Breaking News

ਕੋਰੋਨਾ ਕਹਿਰ ਨੂੰ ਦੇਖ ਕੇ ਮੋਦੀ ਸਰਕਾਰ ਨੇ ਮਈ ਅਤੇ ਜੂਨ ਲਈ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਜਾ ਰਹੀ ਹੈ। ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਪਿਛਲੇ ਸਾਲ ਮਾਰਚ ਵਿਚ ਕੀਤੀ ਗਈ ਤਾਲਾਬੰਦੀ ਕਾਰਨ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਛੁੱਟ ਜਾਣ ਕਾਰਨ ਲੋਕ ਆਰਥਿਕ ਮੰਦੀ ਕਾਰਨ ਮਾਨਸਿਕ ਤਣਾਅ ਦਾ ਵੀ ਸ਼ਿਕਾਰ ਹੋ ਰਹੇ ਹਨ। ਬਹੁਤ ਮੁਸ਼ਕਿਲ ਨਾਲ ਸਾਰੀ ਦੁਨੀਆਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਕਰੋਨਾ ਨਾਲ ਮਹਾਰਾਸ਼ਟਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਹੈ। ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਕਰੋਨਾ ਕਹਿਰ ਨੂੰ ਦੇਖ ਕੇ ਮੋਦੀ ਸਰਕਾਰ ਨੇ ਮਈ ਅਤੇ ਜੂਨ ਲਈ ਇਕ ਵੱਡਾ ਐਲਾਨ ਕਰ ਦਿੱਤਾ ਹੈ। ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਇਹ ਆਦੇਸ਼ ਦਿੱਤਾ ਗਿਆ ਹੈ ਕਿ ਉਹ ਆਪਣੇ ਸੂਬਿਆਂ ਦੀ ਸਥਿਤੀ ਨੂੰ ਦੇਖਦੇ ਹੋਏ ਤਾਲਾਬੰਦੀ ਕਰਨ ਅਤੇ ਸਖ਼ਤ ਹਦਾਇਤਾਂ ਜਾਰੀ ਕਰ ਸਕਦੇ ਹਨ। ਲੋਕਾਂ ਦੇ ਆਰਥਿਕ ਪੱਧਰ ਨੂੰ ਦੇਖਦੇ ਹੋਏ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੋਰੋਨਾ ਕਾਰਨ ਪ੍ਰਭਾਵਿਤ ਹੋਣ ਵਾਲੇ ਪਰਿਵਾਰਾਂ ਨੂੰ ਗ਼ਰੀਬ ਕਲਿਆਣ ਯੋਜਨਾ ਦੇ ਤਹਿਤ ਅਗਲੇ ਦੋ ਮਈ ਤੇ ਜੂਨ ਦੇ ਮਹੀਨਿਆਂ ਲਈ ਪ੍ਰਤੀ ਵਿਅਕਤੀ 5 ਕਿਲੋ ਰਾਸ਼ਨ ਦੇਣ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਪਹਿਲਾਂ ਕਣਕ,ਚੌਲ ਤੇ ਦਾਲ ਦਿੱਤੀ ਜਾਂਦੀ ਸੀ।

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਦਾ ਫਾਇਦਾ 80 ਕਰੋੜ ਲੋਕਾਂ ਨੂੰ ਹੋਵੇਗਾ। ਕਿਉਂਕਿ ਕਰੋਨਾ ਕਰਨ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਬਹੁਤ ਸਾਰੇ ਰੋਜ਼ਗਾਰ ਪ੍ਰਭਾਵਿਤ ਹੋਏ ਹਨ। ਜਿਸ ਕਾਰਨ ਬਹੁਤ ਸਾਰੇ ਪਰਿਵਾਰਾਂ ਨੂੰ ਪੋਸ਼ਣ ਭਰਪੂਰ ਖਾਣਾ ਨਹੀਂ ਮਿਲ ਰਿਹਾ। ਸਰਕਾਰ ਦੀ ਇਸ ਯੋਜਨਾ ਨਾਲ 26 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ 80 ਕਰੋੜ ਲੋਕਾਂ ਨੂੰ ਫਾਇਦਾ ਦਿੱਤਾ ਜਾਵੇਗਾ। ਕਿਉਂਕਿ ਕੋਰੋਨਾ ਕਾਰਨ ਬਹੁਤ ਸਾਰੇ ਸੂਬਿਆਂ ਵਿੱਚ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਲਈ ਸ਼ੁੱਕਰਵਾਰ ਨੂੰ ਕਰੋਨਾ ਸੰਕਟ ਵਿੱਚ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣ ਵਾਲੇ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੌਜੂਦਾ ਹਲਾਤਾਂ ਬਾਰੇ ਵਿਚਾਰ ਚਰਚਾ ਕੀਤੀ ਗਈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਜਿਹੀ ਮੁਸ਼ਕਲ ਦੀ ਘੜੀ ਵਿੱਚ ਕਿਸੇ ਵੀ ਗਰੀਬ ਦੇ ਘਰ ਦਾ ਚੁੱਲਾ ਬੁਝਣ ਨਹੀਂ ਦਿੱਤਾ ਜਾਵੇਗਾ ਅਤੇ ਮਜ਼ਦੂਰ ਤੇ ਗਰੀਬ ਲੋਕਾਂ ਨੂੰ ਭੁੱਖੇ ਨਹੀਂ ਸੌਣ ਦਿੱਤਾ ਜਾਵੇਗਾ। ਇਸ ਬਾਰੇ ਜਾਣਕਾਰੀ ਖੁਰਾਕ ਸਕੱਤਰ ਸੁਧਾਰ ਪਾਂਡੇ ਵੱਲੋਂ ਦਿੱਤੀ ਗਈ ਹੈ ਜਿਨ੍ਹਾਂ ਕਿਹਾ ਕਿ ਕਰੋਨਾ ਦੀ ਸਭ ਤੋਂ ਵਧੇਰੇ ਮਾਰ ਗਰੀਬ ਅਤੇ ਆਮ ਵਰਗ ਉਪਰ ਪੈ ਰਹੀ ਹੈ ਇਸ ਲਈ ਸਰਕਾਰ ਵੱਲੋਂ ਇਹ ਕਦਮ ਚੁੱਕਿਆ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …