ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ, ਉਥੇ ਹੀ 18 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਵੀ ਕੀਤਾ ਜਾ ਰਿਹਾ ਹੈ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਕਰੋਨਾ ਦੇ ਦੌਰ ਦੌਰਾਨ ਬਹੁਤ ਸਾਰੇ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਭਰੋਸਾ ਦਿਵਾਇਆ ਸੀ।
ਜਿਸ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ। ਕੈਪਟਨ ਸਰਕਾਰ ਨੇ ਹੁਣ ਇਨ੍ਹਾਂ ਲੋਕਾਂ ਲਈ ਇਹ ਵੱਡਾ ਐਲਾਨ ਕੀਤਾ ਹੈ ਜਿਸ ਨਾਲ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕੈਪਟਨ ਸਰਕਾਰ ਵੱਲੋਂ ਸੂਬੇ ਦੀਆਂ ਵੱਖ-ਵੱਖ ਮਿਊਂਸਪੈਲਟੀ ਨਾਲ ਠੇਕੇ ਤੇ ਕੰਮ ਕਰ ਰਹੇ ਸਥਾਨਕ ਸਰਕਾਰਾਂ ਦੇ ਸਮੂਹ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਪੱਕੇ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਮੰਤਰੀ ਮੰਡਲ ਵੱਲੋਂ ਗੌਰ ਨਾਲ ਵਿਚਾਰ ਕਰਨ ਤੋਂ ਬਾਅਦ ਵਿਸ਼ੇਸ਼ ਜ਼ਿਕਰ ਕੀਤਾ ਗਿਆ ਹੈ ਕਿ ਸਰਵਿਸ ਪ੍ਰੋਵਾਈਡਰਾਂ, ਠੇਕੇਦਾਰਾਂ ਦੁਆਰਾ, ਆਊਟਸੋਰਸਿੰਗ ਦੁਆਰਾ ਭੇਜੇ ਗਏ ਕਰਮਚਾਰੀਆਂ ਨੂੰ ਰੈਗੂਲਰ ਨਹੀਂ ਕੀਤਾ ਜਾ ਸਕਦਾ ਜਦ ਸਰਕਾਰ ਦੁਆਰਾ ਸਿੱਧੇ ਕੰਟਰੈਕਟ ਰਾਹੀਂ ਹੀ ਰੱਖਿਆ ਜਾ ਸਕਦਾ ਹੈ।
ਕੈਬਨਿਟ ਨੇ ਫੈਸਲਾ ਕੀਤਾ ਹੈ ਕਿ ਇਨ੍ਹਾਂ ਕਰਮਚਾਰੀਆਂ ਨੂੰ ਠੇਕੇ ਤੇ ਭਰਤੀ ਕਰਨ ਦੀ ਇਸ ਪ੍ਰਕਿਰਿਆ ਦੌਰਾਨ ਬਣਦੀ ਪ੍ਰਕਿਰਿਆ ਦਾ ਪਾਲਣ ਕਰਨ ਵਾਲੇ ਵਿਅਕਤੀਆਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਮੰਤਰੀ ਮੰਡਲ ਨੇ ਆਪਣੇ 18 ਮਾਰਚ 2017 ਦੇ ਫੈਸਲੇ ਵਿੱਚ ਢਿੱਲ ਦਿੰਦਿਆਂ ਮਿਉਂਸੀਪੈਲਟੀਆ ਦੀ ਲੋੜ ਅਨੁਸਾਰ ਅਜਿਹੇ ਹੋਰ ਕਰਮਚਾਰੀਆਂ ਨੂੰ ਠੇਕੇ ਤੇ ਭਰਤੀ ਕਰਨ ਸਬੰਧੀ ਮਨਜੂਰੀ ਦੇਣ ਦਾ ਫੈਸਲਾ ਕੀਤਾ।
ਇਹਨਾਂ ਕਾਮਿਆਂ ਨੂੰ ਸੂਬਾ ਸਰਕਾਰ ਦੁਆਰਾ ਲਾਗੂ ਕੀਤੇ ਜਾਣ ਵਾਲੇ ਪ੍ਰਸਤਾਵਿਤ ਕਾਨੂੰਨ ਅਨੁਸਾਰ ਰੈਗੂਲਰ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਪਰਸੋਨਲ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਠੇਕੇ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਨਵਾਂ ਕਾਨੂੰਨ ਬਣਾਉਣ ਦੀ ਤਜਵੀਜ਼ ਵਿੱਚ ਤੇਜ਼ੀ ਲਿਆਂਦੀ ਜਾਵੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …