ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਹਰ ਵਰਗ ਵੱਲੋਂ ਕੀਤਾ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਕਿਸਾਨੀ ਸੰਘਰਸ਼ ਵਿੱਚ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। 26 ਨਵੰਬਰ ਤੋਂ ਕਿਸਾਨ ਜਥੇ ਬੰਦੀਆਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਮੋਰਚਾ ਲਾ ਕੇ ਡਟੀਆਂ ਹੋਈਆਂ ਹਨ। ਇਸ ਕਿਸਾਨੀ ਅੰਦੋਲਨ ਵਿੱਚ ਬਜ਼ੁਰਗ, ਬੱਚੇ, ਔਰਤਾਂ, ਨੌਜਵਾਨ ਵਰਗ ਸ਼ਾਮਲ ਹੋ ਕੇ ਆਪਣੀ ਸ਼ਮੂਲੀਅਤ ਦਰਜ ਕਰਵਾ ਰਿਹਾ ਹੈ। ਭਾਰਤ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਅੰਦੋਲਨ ਨੂੰ ਸਫਲਤਾ ਪੂਰਵਕ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦਿੱਲੀ ਦੀਆਂ ਸਭ ਸਰਹੱਦਾਂ ਨੂੰ ਕਿਸਾਨਾਂ ਵੱਲੋਂ ਘੇਰ ਲਿਆ ਗਿਆ ਹੈ। ਕੁਝ ਫਿਲਮੀ ਕਲਾਕਾਰ ਜਿਥੇ ਇਸ ਕਿਸਾਨੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਯੋਗ ਦਾਨ ਪਾ ਰਹੇ ਹਨ। ਉਥੇ ਹੀ ਕੁਝ ਫਿਲਮੀ ਕਲਾਕਾਰ ਇਹ ਸੰਘਰਸ਼ ਦੀ ਆਲੋਚਨਾ ਕਾਰਨ ਲੋਕਾਂ ਦੀ ਨਰਾਜ਼ਗੀ ਦੀ ਵਜਾ ਬਣ ਰਹੇ ਹਨ। ਕੰਗਨਾ ਰਣੌਤ ਨੂੰ ਸਬਕ ਸਿਖਾਉਣ ਵਾਲੀ 80 ਸਾਲਾ ਦੀ ਮਾਤਾ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਬਾਰੇ ਸਭ ਪਾਸੇ ਚਰਚਾ ਹੋ ਰਹੀ ਹੈ। ਧਰਨੇ ਵਿਚ
ਸ਼ਮੂਲੀਅਤ ਕਰ ਰਹੀਆਂ ਔਰਤਾਂ ਦੀ ਵੀਡੀਉ ਦੇਖ ਕੇ ਫਿਲਮੀ ਅਦਾਕਾਰਾ ਕੰਗਨਾ ਰਣੌਤ ਵੱਲੋਂ ਇਕ 80 ਸਾਲਾ ਬਜ਼ੁਰਗ ਮਹਿੰਦਰ ਕੌਰ ਪਿੰਡ ਬਹਾਦਰ ਗੜ੍ਹ ਜੰਡੀਆਂ ਜਿਲਾ ਬਠਿੰਡਾ ਨੂੰ ਆਖਿਆ ਗਿਆ ਸੀ ਅਜਿਹੀਆਂ ਬਜ਼ੁਰਗ ਔਰਤਾਂ ਨੂੰ ਸੌ ਸੌ ਰੁਪਏ ਦੇ ਕੇ ਧਰਨੇ ਵਿੱਚ ਸ਼ਾਮਲ ਹੋਣ ਲਈ ਲਿਆਂਦਾ ਜਾਂਦਾ ਹੈ। ਜਿਸ ਦੀ ਸਭ ਲੋਕਾਂ ਵੱਲੋਂ ਆਲੋਚਨਾ ਕੀਤੀ ਗਈ ਸੀ। ਬਜ਼ੁਰਗ ਔਰਤ ਦੀ ਵੀਡੀਓ ਸੋਸ਼ਲ ਮੀਡੀਆ ਤੇ ਪਾ ਕੇ ਟਵੀਟ ਕੀਤਾ ਗਿਆ ਸੀ ਜਿਸ ਕਾਰਨ ਕੰਗਨਾ ਰਨੌਤ ਦਾ ਸਭ ਵੱਲੋਂ ਵਿਰੋਧ ਕੀਤਾ ਗਿਆ।
ਉਸ ਬੇਬੇ ਵੱਲੋਂ ਕੰਗਨਾ ਰਣੌਤ ਨੂੰ ਮੂੰਹ ਤੋ- ੜ ਜਵਾਬ ਦਿੱਤਾ ਗਿਆ ਸੀ। 80 ਸਾਲਾ ਬਜ਼ੁਰਗ ਔਰਤ ਮਹਿੰਦਰ ਕੌਰ ਨੇ ਆਖਿਆ ਸੀ ਕਿ ਖੇਤਾ ਵਿੱਚ ਆ ਕੇ ਕੰਮ ਕਰੇ , ਮੈ ਉਸਨੂੰ 700 ਰੁਪਏ ਦੇ ਦੇਵਾਂਗੀ। ਬਜ਼ੁਰਗ ਮਾਤਾ ਨੂੰ ਮਦਰ ਆਫ ਇੰਡੀਆ ਦਾ ਐਵਾਰਡ ਦਿੱਤਾ ਗਿਆ ਹੈ। ਇਹ ਐਵਾਰਡ ਸੁਪਰੀਮ ਸਿੱਖ ਸੁਸਾਇਟੀ ਆਕਲੈਂਡ ਤੇ ਕਬੱਡੀ ਫੈਡਰੇਸ਼ਨ ਆਫ ਨਿਊਜ਼ੀਲੈਂਡ ਵੱਲੋਂ ਦਿੱਤਾ ਗਿਆ ਹੈ। ਇਸਦੇ ਨਾਲ ਹੀ 80 ਸਾਲਾ ਬਜ਼ੁਰਗ ਮਾਤਾ ਮਹਿੰਦਰ ਕੌਰ ਨੂੰ ਸੋਨੇ ਦਾ ਤਗਮਾ ਦੇ ਕੇ ਸਨਮਾਨਤ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …