Breaking News

ਕੋਰੋਨਾ ਸੰਕਟ ਦੇ ਕਰਕੇ 1 ਮਈ ਤੋਂ ਇੰਡੀਆ ‘ਚ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਿੱਥੇ ਭਾਰਤ ਦੇ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਉੱਥੇ ਹੀ ਬਹੁਤ ਸਾਰੇ ਹੋਰ ਦੇਸ਼ਾਂ ਦੇ ਵਿਚ ਵੀ ਕਰੋਨਾ ਦੇ ਕੇਸਾਂ ਵਿੱਚ ਤੇਜ਼ੀ ਆ ਰਹੀ ਹੈ। ਕੈਨੇਡਾ ਦੇ ਵੀ ਕੁਝ ਸੂਬਿਆਂ ਦੇ ਵਿੱਚ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਕੈਨੇਡਾ ਵਿੱਚ ਕਰੋਨਾ ਦੀ ਤੀਜੀ ਲਹਿਰ ਨੇ ਬਹੁਤ ਸਾਰੇ ਸੂਬਿਆਂ ਵਿਚ ਭਾਰੀ ਤਬਾਹੀ ਮਚਾਈ ਹੈ। ਜਿੱਥੇ ਸਰਕਾਰ ਵੱਲੋਂ ਸਖਤੀ ਵਰਤਦੇ ਹੋਏ ਮੁੜ ਤੋਂ ਤਾਲਾਬੰਦੀ

ਕਰ ਦਿੱਤੀ ਗਈ ਹੈ। ਭਾਰਤ ਦੇ ਵਿਚ ਵੀ ਮਹਾਂਰਾਸ਼ਟਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਬਣਿਆ ਹੋਇਆ ਹੈ। ਕਰੋਨਾ ਸੰਕਟ ਦੇ ਕਰਕੇ 1 ਮਈ ਤੋਂ ਇੰਡੀਆ ਵਿੱਚ ਹੋ ਗਿਆ ਹੈ ਇਹ ਵੱਡਾ ਐਲਾਨ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋ ਅੱਜ ਸ਼ਾਮ 4:30 ਵਜੇ ਵੀਡੀਓ ਕਾਨਫਰੰਸਿੰਗ ਦੇ ਰਾਹੀ ਦੇਸ਼ ਦੇ ਪ੍ਰਮੁੱਖ ਡਾਕਟਰ ਨਾਲ ਕਰੋਨਾ ਦੀ ਸਥਿਤੀ ਬਾਰੇ ਵਿਚਾਰ ਚਰਚਾ ਕੀਤੀ ਗਈ। ਕਰੋਨਾ ਕੇਸਾਂ ਦੇ ਬਾਰੇ

ਰਿਕਾਰਡ ਤੋੜ ਵਾਧੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਚਿੰਤਾ ਵਿਚ ਨਜ਼ਰ ਆ ਰਹੀ ਹੈ। ਕਰੋਨਾ ਦੀ ਸਥਿਤੀ ਨੂੰ ਲੈ ਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਵੀ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਨੂੰ ਵੀ ਇੱਕ ਪੱਤਰ ਲਿਖਿਆ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਕੁਝ ਸੁਝਾਅ ਦਿੱਤੇ ਹਨ। ਜਿਸ ਨਾਲ ਕਰੋਨਾ ਉਪਰ ਕਾਬੂ ਪਾਇਆ ਜਾ ਸਕੇ। ਜਿਸ ਵਿੱਚ ਉਨ੍ਹਾਂ ਨੇ ਵੈਕਸੀਨੇਸ਼ਨ ਨੂੰ ਵਧਾਉਣ ਦੇ ਪੰਜ ਸੁਝਾਅ ਦਿੱਤੇ ਹਨ। ਜਿਸ ਦੇ ਜਰੀਏ ਕਰੋਨਾ ਉਪਰ ਜਲਦੀ ਹੀ

ਕਾਬੂ ਪਾਇਆ ਜਾ ਸਕਦਾ ਹੈ। ਜਿਸ ਵਿਚ ਵੈਕਸੀਨੇਸ਼ਨ ਨੂੰ ਵੀ ਵਧਾਉਣ ਦੀ ਗੱਲ ਆਖੀ ਗਈ ਹੈ। ਇਹ ਚਿੱਠੀ 18 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਗਈ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਕਰੋਨਾ ਨੂੰ ਠੱਲ ਪਾਈ ਜਾ ਸਕੇ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1 ਮਈ ਤੋਂ 18 ਸਾਲ ਤੋਂ ਜ਼ਿਆਦਾ ਉਮਰ ਦੇ ਸਾਰੇ ਲੋਕਾਂ ਨੂੰ ਕਰੋਨਾ ਵੈਕਸੀਨ ਲਗਾਉਣੀ ਲਾਜ਼ਮੀ ਕਰ ਦਿੱਤੀ ਹੈ। ਪਹਿਲਾਂ ਸਰਕਾਰ ਵੱਲੋਂ ਇਹ ਉਮਰ ਹੱਦ 45 ਸਾਲ ਤੋਂ ਉਪਰ ਰੱਖੀ ਗਈ ਸੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …