Breaking News

ਕੋਰੋਨਾ ਪੀੜਤ ਸੁਖਦੇਵ ਸਿੰਘ ਢੀਂਡਸਾ ਬਾਰੇ ਆਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਲਈ ਹੁਣ ਫਿਰ ਮਾੜੀ ਖਬਰ ਆ ਰਹੀ ਹੈ। ਓਹਨਾ ਦੀ ਕੋਰੋਨਾ ਰਿਪੋਰਟ ਮੁੜ ਪਾਜ਼ੇਟਿਵ ਆ ਗਈ ਹੈ ਅਤੇ ਉਹ ਦਿੱਲੀ ਵਿਖੇ ਹੀ ਆਪਣੀ ਰਿਹਾਇਸ਼ ਤੇ ਇਕਾਂਤਵਾਸ ਹਨ। ਢੀਂਡਸਾ ਦੇ ਪੀ.ਏ. ਜਸਵਿੰਦਰ ਸਿੰਘ ਖਾਲਸਾ ਅਤੇ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਜੌਹਲ ਦੀ ਸਾਂਝੀ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਦੀ ਇਸ ਤੋਂ ਪਹਿਲਾਂ 26 ਅਗਸਤ ਨੂੰ ਕੋਰੋਨਾ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਉਹ ਦਿੱਲੀ ਵਿਖੇ ਹੀ ਇਕਾਂਤਵਾਸ ਰਹੇ ਸਨ।

ਹੁਣ 14 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਪਾਰਲੀਮੈਂਟ ਦੇ ਮਾਨਸੂਨ ਸੈਸ਼ਨ ‘ਚ ਸ਼ਾਮਲ ਹੋਣ ਕਰਕੇ ਉਨ੍ਹਾਂ ਨੇ ਮੁੜ ਕੋਰੋਨਾ ਦਾ ਟੈਸਟ ਕਰਵਾਇਆ ਸੀ ਪਰ ਉਨ੍ਹਾਂ ਦੀ ਰਿਪੋਰਟ ਮੁੜ ਪਾਜ਼ੇਟਿਵ ਆ ਗਈ ਹੈ। ਇਸ ਕਰਕੇ ਉਹ ਮਾਨਸੂਨ ਸੈਸ਼ਨ ਦੌਰਾਨ ਪਾਰਲੀਮੈਂਟ ‘ਚ ਸ਼ਾਮਲ ਨਹੀਂ ਹੋ ਸਕਣਗੇ। ਜਸਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਹਾਲਤ ਬਿਲਕੁੱਲ ਠੀਕ ਹੈ ਅਤੇ ਉਹ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਇਕਾਂਤਵਾਸ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …