ਆਈ ਤਾਜਾ ਵੱਡੀ ਖਬਰ
ਸੰਸਾਰ ਵਿੱਚ ਕਰੋਨਾ ਦੀ ਲਹਿਰ ਮੁੜ ਤੋਂ ਕਈ ਮੁਲਕਾਂ ਵਿੱਚ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਤਾਲਾਬੰਦੀ ਕੀਤੀ ਜਾ ਰਹੀ ਹੈ ਅਤੇ ਆਪਣੇ ਦੇਸ਼ ਦੀਆਂ ਸਰਹੱਦਾਂ ਉਪਰ ਚੌਂ-ਕ-ਸੀ ਪਹਿਲਾਂ ਦੇ ਮੁਕਾਬਲੇ ਵਧੇਰੇ ਵਧਾਈ ਜਾ ਰਹੀ ਹੈ। ਉਥੇ ਹੀ ਸਾਰੇ ਦੇਸ਼ਾਂ ਵਿੱਚ ਕੋਰੋਨਾ ਟੀਕਾਕਰਣ ਵੀ ਸ਼ੁਰੂ ਹੋ ਚੁੱਕਾ ਹੈ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੀ ਕਰੋਨਾ ਟੀਕਾਕਰਨ ਦੀ ਸਮਰੱਥਾ ਨੂੰ ਵੀ ਸਾਰੇ ਦੇਸ਼ਾਂ ਵੱਲੋਂ ਵਧਾਇਆ ਜਾ ਰਿਹਾ ਹੈ।
ਤਾਂ ਜੋ ਸਾਰੇ ਲੋਕਾਂ ਨੂੰ ਵੈਸੀਨੇਟ ਕੀਤਾ ਜਾ ਸਕੇ। ਭਾਰਤ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਕਰੋਨਾ ਸੰਕਟ ਦਾ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 8 ਅਪ੍ਰੈਲ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਅੰਦਰ ਕਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ 8 ਅਪ੍ਰੈਲ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾ ਦੇ ਵਧ ਰਹੇ ਪ੍ਰਸਾਰ ਨੂੰ ਦੇਖਦੇ ਹੋਏ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ 17 ਮਾਰਚ ਨੂੰ ਵਿਚਾਰ ਵਟਾਂਦਰਾ ਕੀਤਾ ਗਿਆ ਸੀ।
ਕਈ ਸੂਬਿਆਂ ਵਿੱਚ ਕੇਸਾਂ ਦੇ ਤੇਜ਼ੀ ਨਾਲ ਵਧਣ ਨੂੰ ਲੈ ਕੇ ਅਤੇ ਟੈਸਟ ਕਰਨ ਅਤੇ ਟੀਕਾਕਰਨ ਦੀ ਸਮਰਥਾ ਨੂੰ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ। ਐਤਵਾਰ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾ ਦੀ ਸਥਿਤੀ ਅਤੇ ਟੀਕਾਕਰਨ ਅਭਿਆਸ ਦਾ ਜਾਇਜ਼ਾ ਲੈਣ ਲਈ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਬੈਠਕ ਕੀਤੀ ਗਈ ਸੀ। ਜਿਸ ਵਿਚ ਰੋਜਾਨਾ ਦੇਸ਼ ਅੰਦਰ ਆਉਣ ਵਾਲੇ ਤਾਜ਼ਾ ਆਂਕੜਿਆਂ ਉੱਪਰ ਵਿਚਾਰ ਚਰਚਾ ਹੋਈ।
ਉਨ੍ਹਾਂ ਦੇਸ਼ ਅੰਦਰ ਕਰੋਨਾ ਦੀ ਦੂਜੀ ਲਹਿਰ ਦੇ ਉਭਾਰ ਨੂੰ ਦੇਖਦੇ ਹੋਏ ਚਿੰਤਾ ਜਾਹਿਰ ਕੀਤੀ ਗਈ ਤੇ ਫੈਸਲਾਕੁੰਨ ਕਦਮ ਚੁੱਕਣ ਲਈ ਵੀ ਸਲਾਹ ਮਸ਼ਵਰਾ ਕੀਤਾ ਗਿਆ। ਦੇਸ਼ ਅੰਦਰ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਕੁਲ ਮਰੀਜ਼ਾਂ ਦੀ ਗਿਣਤੀ 1,25,89,067 ਤੱਕ ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਸੋਮਵਾਰ ਨੂੰ ਪੇਸ਼ ਕੀਤੀ ਗਈ ਅਪਡੇਟ ਦੇ ਅਨੁਸਾਰ ਕਰੋਨਾ ਦੇ ਫੈਲਣ ਤੋਂ ਬਾਅਦ ਰੋਜ਼ਾਨਾ ਭਾਰੀ ਗਿਣਤੀ ਵਿੱਚ ਕੇਸ ਸਾਹਮਣੇ ਆ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …