ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨ ਵਾਲੇ ਲੋਕਾਂ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਨੂੰ ਮੁੜ ਪੈਰਾਂ ਸਿਰ ਹੋਣ ਵਾਸਤੇ ਵੀ ਮਦਦ ਕੀਤੀ ਜਾ ਰਹੀ ਹੈ। ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕ ਬੇਰੋਜ਼ਗਾਰ ਹੋ ਚੁੱਕੇ ਹਨ ਅਤੇ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਆਰਥਿਕ ਮੱਦਦ ਵਾਸਤੇ ਬਹੁਤ ਸਾਰੀਆਂ ਸੰਸਥਾਵਾਂ ਵੱਲੋਂ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਜਾ ਰਹੇ ਹਨ। ਉਥੇ ਹੀ ਕਈ ਹੋਰ ਐਲਾਨ ਵੀ ਕੀਤੇ ਜਾ ਰਹੇ ਹਨ।
ਹੁਣ ਕੈਪਟਨ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਇਨ੍ਹਾਂ ਲੋਕਾਂ ਦੀ ਮੌਜ ਲੱਗ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਅਤੇ ਛੋਟੇ ਕਿਸਾਨਾਂ ਦੇ ਸਬੰਧ ਵਿੱਚ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ, ਜਿਸ ਨਾਲ ਇਨ੍ਹਾਂ ਲੋਕਾਂ ਵਿਚ ਖੁਸ਼ੀ ਵੇਖੀ ਜਾ ਰਹੀ ਹੈ। ਪੰਜਾਬ ਸਰਕਾਰ ਹੁਣ ਉਨ੍ਹਾਂ ਲੋਕਾਂ ਦੀ ਮਦਦ ਕਰ ਰਹੀ ਹੈ ਜੋ ਬੇਜ਼ਮੀਨੇ ਹਨ ਜਾਂ ਛੋਟੇ ਕਿਸਾਨ ਹਨ। ਉਨ੍ਹਾਂ ਦੀ ਮਦਦ ਹੁਣ ਐਕਟ ਦੇ ਵਿਚ ਨਿਰਧਾਰਤ ਭੁਗਤਾਨ ਦੇ ਬਾਅਦ ਯੋਗ ਬਿਨੈਕਾਰ ਨੂੰ ਜ਼ਮੀਨ ਅਲਾਟ ਕੀਤੀ ਜਾਵੇਗੀ।
ਬਿਨੇਕਰ ਵਧੇਰੇ ਜਾਣਕਾਰੀ ਲਈ ਜਾਰੀ ਕੀਤੀ ਗਈ ਅਧਿਕਾਰਤ ਵੈੱਬਸਾਈਟ http://income.punjab.gov.in ਤੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਜਿਸ ਉਪਰ ਸਾਰੇ ਨਿਯਮਾਂ ਨੂੰ ਡਾਊਨਲੋਡ ਵੀ ਕੀਤਾ ਜਾ ਸਕਦਾ ਹੈ। ਰਾਜ ਸਰਕਾਰ ਵੱਲੋਂ ਭੂਮੀ ਐਕਟ 2021 ਦੀ ਅਲਾਟਮੈਂਟ ਲਾਗੂ ਕੀਤੀ ਗਈ ਹੈ। ਜਿਸਦੇ ਤਹਿਤ ਯੋਗ ਉਮੀਦਵਾਰ ਅਰਜ਼ੀ ਸਬੰਧਤ ਖੇਤਰ ਦੇ ਡੀਐਸਪੀ ਨੂੰ ਸੌਂਪ ਸਕਦਾ ਹੈ। ਇਸ ਐਕਟ ਦੇ ਅਨੁਸਾਰ ਅਜਿਹੇ ਕਿਸਾਨ ਜ਼ਮੀਨ ਅਲਾਟਮੈਂਟ ਲਈ ਅਰਜ਼ੀ ਦੇ ਸਕਦੇ ਹਨ।
ਅਰਜ਼ੀ ਤੇ ਨਾਲ ਜ਼ਮੀਨ ਦਾ ਕਬਜ਼ਾ ਅਤੇ ਕਿਰਾਏਦਾਰੀ 100 ਰੁਪਏ ਦੀ ਲੋੜੀਂਦੀ ਫੀਸ ਸਬੰਧਤ ਮਾਲੀਆ ਰਿਕਾਰਡ ਦੀਆਂ ਕਾਪੀਆਂ ਦੇ ਨਾਲ਼ ਅਦਾ ਕਰਨੀ ਪਵੇਗੀ। ਐਕਟ ਵਿੱਚ ਨਿਰਧਾਰਤ ਭੁਗਤਾਨ ਦੇ ਬਾਅਦ ਯੋਗ ਬਿਨੈਕਾਰ ਨੂੰ ਜ਼ਮੀਨ ਅਲਾਟ ਕੀਤੀ ਜਾਵੇਗੀ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ ਮਾਲ ਪੰਜਾਬ ਰਵਨੀਤ ਕੌਰ ਵੱਲੋਂ ਦਿੱਤੀ ਗਈ ਹੈ। ਜਿਸ ਦੇ ਤਹਿਤ ਪੰਜਾਬ ਵਿੱਚ ਸਰਕਾਰੀ ਜ਼ਮੀਨ ਦੀ ਕਾਸ਼ਤ ਅਤੇ ਕਬਜ਼ਾ ਕਰਨ ਵਾਲੇ ਬੇਜ਼ਮੀਨੇ ਤੇ ਛੋਟੇ ਕਿਸਾਨ ਸਰਕਾਰੀ ਜ਼ਮੀਨ 10 ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਅਲਾਟ ਕਰਨ ਦੇ ਯੋਗ ਹੋਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …