ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਲਈ ਮਾਹੌਲ ਪੂਰੀ ਤਰਾਂ ਗਰਮਾਇਆ ਹੋਇਆ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਹੋ ਚੁੱਕਾ ਹੈ। ਅਤੇ ਪਾਰਟੀ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਵਿਧਾਇਕਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਵੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਅਲੱਗ ਹੋ ਕੇ ਜਿਥੇ ਆਪਣੀ ਵੱਖਰੀ ਪਾਰਟੀ ਬਣਾਈ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੀ ਪਾਰਟੀ ਵੱਲੋਂ ਪਟਿਆਲਾ ਤੋਂ ਚੋਣ ਲੜਨ ਦਾ ਐਲਾਨ ਵੀ ਕਰ ਦਿਤਾ ਗਿਆ ਹੈ।
ਹੁਣ ਕੈਪਟਨ ਅਮਰਿੰਦਰ ਸਿੰਘ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਵੱਡਾ ਧਮਾਕਾ ਕਰਨ ਲੱਗੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਨਾਲ ਢੀਂਡਸਾ ਦੀ ਅਗਵਾਈ ਵਾਲੀ ਸੰਯੁਕਤ ਅਕਾਲੀ ਦਲ ਦੇ ਗਠਜੋੜ ਦੀ ਅਗਵਾਈ ਕਰਨ ਜਾ ਰਹੇ ਹਨ। ਜਿੱਥੇ ਉਨ੍ਹਾਂ ਵੱਲੋਂ ਗਠਜੋੜ ਕਰਕੇ ਆਉਣ ਵਾਲੀਆਂ ਚੋਣਾਂ ਵਿਚ ਹਿੱਸਾ ਲਿਆ ਜਾਵੇਗਾ। ਉੱਥੇ ਹੀ ਇਸ ਗਠਜੋੜ ਨਾਲ ਕਾਂਗਰਸ ਪਾਰਟੀ ਨੂੰ ਖਤਰਾ ਪੈਦਾ ਹੋ ਗਿਆ ਹੈ। ਕਿਉਂਕਿ ਉਨ੍ਹਾਂ ਦੀਆਂ ਵੋਟਾਂ ਗੱਠਜੋੜ ਵਾਲੀ ਕਾਂਗਰਸ ਨੂੰ ਜਾ ਸਕਦੀਆਂ ਹਨ।
ਚੰਡੀਗੜ੍ਹ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਵਾਸਤੇ ਸੈਕਟਰ 9-ਵਿੱਚ ਇਮਾਰਤ ਕਿਰਾਏ ਤੇ ਲੈ ਕੇ ਆਪਣੇ ਦਫ਼ਤਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿੱਥੇ ਇਸ ਹਫਤੇ ਦੇ ਵਿੱਚ ਇਸ ਦਾ ਸਾਰਾ ਕੰਮ ਹੋ ਜਾਵੇਗਾ। ਉਥੇ ਹੀ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਲਈ ਭਾਜਪਾ ਸਰਕਾਰ ਨਾਲ ਗੱਲਬਾਤ ਵੀ ਕੀਤੀ ਜਾਂਦੀ ਰਹੀ ਹੈ। ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਐਮ ਐਸ ਪੀ ਸਬੰਧੀ ਗਰੰਟੀ ਅਤੇ ਸ਼ਹੀਦ ਹੋਏ ਕਿਸਾਨਾਂ ਦੀ ਮਦਦ ਲਈ ਮੁਆਵਜ਼ੇ ਦਾ ਮੁੱਦਾ ਵੀ ਉਠਾਇਆ ਗਿਆ ਹੈ।
ਇਨ੍ਹਾਂ ਸਾਰੇ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਚ ਮੁਲਾਕਾਤ ਵੀ ਕੀਤੀ ਜਾਵੇਗੀ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਆਪਣੇ ਫਾਰਮ ਹਾਊਸ ਵਿੱਚ ਆਪਣੇ ਸਮਰਥਕਾਂ ਨਾਲ ਗਲਬਾਤ ਕੀਤੀ ਜਾ ਰਹੀ ਹੈ। ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …