ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਸ਼ੁਰੂ ਹੋਏ ਕਰੋਨਾ ਕਾਰਨ ਭਾਰਤ ਵਿਚ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਆਏ ਦਿਨ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਭਰਤੀ ਕੀਤੀ ਜਾਂਦੀ ਹੈ। ਇਨ੍ਹਾਂ ਨੌਕਰੀਆਂ ਦੌਰਾਨ ਆਪਣੀਆਂ ਤਨਖ਼ਾਹਾਂ ਤੋਂ ਨਾਖ਼ੁਸ਼ ਕਰਮਚਾਰੀਆਂ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਤੇ ਮੁਜ਼ਾਹਰੇ ਕੀਤੇ ਜਾਂਦੇ ਹਨ ਜੋ ਪੰਜਾਬ ਦੀਆਂ ਸੜਕਾਂ ਅਤੇ ਹਰ ਆਏ ਦਿਨ ਆਮ ਦੇਖਣ ਨੂੰ ਮਿਲਦੇ ਹਨ। ਸਰਕਾਰੀ ਕਰਮਚਾਰੀਆਂ ਵੱਲੋਂ ਆਪਣੀਆਂ ਤਨਖ਼ਾਹਾਂ ਅਤੇ ਪੈਨਸ਼ਨਾ ਦੀ ਰਕਮ ਨੂੰ ਵਧਾਉਣ ਲਈ ਸਰਕਾਰ ਸਾਹਮਣੇ ਆਪਣੀਆਂ ਸਿਫ਼ਾਰਿਸ਼ਾਂ ਰਖਦੇ ਹੋਏ ਸੜਕਾਂ ਉੱਤੇ ਧਰਨੇ ਦਿੱਤੇ ਜਾਂਦੇ ਹਨ।
ਸਰਕਾਰੀ ਕਰਮਚਾਰੀਆਂ ਦੀਆਂ ਇਹਨਾਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਛੇਵੇਂ ਤਨਖਾਹ ਕਮਿਸ਼ਨ ਵਿੱਚ ਠੰਡੇ ਬਕਸੇ ਵਿੱਚ ਪਈਆਂ ਬਹੁਤ ਸਾਰੀਆਂ ਸਿਫਾਰਸ਼ਾਂ ਨੂੰ ਹਰੀ ਝੰਡੀ ਦੇਣ ਦਾ ਐਲਾਨ ਕੀਤਾ ਹੈ, ਕੈਪਟਨ ਸਰਕਾਰ ਦੇ ਇਸ ਫੈਸਲੇ ਦੇ ਅਨੁਸਾਰ ਪਿਛਲੇ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਮੁਕਾਬਲੇ ਇਸ ਸਾਲ ਦੀਆਂ ਇਨ੍ਹਾਂ ਸਿਫ਼ਾਰਸ਼ਾਂ ਵਿੱਚ 2.59 ਫੀਸਦੀ ਦਾ ਵਾਧਾ ਹੋਵੇਗਾ ਅਤੇ ਹਰਿਆਣੇ ਸੂਬੇ ਤੋਂ ਵੱਧ 3 ਫੀਸਦੀ ਸਾਲਾਨਾ ਇੰਕਰੀਮੈਂਟ ਪ੍ਰਾਪਤ ਹੋਵੇਗਾ।
ਇਸ ਦੇ ਨਾਲ ਹੀ ਜਿਨ੍ਹਾਂ ਸਰਕਾਰੀ ਕਰਮਚਾਰੀਆਂ ਦੀ ਮਹੀਨੇ ਦੀ ਤਨਖਾਹ ਘੱਟ ਤੋਂ ਘੱਟ 6950 ਰੁਪਏ ਸੀ ਉਸ ਵਿਚ ਵਾਧਾ ਕਰਦੇ ਹੋਏ ਉਸ ਨੂੰ ਹਰ ਮਹੀਨੇ 18 ਹਜ਼ਾਰ ਰੁਪਏ ਕਰ ਦਿੱਤਾ ਜਾਵੇਗਾ। ਇਕ ਸਰਕਾਰੀ ਬੁਲਾਰੇ ਅਨੁਸਾਰ ਫੈਮਲੀ ਪੈਨਸ਼ਨ ਦੀ ਰਕਮ 3500 ਰੁਪਏ ਜਮ੍ਹਾਂ ਡੀ ਏ ਨੂੰ ਵਧਾ ਕੇ 9000 ਜਮਾਂ ਡੀ ਐ ਕਰ ਦਿੱਤਾ ਹੈ ਅਤੇ ਨਵੇਂ ਢਾਂਚੇ ਦੇ ਅਨੁਸਾਰ ਵਿਧਵਾ ਜਾਂ ਤਲਾਕਸ਼ੁਦਾ ਲੜਕੀ ਵੀ ਇਸ ਫੈਮਲੀ ਪੈਨਸ਼ਨ ਲਈ ਯੋਗ ਮੰਨੀ ਜਾਵੇਗੀ। ਸੂਬੇ ਦੇ ਵਰਾਜਤ ਦੀ ਹੋਈ ਮੀਟਿੰਗ ਵਿੱਚ ਕੈਪਟਨ ਅਮਰਿੰਦਰ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਚਲਦੇ ਆਰਥਿਕ ਮੰਦੀ ਦੇ ਬਾਵਜੂਦ ਵੀ ਲੋਕਾਂ ਨਾਲ ਕੀਤਾ ਹੋਏ ਇਸ ਵਾਅਦੇ ਨੂੰ ਪੂਰਾ ਕਰ ਦਿਖਾਇਆ ਹੈ।
ਸਰਕਾਰ ਵੱਲੋਂ ਜਾਰੀ ਕੀਤੇ ਗਏ ਇਸ ਹੁਕਮ ਨੂੰ 1 ਜੁਲਾਈ 2021 ਨੂੰ ਹਰਕਤ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਹੈ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੇ ਸੇਵਾਮੁਕਤ ਕਰਮਚਾਰੀਆਂ 5.4 ਲੱਖ ਸਰਕਾਰੀ ਕਰਮਚਾਰੀਆਂ ਨੂੰ ਇੱਕ ਵੱਡਾ ਲਾਭ ਪ੍ਰਾਪਤ ਹੋਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …