ਆਈ ਤਾਜਾ ਵੱਡੀ ਖਬਰ
ਜਿੱਥੇ ਸੜਕੀ ਆਵਾਜਾਈ ਮੰਤਰਾਲਾ ਵੱਲੋਂ ਸਮੇਂ-ਸਮੇਂ ਤੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜੋ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਵਾਹਨ ਚਾਲਕਾਂ ਵੱਲੋਂ ਜਿੱਥੇ ਤੇਜ਼ੀ ਦੇ ਚਲਦੇ ਹੋਏ ਅਣਗਹਿਲੀ ਵਰਤ ਲਈ ਜਾਂਦੀ ਹੈ ਉੱਥੇ ਹੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੇ ਬਹੁਤ ਸਾਰੇ ਲੋਕ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਇਨ੍ਹਾਂ ਲੋਕਾਂ ਦੇ ਨਾਲ ਹੀ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਜਿਸ ਕਾਰਨ ਕਈ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।
ਹੁਣ ਖਾਣਾ ਖਾਣ ਤੋਂ ਬਾਅਦ ਮੁੰਡੇ ਦੀ ਇਸ ਤਰ੍ਹਾਂ ਮੌਤ ਹੋਈ ਹੈ ਕਿ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਰੋ-ਰੋ ਬੁਰਾ ਹਾਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਬਠਿੰਡਾ ਤੋਂ ਸਾਹਮਣੇ ਆਈ ਹੈ, ਜਿੱਥੇ ਕਈ ਲੋਕਾਂ ਵੱਲੋਂ ਬਸੰਤ ਦਾ ਤਿਉਹਾਰ ਖੁਸ਼ੀ-ਖੁਸ਼ੀ ਮਨਾਇਆ ਗਿਆ ਉਥੇ ਹੀ ਕਈ ਪਰਿਵਾਰਾਂ ਵਿੱਚ ਇਹ ਖੁਸ਼ੀਆਂ ਗਮ ਵਿੱਚ ਵੀ ਤਬਦੀਲ ਹੋ ਗਈਆਂ। ਬੀਤੀ ਰਾਤ ਜਿੱਥੇ ਡੱਬਵਾਲੀ ਦਾ ਰਹਿਣ ਵਾਲਾ ਸਾਗਰ ਪੁੱਤਰ ਕਰਮ ਸਿੰਘ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਲਈ ਬਠਿੰਡਾ ਆਪਣੀ ਮਾਸੀ ਦੇ ਘਰ ਆਇਆ ਹੋਇਆ ਸੀ।
ਸਾਰਾ ਦਿਨ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਤੋਂ ਬਾਅਦ ਆਪਣੇ ਮਾਸੀ ਦੇ ਬੇਟਿਆਂ ਨਾਲ ਖਾਣਾ ਖਾਣ ਲਈ ਰਾਤ ਨੂੰ ਬਾਇਕ ਤੇ ਸਵਾਰ ਹੋ ਕੇ ਬੱਸ ਸਟੈਂਡ ਸਾਈਡ ਚਲੇ ਗਏ। ਜਿਸ ਸਮੇਂ ਇਹ ਤਿੰਨੋਂ ਨੌਜਵਾਨ ਖਾਣਾ ਖਾ ਕੇ ਵਾਪਸ ਘਰ ਪਰਤ ਰਹੇ ਸਨ ਤਾਂ ਬੱਸ ਸਟੈਂਡ ਦੇ ਕੋਲ ਇਕ ਸਲੀਪਰ ਬੱਸ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਬਾਈਕ ਨੂੰ ਸਾਈਡ ਮਾਰ ਦਿੱਤੀ ਗਈ।
ਕਿਉਂਕਿ ਇਹ ਬੱਸ ਗਲਤ ਸਾਈਡ ਤੋਂ ਆ ਰਹੀ ਸੀ। ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਗੰਭੀਰ ਜ਼ਖਮੀ ਹਾਲਤ ਵਿਚ ਤਿੰਨ ਨੌਜਵਾਨਾਂ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਸਾਗਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਸਾਗਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੋਸਟ ਮਾਰਟਮ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …