Breaking News

ਕੋਰੋਨਾ ਕਾਰਨ 15 ਅਪ੍ਰੈਲ ਤੱਕ ਸਕੂਲ ਅਤੇ ਕਾਲਜ ਰਹਿਣਗੇ ਇਥੇ ਬੰਦ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਵਿਸ਼ਵ ਵਿੱਚ ਕਰੋਨਾ ਨੇ ਹਰ ਇਕ ਇਨਸਾਨ ਨੂੰ ਪ੍ਰਭਾਵਿਤ ਕੀਤਾ ਹੈ। ਜਿਸ ਸਮੇਂ ਇਸ ਕਰੋਨਾ ਦਾ ਪ੍ਰਸਾਰ ਦੇਸ਼ ਅੰਦਰ ਹੋਇਆ ਸੀ ਤਾਂ ਉਸ ਸਮੇਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ। ਜਿਸ ਦਾ ਸਭ ਤੋਂ ਵੱਧ ਅਸਰ ਬੱਚਿਆਂ ਦੀ ਪੜ੍ਹਾਈ ਉਪਰ ਪਿਆ ਕਿਉਂਕਿ ਵਿੱਦਿਅਕ ਅਦਾਰੇ ਬੰਦ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਵਿਚ ਕਾਫੀ ਮੁਸ਼ਕਲਾਂ ਪੇਸ਼ ਆਈਆਂ । ਸਰਕਾਰ ਵੱਲੋਂ ਜਿਥੇ ਆਨ ਲਾਈਨ ਕਲਾਸਾਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਉਥੇ ਹੀ ਕੁਝ ਆਰਥਿਕ ਮੰਦੀ ਦੀ ਮਾਰ ਸਹਿ ਰਹੇ ਪਰਿਵਾਰਾਂ ਵੱਲੋਂ ਬੱਚਿਆਂ ਨੂੰ ਮੋਬਾਇਲ ਫੋਨ ਲੈ ਕੇ ਦੇਣਾ ਵੀ ਉਨ੍ਹਾਂ ਦੇ ਹਾਲਾਤਾਂ ਤੋਂ ਬਾਹਰ ਹੋ ਗਿਆ ਸੀ।

ਕਿਉਂਕਿ ਇਸ ਕਰੋਨਾ ਦੇ ਚੱਲਦੇ ਹੋਏ ਬਹੁਤ ਸਾਰੇ ਪਰਿਵਾਰਾਂ ਦੇ ਰੋਜ਼ਗਾਰ ਤੇ ਨੌਕਰੀਆਂ ਛੁੱਟ ਗਈਆਂ ਸਨ। ਪੰਜਾਬ ਚ ਬੱਚਿਆਂ ਦੀਆਂ ਸਕੂਲ ਫੀਸਾਂ ਨੂੰ ਲੈ ਕੇ ਇਕ ਹੋਰ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸਕੂਲਾਂ ਦੀਆਂ ਫੀਸਾਂ ਦਾ ਮੁੱਦਾ ਇਕ ਸਾਲ ਤੋਂ ਜਾਰੀ ਹੈ। ਕਿਉਂਕਿ ਬੱਚਿਆਂ ਦੀਆਂ ਜਿੱਥੇ ਆਨਲਾਈਨ ਪੜ੍ਹਾਈ ਕਰਵਾਈ ਗਈ। ਉਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਵਧੇਰੇ ਨੁਕਸਾਨ ਵੀ ਹੋਇਆ ਹੈ। ਕੋਰੋਨਾ ਕਾਰਨ 15 ਅਪ੍ਰੈਲ ਤੱਕ ਸਕੂਲ ਅਤੇ ਕਾਲਜ ਬੰਦ ਰਹਿਣਗੇ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।

ਭਾਰਤ ਵਿਚ ਜਿਥੇ ਕਰੋਨਾ ਦਾ ਕਹਿਰ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ। ਸਰਕਾਰ ਵੱਲੋਂ ਉੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਤੇ ਕਾਲਜ ਬੰਦ ਕੀਤੇ ਗਏ ਹਨ। ਉਥੇ ਹੀ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਵੱਖ ਵੱਖ ਸੂਬਿਆਂ ਵੱਲੋਂ ਕਈ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਮੁੜ ਅਪ੍ਰੈਲ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਜਿਥੇ ਟੀਕਾਕਰਨ ਦੀ ਰਫਤਾਰ ਤੇਜ਼ ਕੀਤੀ ਗਈ ਹੈ।

ਉਥੇ ਹੀ ਲੋਕਾਂ ਨੂੰ ਵੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਲਈ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਅਗਲੇ ਆਦੇਸ਼ਾਂ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਬੰਦ ਕਰਨ ਦਾ ਫੈਸਲਾ ਵੀ ਸਰਕਾਰ ਵੱਲੋਂ ਲਿਆ ਜਾ ਸਕਦਾ ਹੈ।

Check Also

ਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਚ ਮਾਪਿਆਂ ਦੇ ਨੌਜਵਾਨ ਮੁੰਡੇ ਦੀ ਹੋਈ ਮੌਤ , ਘਰ ਚ ਪਸਰਿਆ ਮਾਤਮ

ਆਈ ਤਾਜਾ ਵੱਡੀ ਖਬਰ  ਪੰਜਾਬ ਅੰਦਰ ਸੜਕੀ ਹਾਦਸਾ ਵਿੱਚ ਹਰ ਰੋਜ਼ ਇਜਾਫਾ ਹੁੰਦਾ ਜਾ ਰਿਹਾ …