ਆਈ ਤਾਜਾ ਵੱਡੀ ਖਬਰ
ਕੋਰੋਨਾ ਨੇ ਸਾਰੇ ਪੰਜਾਬ ਚ ਹਾਹਾਕਾਰ ਮਚਾਈ ਹੋਈ ਹੈ ਰੋਜਾਨਾ ਹੀ ਕਈ ਲੋਕਾਂ ਦੀ ਮੌਤ ਇਸ ਵਾਇਰਸ ਦੇ ਨਾਲ ਹੋ ਰਹੀ ਹੈ। ਪੰਜਾਬ ਸਰਕਾਰ ਲੋਕਾਂ ਲਈ ਰੋਜਾਨਾ ਹੀ ਵੱਖ ਵੱਖ ਤਰਾਂ ਦੇ ਐਲਾਨ ਕਰ ਰਹੀ ਹੈ। ਹੁਣ ਅੱਜ ਫਿਰ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਇਹਨਾਂ ਲੋਕਾਂ ਦੇ ਬਾਰੇ ਵਿਚ।
ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਐਲਾਨ ਮੁਤਾਬਕ ਸੂਬੇ ਵਿਚ ਜੇਕਰ ਕਿਸੇ ਪੱਤਰਕਾਰ ਦੀ ਕੋਰੋਨਾ ਕਾਰਣ ਮੌਤ ਹੁੰਦੀ ਹੈ ਤਾਂ ਪੰਜਾਬ ਸਰਕਾਰ ਵਲੋਂ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਹ ਐਲਾਨ ‘ਐਕਰੈਡਿਟਿਡ ਪੱਤਰਕਾਰਾਂ’ (ਮਾਨਤਾ ਪ੍ਰਾਪਤ ਪੱਤਰਕਾਰਾਂ) ਲਈ ਕੀਤਾ ਗਿਆ ਹੈ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਨੁਸਾਰ ਕੋਵਿਡ-19 ਦਾ ਸ਼ਿਕਾਰ ਹੋ ਕੇ ਜਾਨ ਗੁਆ ਲੈਣ ਵਾਲੇ ਕਿਸੇ ਵੀ ਐਕਰੈਡਿਟਿਡ ਪੱਤਰਕਾਰ (ਮਾਨਤਾ ਪ੍ਰਾਪਤ ਪੱਤਰਕਾਰਾਂ) ਦੇ ਪਰਿਵਾਰ ਨੂੰ ਮੁਆਵਜ਼ੇ ਵਜੋਂ ਸਰਕਾਰ ਵਲੋਂ 10 ਲੱਖ ਰੁਪਏ ਦਿੱਤੇ ਜਾਣਗੇ। ਠੁਕਰਾਲ ਨੇ ਦੱਸਿਆ ਕਿ ਇਹ ਫ਼ੈਸਲਾ ਪਟਿਆਲਾ ਦੇ ਇਕ ਨੌਜਵਾਨ ਫੋਟੋ ਪੱਤਰਕਾਰ ਜੈ ਦੀਪ ਦੀ ਬੀਤੇ ਦਿਨੀਂ ਕੋਵਿਡ-19 ਕਾਰਣ ਮੌਤ ਹੋਣ ਜਾਣ ਤੋਂ ਬਾਅਦ ਲਿਆ ਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …