ਆਈ ਤਾਜ਼ਾ ਵੱਡੀ ਖਬਰ
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਅਤੇ ਕਈ ਅਜਿਹੀਆਂ ਚੀਜ਼ਾਂ ਦੀ ਵਰਤੋਂ ਉਪਰ ਰੋਕ ਵੀ ਲਗਾਈ ਜਾਂਦੀ ਹੈ ਜਿਸ ਨਾਲ ਭਾਰੀ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਰਹਿੰਦਾ ਹੈ। ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਬਾਵਜੂਦ ਵੀ ਕੁਝ ਲੋਕਾਂ ਵੱਲੋਂ ਜਿਥੇ ਉਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਉਥੇ ਹੀ ਕੁਝ ਲੋਕਾਂ ਦੀ ਗਲਤੀ ਦੇ ਕਾਰਨ ਕਈ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਹੁਣ ਕੋਬਰਾ ਤਾਰ ਨੇ ਇਥੇ ਮਚਾਇਆ ਕਹਿਰ, ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ ,ਛਾਈ ਸੋਗ ਦੀ ਲਹਿਰ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਬੋਹਰ ਤੋਂ ਸਾਹਮਣੇ ਆਇਆ ਹੈ ਜਿੱਥੇ ਕੋਬਰਾ ਤਾਰ ਦੀ ਚਪੇਟ ਵਿੱਚ ਆਉਣ ਕਾਰਨ ਇਕ ਵਿਅਕਤੀ ਦੀ ਜਾਨ ਚਲੇ ਗਈ ਹੈ। ਦੇਸ਼ ਅੰਦਰ ਸਰਕਾਰ ਵੱਲੋਂ ਜਿਥੇ ਕੋਬਰਾ ਤਾਰ ਦੀ ਵਰਤੋਂ ਕਰਨ ਉਪਰ ਪਾਬੰਦੀ ਲਗਾਈ ਗਈ ਹੈ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੇ ਬਾਵਜੂਦ ਵੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਖੇਤਾਂ ਅਤੇ ਆਲੇ ਦੁਆਲੇ ਚਾਰ ਦੀਵਾਰੀ ਕਰਨ ਵਾਸਤੇ ਕੋਬਰਾ ਤਾਰ ਦਾ ਇਸਤੇਮਾਲ ਕੀਤਾ ਜਾਂਦਾ ਹੈ ਤਾਂ ਜੋ ਜਾਨਵਰਾਂ ਨੂੰ ਖੇਤਾਂ ਵਿੱਚ ਜਾਣ ਤੋਂ ਰੋਕਿਆ ਜਾ ਸਕੇ। ਉੱਥੇ ਹੀ ਹੁਣ ਇਸ ਦਾ ਇਸਤੇਮਾਲ ਮਨੁੱਖੀ ਜਾਨਾਂ ਲਈ ਵੀ ਖਤਰਨਾਕ ਸਾਬਤ ਹੋ ਰਿਹਾ ਹੈ।
ਜਿੱਥੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਆਪਣੀ ਪਤਨੀ ਅਤੇ ਬੱਚੇ ਦੇ ਨਾਲ ਜਾ ਰਿਹਾ ਸੀ। ਉਸ ਸਮੇਂ ਹੀ ਰਸਤੇ ਵਿੱਚ ਉਹਨਾਂ ਦਾ ਮੋਟਰਸਾਈਕਲ ਕੋਬਰਾ ਤਾਰ ਦੀ ਚਪੇਟ ਵਿੱਚ ਆਉਣ ਕਾਰਨ ਹਾਦਸਾ ਗ੍ਰਸਤ ਹੋ ਗਿਆ ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਅਤੇ ਬੱਚਾ ਗੰਭੀਰ ਰੂਪ ਵਿੱਚ ਜ਼ਖਮੀਆ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦਿਆ ਹੋਇਆ ਪਿੰਡ ਵਾਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਅਜੇ ਨਹੀਂ ਮਿਲੀ ਹੈ ਕਿ ਇਹ ਹਾਦਸਾ ਵਾਪਰਿਆ ਹੈ, ਪਰ ਮੋਟਰਸਾਈਕਲ ਸਵਾਰ ਦੀ ਮੌਤ ਇਸ ਕੋਬਰਾ ਤਾਰ ਦੀ ਚਪੇਟ ਵਿੱਚ ਆਉਣ ਕਾਰਨ ਹੋਈ ਹੈ। ਇਸ ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਜਿੱਥੇ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਤੋਂ ਇਸ ਕੋਬਰਾ ਤਾਰ ਦੀ ਵਰਤੋਂ ਉਪਰ ਸਖਤੀ ਨਾਲ ਪਾਬੰਦੀ ਲਗਾਏ ਜਾਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਅੱਗੇ ਤੋਂ ਅਜਿਹਾ ਕੋਈ ਹਾਦਸਾ ਨਾ ਵਾਪਰ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …