨ ਅਮਰਿੰਦਰ ਸਿੰਘ ਨੇ ਆਖਰ ਕਿਸਾਨਾਂ ਨੂੰ ਮਨਾ ਹੀ ਲਿਆ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਦੇਸ਼ ਦੇ ਕਿਸਾਨਾਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸਦੇ ਤਹਿਤ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਥੇ ਹੀ ਵੱਡੀ ਖਬਰ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਮਨਾ ਲਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ 30 ਕਿਸਾਨ ਜਥੇਬੰਦੀਆਂ ਨਾਲ ਅੱਜ ਪੰਜਾਬੀ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਹੈ।

ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨ ਜਥੇਬੰਦੀਆਂ ਨੂੰ 21 ਨਵੰਬਰ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਅੱਜ ਦੁਪਹਿਰ ਤੋਂ ਲੈ ਕੇ ਇਹ ਮੀਟਿੰਗ ਕਾਫੀ ਲੰਮਾ ਸਮਾਂ ਚਲਦੀ ਰਹੀ। ਜਿਸ ਵਿਚ ਕਿਸਾਨਾਂ ਨੂੰ ਰੇਲਵੇ ਟ੍ਰੈਕ ਖਾਲੀ ਕਰਕੇ ਰੇਲ ਗੱਡੀਆਂ ਚਲਾਉਣ ਲਈ ਮਨਾ ਲਿਆ ਗਿਆ ਹੈ।

ਕਿਸਾਨ ਵੱਲੋਂ ਪੰਜਾਬ ਵਿੱਚ ਹੋ ਰਹੀ ਵਸਤਾਂ ਦੀ ਕਿਲਤ ਨੂੰ ਵੇਖਦੇ ਹੋਏ ਮਾਲ ਗੱਡੀਆਂ ਦੇ ਨਾਲ ਰੇਲ ਗੱਡੀਆਂ ਨੂੰ ਚਲਾਉਣ ਲਈ ਵੀ ਸਹਿਮਤੀ ਦੇ ਦਿੱਤੀ ਗਈ ਹੈ । ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਕਿਸਾਨ ਯੁਨੀਅਨ ਨਾਲ ਮੀਟਿੰਗ ਸਫ਼ਲ ਰਹੀ ਹੈ। ਕਿਸਾਨ ਯੂਨੀਅਨ ਨੇ ਤੇ ਨਵੰਬਰ ਦੀ ਰਾਤ ਤੋਂ 15 ਦਿਨਾਂ ਲਈ ਰੇਲ ਰੋਕੋ ਅੰਦੋਲਨ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਸ ਕਦਮ ਦਾ ਸਵਾਗਤ ਕਰਦਾ ਹਾਂ ਕਿਉਂਕਿ ਇਹ ਸਾਡੀ ਆਰਥਿਕਤਾ ਨੂੰ ਬਹਾਲ ਕਰੇਗਾ। ਕੇਂਦਰ ਸਰਕਾਰ ਨੂੰ ਜਲਦੀ ਤੋਂ ਜਲਦੀ ਪੰਜਾਬ ਵਿੱਚ ਰੇਲ ਸੇਵਾਵਾਂ ਮੁੜ ਚਾਲੂ ਕਰਨ ਦੀ ਅਪੀਲ ਕਰਦਾ ਹਾਂ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਨੂੰ ਉਨਾਂ ਦੀਆ ਹੋਰ ਮੰਗਾਂ, ਜਿਨ੍ਹਾਂ ਵਿੱਚ ਗੰਨੇ ਦਾ ਰੇਟ ਪਰਾਲੀ ਸਾੜਨ ਦੇ ਕੇਸ 3 ਨਵੰਬਰ ਤੋਂ ਪਹਿਲਾਂ ਐਫ ਆਰ ਆਈ ਸ਼ਾਮਲ ਹਨ।

ਇਨ੍ਹਾਂ ਸਭ ਬਾਰੇ ਵਿਚਾਰ ਵਟਾਂਦਰੇ ਲਈ ਅਧਿਕਾਰੀਆਂ ਦੀ ਕਮੇਟੀ ਬਣਾਉਣ ਦਾ ਭਰੋਸਾ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਗਿਆ। ਪਰ ਕਿਸਾਨ ਜਥੇਬੰਦੀਆਂ ਵੱਲੋਂ 26 ਤੇ 27 ਨਵੰਬਰ ਨੂੰ ਦਿੱਲੀ ਦੇ ਵਿਚ ਧਰਨਾ ਦਿੱਤਾ ਜਾਵੇਗਾ। ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …