Breaking News

ਕੈਪਟਨ ਨੇ ਕਰਤਾ ਇਹ ਵੱਡਾ ਐਲਾਨ ਕਿਸਾਨਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪਿਛਲੇ ਮਹੀਨੇ ਤੋਂ ਹੀ ਖੇਤੀ ਕਨੂੰਨਾਂ ਨੂੰ ਲੈ ਕੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਲਗਾਤਾਰ ਮੋਰਚੇ ਤੇ ਡਟੀਆ ਹੋਈਆਂ ਹਨ । ਕਿਸਾਨਾਂ ਵੱਲੋਂ ਲਗਾਤਾਰ ਰੋਸ ਮੁਜ਼ਾਹਰੇ ਤੇ ਧਰਨੇ ਦਿੱਤੇ ਜਾ ਰਹੇ ਹਨ ਤਾਂ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਜਥੇਬੰਦੀਆਂ ਦੀ ਪੂਰੀ ਹਮਾਇਤ ਕਰ ਰਹੇ ਹਨ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿੱਚ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਕਿਸਾਨਾਂ ਦੇ ਚਿਹਰੇ ਤੇ ਖੁਸ਼ੀ ਫਿਰ ਤੋਂ ਵੇਖਣ ਨੂੰ ਮਿਲ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀਬਾੜੀ ਵਿਭਾਗ ਦੀ ਕਣਕ ਦੀ ਬਿਜਾਈ ਸਬੰਧੀ ਸਬਸਿਡੀ ਨੀਤੀ 2020-21 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਨਾਲ ਕਿਸਾਨਾਂ ਨੂੰ ਹਾੜੀ ਸੀਜਨ ਦੌਰਾਨ 50 ਫ਼ੀਸਦੀ ਸਬਸਿਡੀ ਉੱਤੇ ਕਣਕ ਦਾ ਪ੍ਰਮਾਣਿਤ ਬੀਜ ਮੁਹਈਆ ਕਰਵਾਇਆ ਜਾਵੇਗਾ । ਇਹ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇਗੀ ਅਤੇ ਸਬਸਿਡੀ ਦੀ ਰਕਮ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 1 ਨਵੰਬਰ ਤੋਂ ਆਪਣੇ ਖੇਤਰਾਂ ਵਿੱਚ ਖੇਤੀਬਾੜੀ ਵਿਭਾਗ ਦੇ ਦਫਤਰਾਂ ਚ ਅਰਜ਼ੀਆਂ ਜਮ੍ਹਾ ਕਰਵਾ ਸਕਦੇ ਹਨ।

ਵਧੀਕ ਮੁੱਖ ਸਕੱਤਰ ਨੇ ਕਿਹਾ ਹੈ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ ਤੇ ਕਣਕ ਦਾ ਬੀਜ ਮੁਹਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਹੈ। ਹਾੜੀ ਸੀਜ਼ਨ 2020-21 ਦੌਰਾਨ ਸੂਬੇ ਦੇ ਲੱਗਭੱਗ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਹੋਣ ਦੀ ਉਮੀਦ ਹੈ। ਸਬਸਿਡੀ ਬੀਜਾਂ ਦੀ ਕੁੱਲ ਕੀਮਤ ਦੇ 50 ਫੀਸਦੀ ਦੇ ਬਰਾਬਰ ਜਾਂ ਵੱਧ ਤੋਂ ਵੱਧ 1000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ। ਇਸ ਨੀਤੀ ਦੇ ਤਹਿਤ ਕਿਸਾਨਾਂ ਨੂੰ 18.50 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 1.85 ਲੱਖ ਕੁਇੰਟਲ ਪ੍ਰਮਾਣਿਤ ਬੀਜ ਮੁਹਈਆ ਕਰਵਾਇਆ ਜਾਵੇਗਾ।

ਜਿਸ ਨਾਲ ਸਿੱਧੇ ਤੌਰ ਤੇ ਲਗਭਗ 2.5 ਲੱਖ ਕਿਸਾਨਾਂ ਨੂੰ ਲਾਭ ਮਿਲੇਗਾ। ਮੁੱਖ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਸਬਸਿਡੀ ਵਾਲਾ ਬੀਜ ਮੁਹਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ। ਮੁੱਖ ਮੰਤਰੀ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਸਬੰਧ ਵਿਚ ਕੋਈ ਸ਼ਿਕਾਇਤ ਮਿਲਦੀ ਹੈ , ਜਾਂ ਕੋਈ ਗਲਤ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨੂੰ ਵੀ ਇਸ ਲਈ ਸਿੱਧੇ ਤੌਰ ਤੇ ਜਿੰਮੇਵਾਰ ਮੰਨਿਆ ਜਾਵੇਗਾ।

Check Also

ਸੋਸ਼ਲ ਮੀਡੀਆ ਤੇ ਮਸ਼ਹੂਰ ਬਿਊਟੀ ਕੁਇਨ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ , ਮੌਤ ਦਾ ਕਾਰਨ ਬਣੀ ਇਕ ਪੋਸਟ

ਆਈ ਤਾਜਾ ਵੱਡੀ ਖਬਰ  ਸੋਸ਼ਲ ਮੀਡੀਆ ਅੱਜ ਕੱਲ ਦੇ ਸਮੇਂ ਵਿੱਚ ਹਰੇਕ ਮਨੁੱਖ ਦੇ ਲਈ …