ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਜਦੋਂ covid 19 ਦੇ ਕੇਸਾਂ ਦੀ ਗਿਣਤੀ ਵਧਣੀ ਸ਼ੁਰੂ ਹੋਈ ਸੀ,ਤਾਂ ਇਹ ਗਿਣਤੀ ਸਰਕਾਰ ਲਈ ਇੱਕ ਚਿੰਤਾ ਦਾ ਵਿਸ਼ਾ ਬਣ ਚੁੱਕੀ ਸੀ। ਸਰਕਾਰੀ ਹਸਪਤਾਲਾਂ ਦੇ ਵਿੱਚ ਕਰੋਨਾ ਮਰੀਜ਼ਾਂ ਲਈ ਖਾਸ ਵਾਰਡ ਤਿਆਰ ਕੀਤੇ ਗਏ ਸਨ। ਪਰ ਮਰੀਜ਼ਾਂ ਦੀ ਵਧ ਰਹੀ ਗਿਣਤੀ ਦੇ ਕਾਰਨ ਸਰਕਾਰ ਨੂੰ ਮਰੀਜਾਂ ਦੇ ਇਲਾਜ ਲਈ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨੇ ਪਏ ਸਨ । ਤਾਂ ਜੋ ਕਰੋਨਾ ਮਰੀਜ ਦਾ ਸਹੀ ਢੰਗ ਨਾਲ ਇਲਾਜ ਕੀਤਾ ਜਾ ਸਕੇ। ਹੁਣ ਸਰਕਾਰ ਵੱਲੋਂ ਇਕ ਨਵਾਂ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਾਰੇ covid ਕੇਅਰ ਸੈਂਟਰ ਬੰਦ ਕਰਨ ਦਾ ਹੁਕਮ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋ ਹਸਪਤਾਲਾਂ ਤੋਂ ਬਾਹਰ ਬਣਾਏ ਸਾਰੇ ਕੋਵਿਡ ਕੇਅਰ ਸੈਂਟਰ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਇਨ੍ਹਾਂ ਸੈਂਟਰਾ ਦੇ ਸਾਰੇ ਕਰੋਨਾ ਮਰੀਜਾਂ ਨੂੰ ਲੈਵਲ 2 ਦੇ ਸਰਕਾਰੀ ਹਸਪਤਾਲਾਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋ ਸਮੂਹ ਜਿਲਿਆਂ ਵਿੱਚ ਕਰੋਨਾ ਪੀੜਤਾਂ ਲਈ ਖੋਲੇ ਗਏ ਕੋਵਿਡ ਕੇਅਰ ਸੈਂਟਰਾਂ ਨੂੰ 5 ਅਕਤੂਬਰ ਤੋਂ ਤੁਰੰਤ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਇਹ ਹੁਕਮ ਜਾਰੀ ਕਰ ਦਿੱਤੇ ਗਏ ਹਨ, ਕਿ ਕੋਵਿਡ ਕੇਅਰ ਸੈਂਟਰਾਂ ਨੂੰ ਤੁਰੰਤ ਬੰਦ ਕਰ ਦਿੱਤਾ ਜਾਵੇਗਾ।ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰੀ ਸਿਹਤ ਮਿਸ਼ਨ , ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਇਕ ਪੱਤਰ ਨੰਬਰ 8082 ਜਾਰੀ ਕੀਤਾ ਗਿਆ ਹੈ। ਇਸ ਹੁਕਮ ਦੇ ਤਹਿਤ ਇਨ੍ਹਾਂ ਸੈਂਟਰਾਂ ਵਿੱਚ ਤਾਇਨਾਤ ਕੀਤੇ ਗਏ ਵਲੰਟੀਅਰਾਂ ਦੀਆਂ ਸੇਵਾਵਾਂ ਨੂੰ ਵੀ ਖਤਮ ਕੀਤਾ ਜਾਵੇਗਾ।
ਇਸ ਜਾਰੀ ਕੀਤੇ ਗਏ ਪੱਤਰ ਅਨੁਸਾਰ ਕੇਅਰ ਸੈਂਟਰਾਂ ਵਿੱਚ ਸਾਰੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਭੇਜ ਦਿੱਤਾ ਜਾਵੇਗਾ। ਇਨ੍ਹਾਂ covid ਕੇਅਰ ਸੈਂਟਰਾਂ ਵਿੱਚ ਆਉਣ ਵਾਲਾ ਕਿਸੇ ਵੀ ਕਿਸਮ ਦਾ ਬਿਜਲੀ ਦਾ ਖ਼ਰਚਾ ਜਾ ਉਸ ਦਾ ਬਿੱਲ ਕਿਸੇ ਵੀ ਕੀਮਤ ਤੇ 5 ਅਕਤੂਬਰ ਤੋਂ ਬਾਅਦ ਪਾਸ ਨਹੀਂ ਕੀਤਾ ਜਾਵੇਗਾ। ਇਸਦੇ ਨਾਲ ਹੀ ਕੋਵਿਡ ਕੇਅਰ ਸੈਂਟਰ ਵਿਚ ਮੌਜੂਦ ਸਿਹਤ ਸੰਬੰਧੀ ਸਾਰੇ ਉਪਕਰਨ, ਬਿਜਲੀ ਉਪਕਰਨ, ਫਰਨੀਚਰ ਆਦਿ ਨੂੰ ਸਬੰਧਤ ਹਸਪਤਾਲਾਂ ਵਿਚ ਜਮਾਂ ਕਰਵਾ ਦਿੱਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …