Breaking News

ਕੱਲ੍ਹ ਧਰਨੇ ਤੇ ਹੋਏ ਵਿਰੋਧ ਤੋਂ ਬਾਅਦ ਹੁਣ ਗੁਰਦਾਸ ਮਾਨ ਨੇ ਕੀਤਾ ਇਹ ਕੰਮ – ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਹਰ ਵਰਗ ਵੱਲੋਂ ਕਿਸਾਨ ਨੂੰ ਭਰਪੂਰ ਹਮਾਇਤ ਦਿੱਤੀ ਜਾ ਰਹੀ ਹੈ। ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਵੀ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਦਿੱਲੀ ਦੇ ਬਾਰਡਰ ਤੇ ਚੱਲ ਰਹੇ ਸੰਘਰਸ਼ ਦੇ ਵਿਚ ਬਹੁਤ ਸਾਰੇ ਪੰਜਾਬੀ ਗਾਇਕਾ ਅਤੇ ਕਲਾਕਾਰ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉੱਥੇ ਹੀ ਕਿਸਾਨਾਂ ਵੱਲੋਂ ਕੁਝ ਗਾਇਕਾਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਗੁਰਦਾਸ ਮਾਨ ਦੇ ਇਕ ਇੰਟਰਵਿਊ ਨੂੰ ਲੈ ਕੇ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ।

ਗੁਰਦਾਸ ਮਾਨ ਨੇ ਆਪਣੀ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਇਕ ਦੇਸ਼ ਦੀ ਇਕ ਭਾਸ਼ਾ ਹੋਣੀ ਚਾਹੀਦੀ ਹੈ। ਸਭ ਗਾਇਕਾਂ ਵਾਂਗ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਜਦੋਂ ਗੁਰਦਾਸ ਮਾਨ ਸਿੰਘੂ ਬਾਰਡਰ ਪਹੁੰਚੇ ਤਾਂ, ਧਰਨੇ ਤੇ ਮੌਜੂਦ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਜਦੋਂ ਉਨ੍ਹਾਂ ਨੂੰ ਸਟੇਜ ਤੇ ਬੋਲਣ ਲਈ ਕਿਹਾ ਗਿਆ ਤਾਂ, ਲੋਕਾਂ ਦੇ ਵਿਰੋਧ ਕਰਨ ਤੇ ਉਨ੍ਹਾਂ ਨੂੰ ਰੋਕ ਦਿੱਤਾ ਗਿਆ।

ਉਥੇ ਹੀ ਹੁਣ ਕੱਲ ਹੋਏ ਵਿਰੋਧ ਤੋਂ ਬਾਅਦ ਗੁਰਦਾਸ ਮਾਨ ਨੇ ਇਹ ਕੰਮ ਕੀਤਾ ਹੈ। ਕੱਲ ਦਿੱਲੀ ਹਰਿਆਣਾ ਦੇ ਸਿੰਘੂ ਬਾਰਡਰ ਤੇ ਕਿਸਾਨਾਂ ਦੇ ਸਮਰਥਨ ਵਿੱਚ ਗੁਰਦਾਸ ਮਾਨ ਅਤੇ ਉਨ੍ਹਾਂ ਦਾ ਪੁੱਤਰ ਗੁਰਿਕ ਮਾਨ ਵੀ ਪਹੁੰਚੇ ਸਨ। ਜਿੱਥੇ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਵੱਲੋਂ ਰੋਸ ਕੀਤਾ ਗਿਆ, ਤੇ ਗੁਰਦਾਸ ਮਾਨ ਨੂੰ ਸਟੇਜ ਤੇ ਜਾਣ ਤੋਂ ਵੀ ਰੋਕ ਦਿੱਤਾ ਗਿਆ। ਇਸ ਗੱਲ ਲਈ ਅੱਜ ਗੁਰਦਾਸ ਮਾਨ ਵੱਲੋਂ ਆਪਣੇ ਟਵਿਟਰ ਅਕਾਊਂਟ ਤੇ ਇੱਕ ਪੋਸਟਰ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਇਸ ਪੋਸਟ ਵਿੱਚ ਇਕ ਤਸਵੀਰ ਸਾਂਝੀ ਕੀਤੀ ਹੈ, ਜੋ ਕੱਲ ਦੇ ਅੰਦੋਲਨ ਸਮੇਂ ਦੀ ਹੈ,ਜੋ ਕੱਲ੍ਹ ਸਿੰਘੂ ਬਾਰਡਰ ਤੇ ਪਹੁੰਚਣ ਉਪਰੰਤ ਕਲਿੱਕ ਕੀਤੀ ਗਈ ਸੀ। ਜਿਸ ਨੂੰ ਉਨ੍ਹਾਂ ਨੇ ਸ਼ੇਅਰ ਕਰਕੇ ਲਿਖਿਆ ਹੈ ਕਿ ਕਹਿਣ ਨੂੰ ਤਾਂ ਬਹੁਤ ਕੁਝ ਹੈ, ਪਰ ਮੈਂ ਇੰਨੀ ਗੱਲ ਕਹਾਂਗਾ , ਮੈਂ ਹਮੇਸ਼ਾ ਤੁਹਾਡੇ ਨਾਲ ਸੀ, ਤੇ ਹਮੇਸ਼ਾ ਤੁਹਾਡੇ ਨਾਲ ਰਹਾਂਗਾ। ਕਿਸਾਨ ਜਿੰਦਾਬਾਦ ਹੈ ਤੇ ਹਮੇਸ਼ਾ ਜਿੰਦਾਬਾਦ ਰਹੇਗਾ। ਕੱਲ ਗੁਰਦਾਸ ਮਾਨ ਦਾ ਵਿਰੋਧ ਹੋਣ ਤੇ ਉਨ੍ਹਾਂ ਨੂੰ ਵਾਪਸ ਆਉਣਾ ਪਿਆ ਸੀ। ਉਨ੍ਹਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਗੁਰਦਾਸ ਮਾਨ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …