ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਕਿਸਾਨੀ ਸੰਘਰਸ਼ ਨੂੰ ਫਿਲਮੀ ਅਦਾਕਾਰਾ ਅਤੇ ਗਾਇਕਾਂ ਵੱਲੋਂ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ ਉਥੇ ਹੀ ਦੇਸ਼ ਵਿੱਚ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਵੀ ਅੱਗੇ ਆ ਕੇ ਮਦਦ ਕੀਤੀ ਜਾ ਰਹੀ ਹੈ। ਬਹੁਤ ਸਾਰੇ ਫਿਲਮੀ ਅਦਾਕਾਰਾਂ ਵੱਲੋਂ ਕੀਤੀ ਜਾ ਰਹੀ ਇਸ ਮਦਦ ਦੇ ਸਦਕਾ ਉਹਨਾਂ ਦੀ ਚਰਚਾ ਦੂਰ-ਦੂਰ ਤੱਕ ਹੋ ਰਹੀ ਹੈ। ਕਿਉਂਕਿ ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਕਿਉਂਕਿ ਕੰਮਕਾਜ ਠੱਪ ਹੋਣ ਤੇ ਲੋਕਾਂ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਇਸ ਲਈ ਪੰਜਾਬ ਦੇ ਸੋਨੂੰ ਸੂਦ ਅਸਲ ਹੀਰੋ ਵਜੋਂ ਉਭਰ ਕੇ ਸਾਹਮਣੇ ਆਏ ਅਤੇ ਬਹੁਤ ਸਾਰੇ ਗਰੀਬ ਲੋਕਾਂ ਦੀ ਮਦਦ ਕੀਤੀ ਗਈ ਤੇ ਅੱਜ ਵੀ ਜਾਰੀ ਹੈ।
ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਹਮੇਸ਼ਾ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ। ਹੁਣ ਖਾਸ ਲੋਕਾਂ ਨਾਲ ਪੰਗੇ ਲੈਣ ਵਾਲੀ ਕੰਗਨਾ ਰਣਾਓਤ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿਥੇ ਫ਼ਿਲਮੀ ਅਦਾਕਾਰ ਕੰਗਨਾ ਰਣਾਓਤ ਕਿਸਾਨੀ ਸੰਘਰਸ਼ ਦੇ ਬਾਰੇ ਕੀਤੀਆ ਗਈਆਂ ਟਿੱਪਣੀਆਂ ਦੇ ਕਾਰਨ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਕਰ ਰਹੀ ਹੈ। ਹੁਣ ਇਕ ਵਾਰ ਫਿਰ ਉਹ ਚਰਚਾ ਦੇ ਵਿੱਚ ਬਣੀ ਹੋਈ ਹੈ। ਕਿਉਂਕਿ ਪਾਸਪੋਰਟ ਦਫਤਰ ਵੱਲੋਂ ਉਸ ਦਾ ਰਿਜ਼ਨਲ ਪਾਸਪੋਰਟ ਰੀਨਿਊ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਜਿਸ ਕਾਰਣ ਉਸ ਵੱਲੋਂ ਬੰਬੇ ਹਾਈਕੋਰਟ ਦਾ ਰੁੱਖ ਕੀਤਾ ਗਿਆ ਹੈ।
ਉਸ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਤੇ ਹੁਣ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਕਿਉਂਕਿ ਫਿਲਮੀ ਅਦਾਕਾਰਾ ਨੂੰ ਸ਼ੂਟਿੰਗ ਦੇ ਸਿਲਸਿਲੇ ਵਿੱਚ ਵਿਦੇਸ਼ ਆਉਣਾ ਜਾਣਾ ਪੈਂਦਾ ਹੈ ਇਸ ਲਈ ਉਸ ਵੱਲੋਂ ਪਾਸਪੋਰਟ ਰੀਨਿਊ ਕਰਵਾਇਆ ਜਾ ਰਿਹਾ ਸੀ, ਜਿਸ ਤੇ ਪਾਸਪੋਰਟ ਵਿਭਾਗ ਵੱਲੋਂ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਉਸ ਵੱਲੋਂ ਪਟੀਸ਼ਨ ਵਿਚ ਲਿਖਿਆ ਗਿਆ ਹੈ ਕਿ ਉਸ ਨੇ ਵਿਦੇਸ਼ ਵਿਚ ਸ਼ੂ-ਟਿੰ-ਗ ਵਿਚ ਵੱਡਾ ਨਿਵੇਸ਼ ਕੀਤਾ ਹੈ ਜਿਸ ਲਈ ਉਸ ਨੇ ਹਿੱਸਾ ਲੈਣਾ ਹੈ ਇਸ ਲਈ ਉਸ ਦਾ ਪਾਸਪੋਰਟ ਰੀਨਿਊ ਕੀਤਾ ਜਾਵੇ।
ਵਿਭਾਗ ਵੱਲੋਂ ਇਹ ਕਹਿੰਦੇ ਹੋਏ ਇਨਕਾਰ ਕੀਤਾ ਗਿਆ ਹੈ ਕਿ ਉਸ ਦੇ ਖਿਲਾਫ ਐਫ ਆਈ ਆਰ ਦਰਜ ਹੋਣ ਦੇ ਕਾਰਨ ਅਜਿਹਾ ਨਹੀਂ ਕੀਤਾ ਜਾ ਸਕਦਾ। ਕਿਉਂਕਿ ਬੀਤੇ ਕੁਝ ਦਿਨਾਂ ਦੌਰਾਨ ਕੰਗਨਾ ਰਣੌਤ ਕਈ ਵਿਵਾਦਾਂ ਦਾ ਹਿੱਸਾ ਰਹੀ ਹੈ ਜਿਸਦੇ ਚਲਦੇ ਹੋਏ ਉਸਦੇ ਖਿਲਾਫ ਮਾਮਲੇ ਦਰਜ ਹਨ। ਜਿਨ੍ਹਾਂ ਵਿਚ ਬਾਂਦ੍ਰਾ ਪੁਲਿਸ ਨੇ ਦੇਸ਼ ਧਰੋਹ ਤੇ ਜਾਣ ਬੁੱਝ ਕੇ ਨਫਰਤ ਫੈਲਾਉਣ ਦਾ ਮਾਮਲਾ ਵੀ ਦਰਜ ਕੀਤਾ ਹੈ। ਕੰਗਨਾ ਰਣੌਤ ਵੱਲੋਂ 15 ਜੂਨ ਤੋਂ 10 ਅਗਸਤ ਤੱਕ ਵਿਦੇਸ਼ ਯਾਤਰਾ ਕੀਤੀ ਜਾਣੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …