ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੂੰ ਅਜੇ ਤੱਕ ਪੂਰੀ ਤਰ੍ਹਾਂ ਠੱਲ੍ਹ ਨਹੀਂ ਪਾਈ ਗਈ ਹੈ। ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਕਰੋਨਾ ਵਾਇਰਸ ਨੇ ਜਿਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਇਸ ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਵਿਚ ਕਈ ਲੋਕਾਂ ਦੀ ਜਾਨ ਚਲੇ ਗਈ ਹੈ। ਉੱਥੇ ਹੀ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ। ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਅਤੇ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ।
ਇਸ ਦੇ ਬਾਵਜੂਦ ਵੀ ਕਰੋਨਾ ਦੇ ਨਵੇਂ ਰੂਪ ਸਾਹਮਣੇ ਆ ਰਹੇ ਹਨ। ਉੱਥੇ ਹੀ ਇਕ ਤੋਂ ਬਾਅਦ ਇਕ ਰਹੱਸਮਈ ਬਿਮਾਰੀਆਂ ਦੇ ਸਾਹਮਣੇ ਆਉਣ ਨਾਲ ਲੋਕਾਂ ਵਿੱਚ ਵੀ ਡਰ ਪੈਦਾ ਹੋ ਗਿਆ ਹੈ। ਹੁਣ ਫਿਰ ਕਰੋਨਾ ਤੋਂ ਬਾਅਦ ਇੱਥੇ ਖਤਰੇ ਦਾ ਘੁੱਗੂ ਵੱਜ ਗਿਆ ਹੈ ਅਤੇ ਨਵੇਂ ਵਾਇਰਸ ਕਾਰਨ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਸਟ੍ਰੇਲੀਆ ਸਰਕਾਰ ਵੱਲੋਂ ਬੜੇ ਲੰਮੇ ਸਮੇਂ ਬਾਅਦ ਆਪਣੇ ਦੇਸ਼ ਦੀਆਂ ਸਰਹੱਦਾਂ ਨੂੰ ਖੋਲ੍ਹਿਆ ਗਿਆ ਹੈ। ਉੱਥੇ ਹੀ ਹੁਣ ਇੱਕ ਜਪਾਨੀ ਵਾਇਰਸ ਦਸਤਕ ਦੇ ਚੁੱਕਿਆ ਹੈ ਜਿਸ ਦਾ ਨਾਮ ਜਪਾਨੀ ਇਨਸੇਫਲਾਈਟਿਸ ਦੱਸਿਆ ਗਿਆ ਹੈ ਜਿਸ ਦੀ ਚਪੇਟ ਵਿੱਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋਈ ਹੈ ਜਿਸ ਦੀ ਪੁਸ਼ਟੀ ਕਰ ਦਿੱਤੀ ਗਈ ਹੈ।
ਇਹ ਮਾਮਲਾ ਆਸਟਰੇਲੀਆ ਦੇ ਰਾਜ ਨਿਊ ਸਾਊਥ ਵੇਲਜ਼ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਨਵੇਂ ਵਾਇਰਸ ਦੀ ਲਪੇਟ ਵਿੱਚ ਆਉਣ ਕਾਰਨ ਸਿਡਨੀ ਦੇ ਇਕ ਹਸਪਤਾਲ ਵਿਚ 70 ਸਾਲਾ ਵਿਅਕਤੀ ਦੀ ਮੌਤ ਹੋਈ ਹੈ। ਉੱਥੇ ਹੀ ਦੋ ਮਰੀਜ਼ ਹਸਪਤਾਲ ਵਿਚ ਜੇਰੇ ਇਲਾਜ ਹਨ ਜਿਨ੍ਹਾਂ ਵਿੱਚ ਇੱਕ ਵਿਅਕਤੀ ਅਤੇ ਇਕ ਬੱਚਾ ਸ਼ਾਮਲ ਹਨ।
ਜਿਸ ਤੋਂ ਬਾਅਦ ਅਜਿਹੇ ਹੋਰ ਲੋਕਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਜਿਨ੍ਹਾਂ ਵਿਚ ਇਸ ਬਿਮਾਰੀ ਨੂੰ ਲੈ ਕੇ ਲੱਛਣ ਦਿਖਾਈ ਦੇ ਰਹੇ ਹਨ ਜਿਨ੍ਹਾਂ ਵਿੱਚ ਸਿਰ ਦਰਦ ਅਤੇ ਬੁਖਾਰ ਸ਼ਾਮਲ ਹਨ। ਦੱਸਿਆ ਗਿਆ ਹੈ ਕਿ ਇਹ ਵਾਇਰਸ ਮੱਛਰ ਦੇ ਕੱਟਣ ਨਾਲ ਜਾਨਵਰਾਂ ਅਤੇ ਇਨਸਾਨ ਵਿੱਚ ਫੈਲ ਰਿਹਾ ਹੈ। ਇਸ ਵਾਇਰਸ ਦੇ ਕਾਰਨ ਲੋਕਾਂ ਵਿੱਚ ਫਿਰ ਡਰ ਵੇਖਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …