ਆਈ ਤਾਜਾ ਵੱਡੀ ਖਬਰ
ਕੈਪਟਨ ਸਰਕਾਰ ਵੱਲੋਂ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਸੂਬਾ ਵਾਸੀਆਂ ਨੂੰ ਇਸ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਕਰੋਨਾ ਦੀ ਦੂਜੀ ਲਹਿਰ ਜਿਥੇ ਭਾਰਤ ਵਿੱਚ ਬਹੁਤ ਜ਼ਿਆਦਾ ਹਾਵੀ ਹੋ ਰਹੀ ਹੈ, ਉਥੇ ਹੀ ਪੰਜਾਬ ਦੇ ਵਿਚ ਵੀ ਆਏ ਦਿਨ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਦੇਸ਼ ਵਿਚ ਜਿਥੇ ਕਰੋਨਾ ਨੂੰ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਚ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਫੈਸਲੇ ਲਏ ਜਾ ਰਹੇ ਹਨ।
ਹੁਣ ਕੈਪਟਨ ਨੇ ਪੰਜਾਬ ਵਿੱਚ ਇਨ੍ਹਾਂ ਬੱਚਿਆਂ ਲਈ ਇਹ ਵੱਡਾ ਐਲਾਨ ਕੀਤਾ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾਰੀ। ਜਿੱਥੇ ਦਿੱਲੀ ਸਰਕਾਰ ਵੱਲੋਂ ਕਰੋਨਾ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ। ਉੱਥੇ ਹੀ ਹੁਣ ਪੰਜਾਬ ਵੀ ਦਿੱਲੀ ਦੀ ਤਰਜ਼ ਤੇ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਅੱਗੇ ਆਇਆ ਹੈ। ਇਸ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਂ ਬਾਪ ਨੂੰ ਗੁਆ ਚੁੱਕੇ ਬੱਚਿਆਂ ਲਈ ਮੁਫ਼ਤ ਸਿੱਖਿਆ ਨੂੰ ਯਕੀਨੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਅਜਿਹੇ ਬੱਚਿਆਂ ਨੂੰ ਗ੍ਰੈਜੂਏਸ਼ਨ ਪੱਧਰ ਤੱਕ ਦੀ ਸਿੱਖਿਆ ਮੁਫ਼ਤ ਵਿੱਚ ਪ੍ਰਦਾਨ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਸੋਸ਼ਲ ਸਕਿਊਰਿਟੀ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਪ੍ਰਦਾਨ ਕੀਤੀ ਜਾਵੇਗੀ। ਇਸ ਨਾਲ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਪਰਿਵਾਰਾਂ ਨੂੰ ਮਾਲੀ ਮਦਦ ਮਿਲੇਗੀ। ਉੱਥੇ ਹੀ ਅਨਾਥ ਬੱਚਿਆਂ ਦੀ ਪੜਾਈ ਵੀ ਮੁਫਤ ਕਰਵਾਈ ਜਾਵੇਗੀ। ਸੂਬਾ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਤਹਿਤ ਅਜਿਹੇ ਪਰਿਵਾਰਾਂ ਨੂੰ ਫਰੀ ਵਿੱਚ ਰਾਸ਼ਨ ਵੀ ਦਿੱਤਾ ਜਾਵੇਗਾ। ਉੱਥੇ ਹੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਤਹਿਤ ਵੀ ਕਈ ਲੋਕ ਇਸ ਦੇ ਹੱਕਦਾਰ ਹੋਣਗੇ।
ਅਸ਼ੀਰਵਾਦ ਯੋਜਨਾ ਦੇ ਤਹਿਤ ਵੀ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਗ੍ਰਾਂਟ ਲਈ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਤ ਪਰਵਾਰਕ ਮੈਂਬਰਾਂ ਨੂੰ ਘਰ ਘਰ ਜਾ ਕੇ ਰੁਜ਼ਗਾਰ ਦੇਣ ਵਾਲੀ ਤੇਜ਼ ਤਰਾਰ ਮਿਸ਼ਨ ਤਹਿਤ ਨੌਕਰੀ ਲੱਭਣ ਵਿੱਚ ਮਦਦ ਕਰੇਗੀ। ਮੁੱਖ ਮੰਤਰੀ ਵੱਲੋਂ ਇਹ ਐਲਾਨ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …