Breaking News

ਕੈਪਟਨ ਸਰਕਾਰ ਵਲੋਂ ਬਸਾਂ ਚ ਔਰਤਾਂ ਨੂੰ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਮਗਰੋਂ ਹੁਣ ਇਹਨਾਂ ਵਲੋਂ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਸੂਬੇ ਦੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਦਾ ਸੂਬਾ ਵਾਸੀਆਂ ਨੂੰ ਫਾਇਦਾ ਹੋ ਸਕੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਬਹੁਤ ਸਾਰੇ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਜਿਸ ਨਾਲ ਲੋਕਾਂ ਨੂੰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਰਾਹਤਾ ਦਿੱਤੀਆਂ ਗਈਆਂ

ਹਨ। ਉਥੇ ਹੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਮੋਹਇਆ ਕਰਵਾਈ ਗਈ ਹੈ। ਜਿਸ ਦਾ ਪੰਜਾਬ ਵਿੱਚ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਫਾਇਦਾ ਹੋ ਰਿਹਾ ਹੈ। ਹੁਣ ਕੈਪਟਨ ਸਰਕਾਰ ਵੱਲੋਂ ਬੱਸਾਂ ਚੋਂ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦੇਣ ਮਗਰੋਂ ਹੁਣ ਇਨ੍ਹਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਅੱਜ ਜਿੱਥੇ ਪੂਰੇ ਪੰਜਾਬ ਵਿਚ ਵੈਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਉਥੇ ਹੀ ਸਭ ਲੋਕਾਂ ਵੱਲੋਂ

ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਇਆ ਗਿਆ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਜਿਨ੍ਹਾਂ ਕੈਪਟਨ ਸਰਕਾਰ ਵੱਲੋਂ ਔਰਤਾਂ ਦੇ ਸਫ਼ਰ ਕਰਨ ਦੀ ਦਿੱਤੀ ਗਈ ਸਹੂਲਤ ਬਾਰੇ ਗੱਲਬਾਤ ਕਰਦੇ ਹੋਏ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਉਨ੍ਹਾਂ ਵੱਲੋਂ ਪ੍ਰਾਈਵੇਟ ਬੱਸਾਂ ਵਿੱਚ ਵੀ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ 2022 ਵਿਚ

ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੀ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਅਗਰ ਸ਼੍ਰੋਮਣੀ ਅਕਾਲੀ ਦਲ ਸੱਤਾ ਵਿਚ ਆਉਂਦੀ ਹੈ ਤਾਂ ਪੰਜਾਬ ਦੇ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਦੇ ਨਾਲ-ਨਾਲ ਪ੍ਰਾਈਵੇਟ ਬੱਸਾਂ ਵਿੱਚ ਵੀ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਨਤ-ਮਸਤਕ ਹੋ ਕੇ ਖਾਲਸਾ ਪੰਥ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿਚ ਅਰਦਾਸ ਕੀਤੀ, ਉਨ੍ਹਾਂ ਕਿਹਾ ਕਿ ਉਹ ਸਰਹੱਦਾਂ ਉਪਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਸਾਰੇ ਕਿਸਾਨ ਅੰਦੋਲਨ ਵਿਚ ਜਿੱਤ ਪ੍ਰਾਪਤ ਕਰਕੇ ਆਪਣੇ ਘਰਾਂ ਨੂੰ ਪਰਤ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …