ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ। ਦੇਸ਼ ਵਿਚ ਰੋਜਾਨਾ ਇੱਕ ਲੱਖ ਦੇ ਆਸ ਪਾਸ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਚਾਹੇ ਕੋਈ ਛੋਟਾ ਹੋਵੇ ਜਾਂ ਵੱਡਾ ਹਰ ਕੋਈ ਇਸਦੀ ਚਪੇਟ ਵਿਚ ਆ ਰਿਹਾ ਹੈ। ਪਿਛਲੇ ਦਿਨੀ ਮਸ਼ਹੂਰ ਲੀਡਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪੌਜੇਟਿਵ ਪਾਏ ਗਏ ਸਨ। ਜਿਹਨਾਂ ਨੂੰ ਇਸਦੇ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ ਸੀ। ਹੁਣ ਓਹਨਾ ਦੇ ਬਾਰੇ ਵਿਚ ਵੱਡੀ ਖਬਰ ਆ ਰਹੀ ਹੈ।
ਮੈਡੀਕਲ ਜਾਂਚ ਲਈ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ‘ਚ ਦਾਖਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਾਹ ਨੂੰ ਚਾਰ ਦਿਨ ਬਾਅਦ ਅੱਜ ਏਮਜ਼ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਏਮਜ਼ ਨੇ 13 ਸਤੰਬਰ ਨੂੰ ਦੱਸਿਆ ਸੀ ਕਿ ਸ਼ਾਹ ਨੂੰ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ 14 ਸਤੰਬਰ ਨੂੰ ਮੈਡੀਕਲ ਚੈਕਅਪ ਲਈ ਏਮਜ਼ ‘ਚ ਦਾਖਲ ਕਰਵਾਇਆ ਗਿਆ ਸੀ। ਏਮਜ਼ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇੱਕ ਜਾਂ ਦੋ ਦਿਨ ‘ਚ ਛੁੱਟੀ ਦੇ ਦਿੱਤੀ ਜਾਵੇਗੀ ਪਰ ਸ਼ਾਹ ਨੂੰ ਚਾਰ ਦਿਨ ਬਾਅਦ ਛੁੱਟੀ ਮਿਲੀ।
ਸ਼ਾਹ ਨੂੰ ਪਿਛਲੇ 2 ਅਗਸਤ ਨੂੰ ਕੋਰੋਨਾ ਪੀੜਤ ਹੋਣ ‘ਤੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਕੋਰੋਨਾ ਤੋਂ ਠੀਕ ਹੋ ਕੇ ਉਹ 14 ਅਗਸਤ ਨੂੰ ਘਰ ਵਾਪਸ ਆ ਗਏ ਸਨ। ਵਾਇਰਸ ਇਨਫੈਕਸ਼ਨ ਕਾਰਨ ਸ਼ਾਹ 18 ਅਗਸਤ ਨੂੰ ਏਮਜ਼ ‘ਚ ਦਾਖਲ ਹੋਏ ਸਨ ਅਤੇ ਉਨ੍ਹਾਂ ਨੂੰ 30 ਅਗਸਤ ਨੂੰ ਛੁੱਟੀ ਮਿਲੀ ਸੀ। ਏਮਜ਼ ਦਾ ਕਹਿਣਾ ਸੀ ਕਿ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੇ ਸਮੇਂ ਹੀ ਉਨ੍ਹਾਂ ਨੂੰ ਮੈਡੀਕਲ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ, ਜਿਸ ਨੂੰ ਮੰਨਦੇ ਹੋਏ ਉਹ ਦੁਬਾਰਾ 13 ਸਤੰਬਰ ਨੂੰ ਏਮਜ਼ ‘ਚ ਦਾਖਲ ਹੋਏ ਸਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …