ਆਈ ਤਾਜ਼ਾ ਵੱਡੀ ਖਬਰ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਆਏ ਦਿਨ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਇਸ ਸਮੇਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਵੀ ਭਰਮਾਉਣ ਲਈ ਕਈ ਤਰ੍ਹਾਂ ਦੇ ਵਾਅਦੇ ਕੀਤੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਇਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਉਥੇ ਹੀ ਉਸ ਨੂੰ ਪੂਰੇ ਵੀ ਕੀਤਾ ਜਾ ਰਿਹਾ ਹੈ।
ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਿਛਲੇ ਕਾਫੀ ਲੰਮੇ ਸਮੇਂ ਤੋਂ ਲੋਕਾਂ ਵੱਲੋਂ ਇਸ ਖੁਸ਼ਖਬਰੀ ਦੀ ਉਡੀਕ ਕੀਤੀ ਜਾ ਰਹੀ ਸੀ ਜਿਥੇ ਹੁਣ ਪੰਜਾਬ ਦੇ ਪੈਨਸ਼ਨਰਾਂ ਨੂੰ ਕੈਪਟਨ ਸਰਕਾਰ ਵੱਲੋਂ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ। ਕੈਪਟਨ ਸਰਕਾਰ ਵੱਲੋਂ ਜਿੱਥੇ ਬੁਢਾਪਾ ਪੈਨਸ਼ਨ ਅਤੇ ਵਿਧਵਾ ਔਰਤਾਂ ਨੂੰ 750 ਰੁਪਏ ਦੀ ਜਗ੍ਹਾ ਤੇ ਪੰਦਰਾਂ ਸੌ ਰੁਪਏ ਮਹੀਨਾ ਪੈਨਸ਼ਨ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ।
ਉੱਥੇ ਹੀ ਹੁਣ ਇਨ੍ਹਾਂ 27 ਲੱਖ ਦੇ ਕਰੀਬ ਲੋਕਾਂ ਨੂੰ ਸੂਬੇ ਵਿਚ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਦਾ ਐਲਾਨ ਅੱਜ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਭਵਨ ਵਿਖੇ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ ਕਰਦੇ ਹੋਏ ਕੀਤਾ ਗਿਆ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਸਰਕਾਰ ਆਪਣੇ ਚੋਣਾਂ ਦੌਰਾਨ ਕੀਤੇ ਹੋਏ ਵਾਅਦੇ ਪੂਰੇ ਕਰਨ ਵਿੱਚ 90 ਫ਼ੀਸਦੀ ਕਾਮਯਾਬ ਹੋ ਚੁਕੀ ਹੈ।
ਕਿਉਂਕਿ ਇਸ ਕੈਪਟਨ ਸਰਕਾਰ ਵੱਲੋਂ ਚੋਣਾਂ ਦੇ ਸਮੇਂ ਜੋ ਮੈਨੀਫੈਸਟੋ ਵਿੱਚ ਵਾਅਦੇ ਕੀਤੇ ਗਏ ਸਨ। ਉਹ ਸਾਰੇ ਵਾਅਦੇ ਕੈਪਟਨ ਸਰਕਾਰ ਵੱਲੋਂ ਆਪਣੇ ਸਮੇਂ ਦੇ ਵਿੱਚ ਪੂਰੇ ਕੀਤੇ ਜਾ ਰਹੇ ਹਨ। ਜਿਸ ਦਾ ਫਾਇਦਾ ਸੂਬੇ ਦੇ ਲੋਕਾਂ ਨੂੰ ਹੋ ਰਿਹਾ ਹੈ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਯੋਜਨਾਵਾਂ ਦਾ ਫਾਇਦਾ ਉਹਨਾ ਲਾਭਪਾਤਰੀਆਂ ਨੂੰ ਹੋ ਰਿਹਾ ਹੈ ਜੋ ਇਨ੍ਹਾਂ ਲਈ ਯੋਗ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …