Breaking News

ਕੋਰੋਨਾ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਨੇ ਹੁਣ 30 ਨਵੰਬਰ ਤਕ ਇਥੇ ਵਧਾਇਆ ਲਾਕਡਾਊਨ, ਬਾਕੀ ਥਾਵਾਂ ‘ਤੇ ਦਿੱਤੀ ਖੁੱਲ੍ਹ

ਆਈ ਤਾਜਾ ਵੱਡੀ ਖਬਰ

ਕਰੋਨਾ ਮਹਾਂਮਾਰੀ ਦੇ ਚਲਦੇ ਹੋਏ ਭਾਰਤ ਦੇ ਵਿੱਚ ਮਾਰਚ ਤੋਂ ਹੀ ਤਾਲਾਬੰਦੀ ਕਰ ਦਿੱਤੀ ਗਈ ਸੀ । ਜਿਸ ਦੇ ਕਾਰਨ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ , ਉਥੇ ਹੀ ਸਭ ਲੋਕਾਂ ਦੇ ਕੰਮ ਠੱਪ ਹੋ ਗਏ ਸਨ। ਜਿਸ ਕਾਰਨ ਸਭ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਦੇ ਕਾਰਣ ਸਭ ਕੁਝ ਆਮ ਹੋ ਰਿਹਾ ਹੈ।ਜ਼ਿੰਦਗੀ ਦੀ ਰਫਤਾਰ ਇਕ ਵਾਰ ਫਿਰ ਤੋਂ ਆਪਣੀ ਪਟੜੀ ਤੇ ਆ ਗਈ ਹੈ। ਜਿਸ ਕਾਰਨ ਸੂਬੇ ਅੰਦਰ ਤਾਲਾਬੰਦੀ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਸੀ।

ਸਰਕਾਰ ਵੱਲੋਂ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਬਾਰ-ਬਾਰ ਅਪੀਲ ਕੀਤੀ ਜਾਂਦੀ ਹੈ। ਪਹਿਲਾਂ ਸੂਬਾ ਸਰਕਾਰ ਵੱਲੋਂ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿੱਚ 50 ਪ੍ਰਤੀਸ਼ਤ ਸਟਾਫ ਨੂੰ ਹੀ ਦਫ਼ਤਰਾਂ ਵਿੱਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ , ਉਥੇ 100% ਸਟਾਫ਼ ਨੂੰ ਦਫ਼ਤਰ ਵਿਚ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਸੋਸ਼ਲ ਡਿਸਟੈਂਸ ਨੂੰ ਮੈਂਟੇਨ ਕੀਤਾ ਜਾਵੇ ।

ਹੁਣ ਕਰੋਨਾ ਵਾਇਰਸ ਦੇ ਕੇਸ ਘੱਟ ਹੋਣ ਕਾਰਨ ਮਰੀਜ਼ਾਂ ਦੀ ਗਿਣਤੀ ਵਿਚ ਕਾਫ਼ੀ ਗਿਰਾਵਟ ਆਈ ਹੈ । ਉਥੇ ਹੀ ਜਿੱਥੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਹੈ। ਕਈ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਆਉਣ ਕਾਰਨ ਉਨ੍ਹਾਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿੱਥੇ ਬੱਚਿਆਂ ਤੇ ਮਾਪਿਆਂ ਵਿੱਚ ਡਰ ਬਣਿਆ ਹੋਇਆ ਹੈ। ਉੱਥੇ ਹੀ ਕਰੋਨਾ ਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਵੱਲੋਂ 30 ਨਵੰਬਰ ਤੱਕ ਲਾਕਡਾਊਨ ਲਗਾਇਆ ਗਿਆ ਹੈ ,

ਬਾਕੀ ਥਾਵਾਂ ਦੇ ਉੱਪਰ ਖੁੱਲ੍ਹ ਦਿੱਤੀ ਗਈ ਹੈ। ਕਰੋਨਾ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਵਿਡ -19 ਨਾਲ ਪ੍ਰਭਾਵਿਤ ਕੰਟੇਨਮੈਂਟ ਜ਼ੋਨਾਂ ਵਿਚ ਲਾਕਡਾਊਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਿੱਥੇ 1 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ।ਉੱਥੇ ਹੀ ਕੰਟੇਨਮੈਂਟ ਜ਼ੋਨਾਂ ਦੇ ਬਾਹਰ ਦੇ ਇਲਾਕਿਆਂ ਵਿੱਚ ਹੋਰ ਗਤੀਵਿਧੀਆਂ ਨੂੰ ਖੋਲ੍ਹਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਰ-ਬਾਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਅਪੀਲ ਕੀਤੀ ਗਈ ਹੈ।ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਅਜੇ ਇਹ ਨਾ ਸਮਝਣ ਕਿ ਕਰੋਨਾ ਮਹਾਮਾਰੀ ਖਤਮ ਹੋ ਚੁੱਕੀ ਹੈ।

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …