ਆਈ ਤਾਜਾ ਵੱਡੀ ਖਬਰ
ਸਾਲ 2019 ਦੇ ਅਖੀਰ ਵਿੱਚ ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ। ਦੇਸ਼ ਅੰਦਰ ਪਿਛਲੇ ਕੁਝ ਮਹੀਨੇ ਤੋਂ ਲਗਾਤਾਰ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਈ ਸੂਬਿਆਂ ਵਿੱਚ ਵੱਧ ਪ੍ਰਭਾਵਤ ਜਗ੍ਹਾ ਉਪਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕਈ ਜਗ੍ਹਾ ਤਾਲਾਬੰਦੀ ਕੀਤੀ ਜਾ ਰਹੀ ਹੈ। ਉਥੇ ਹੀ ਲੋਕਾਂ ਦੇ ਇਕੱਠ ਤੇ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕਰੋਨਾ ਦੀ ਰੋਕਥਾਮ ਲਈ ਵਿਦਿਅਕ ਅਦਾਰਿਆਂ ਵਿੱਚ ਵੀ ਬੱਚਿਆਂ ਦੇ ਆਉਣ ਤੇ ਰੋਕ ਲਗਾ ਦਿਤੀ ਗਈ ਹੈ।
ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਵੀ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਆਏ ਦਿਨ ਹੀ ਕਰੋਨਾ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੀ ਚਿੰਤਾ ਵਿੱਚ ਹੈ। ਦੇਸ਼ ਦੀਆਂ ਬਹੁਤ ਸਾਰੀਆਂ ਖ਼ਾਸ ਸਖ਼ਸੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਜਿਨ੍ਹਾਂ ਵਿਚ ਰਾਜਨੀਤਿਕ ਜਗਤ, ਫਿਲਮ ਜਗਤ, ਖੇਡ ਜਗਤ, ਮਨੋਰੰਜਨ ਜਗਤ , ਅਤੇ ਧਾਰਮਿਕ ਜਗਤ ਵਿੱਚੋਂ ਬਹੁਤ ਸਾਰੀਆਂ ਸ਼ਖਸ਼ੀਅਤਾਂ ਸ਼ਾਮਲ ਹਨ। ਹੁਣ ਕਰੋਨਾ ਸੰਕਰਮਿਤ ਡਾਕਟਰ ਮਨਮੋਹਨ ਸਿੰਘ ਬਾਰੇ ਹਸਪਤਾਲ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਉਪਰੰਤ ਉਨ੍ਹਾਂ ਨੂੰ ਦਿੱਲੀ ਤੇ ਏਮਜ਼ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਕਰੋਨਾ ਟੀਕਾਕਰਨ ਵੀ ਕਰਵਾਇਆ ਗਿਆ ਸੀ। ਹੁਣ ਕੇਂਦਰੀ ਸਿਹਤ ਮੰਤਰੀ ਡਾਕਟਰ ਹਰਸ਼ਵਰਧਨ ਵੱਲੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਟਵੀਟ ਕਰਕੇ ਕਰਕੇ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਗੱਲਬਾਤ ਡਾਕਟਰ ਮਨਮੋਹਨ ਸਿੰਘ ਦੀ ਦੇਖਰੇਖ ਕਰ ਰਹੀ ਟੀਮ ਨਾਲ ਹੋਈ ਹੈ। ਡਾਕਟਰ ਮਨਮੋਹਨ ਸਿੰਘ ਨੂੰ ਹਸਪਤਾਲ ਦੇ ਵਿੱਚ ਟਰੋਮਾ ਸੈਂਟਰ ਵਿਚ ਦਾਖਲ ਕਰਵਾਇਆ ਗਿਆ ਹੈ।
ਹਸਪਤਾਲ ਦਾ ਇਹ ਟਰੋਮਾ ਸੈਂਟਰਾਂ ਕਰੋਨਾ ਦੇ ਉਪਚਾਰ ਕੇਂਦਰ ਦੇ ਰੂਪ ਵਿਚ ਵਰਤਿਆ ਜਾ ਰਿਹਾ ਹੈ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਣ ਸਿੰਘ 88 ਸਾਲਾਂ ਦੇ ਹਨ। ਉਨ੍ਹਾਂ ਦੀ ਦੇਖਰੇਖ ਕਰ ਰਹੀ ਟੀਮ ਵੱਲੋਂ ਕਿਹਾ ਗਿਆ ਹੈ ਕਿ ਸਾਰੀ ਟੀਮ ਉਨ੍ਹਾਂ ਦਾ ਖਿਆਲ ਰੱਖ ਰਹੀ ਹੈ। ਉਨ੍ਹਾਂ ਦੱਸਿਆ ਕਿ ਮਨਮੋਹਨ ਸਿੰਘ ਦੀ ਸਥਿਤੀ ਸਥਿਰ ਬਣੀ ਹੋਈ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਹਨਾਂ ਦੇ ਜਲਦ ਹੀ ਸਿਹਤਯਾਬ ਹੋਣ ਦੀਆਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …