ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਭਾਰਤ ਤੋਂ ਇੰਟਰਨੈਸ਼ਨਲ ਫਲਾਈਟਾਂ ਦੇ ਬਾਰੇ ਵਿਚ ਆ ਰਹੀ ਹੈ। ਭਾਰਤ ਤੋਂ ਇਸ ਦੇਸ਼ ਲਈ 56 ਇੰਟਰਨੈਸ਼ਨਲ ਫਲਾਈਟਾਂ ਦੀ ਮੰਜੂਰੀ ਮਿਲ ਗਈ ਹੈ। ਜਿਸ ਨਾਲ ਹਜਾਰਾਂ ਲੋਕ ਆਪੋ ਆਪਣੇ ਦੇਸ਼ਾਂ ਨੂੰ ਜਾ ਸਕਣਗੇ।
ਭਾਵੇਂ ਕਿ ਕੈਨੇਡਾ ਨੇ ਆਪਣੀ ਸਰਹੱਦ ਕੌਮਾਂਤਰੀ ਉਡਾਣਾਂ ਲਈ ਅਜੇ ਸਤੰਬਰ ਦੇ ਅਖੀਰ ਤੱਕ ਬੰਦ ਰੱਖਣ ਦਾ ਹੀ ਫੈਸਲਾ ਕੀਤਾ ਹੈ ਪਰ ਭਾਰਤ ਨਾਲ ਏਅਰ ਬੱਬਲ ਸਮਝੌਤੇ ਤਹਿਤ ਭਾਰਤ ਤੇ ਕੈਨੇਡਾ ਵਿਚਕਾਰ ਉਡਾਣਾਂ ਨੂੰ ਵੀ ਚਲਾਉਣ ਦੀ ਇਜਾਜ਼ਤ ਦਿਤੀ ਗਈ ਹੈ
ਉੱਥੇ ਹੀ, ਕੋਰੋਨਾ ਵਾਇਰਸ ਕਾਰਨ ਕੈਨੇਡਾ ਵਿਚ ਫਸੇ ਭਾਰਤੀਆਂ ਨੂੰ ਵਾਪਸ ਦੇਸ਼ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਤਹਿਤ ਭੇਜੀਆਂ ਗਈਆਂ ਫਲਾਈਟਾਂ ਦੀ ਗਿਣਤੀ ਸਤੰਬਰ ਤੱਕ 100 ਤੋਂ ਪਾਰ ਹੋ ਜਾਵੇਗੀ।
ਇਸ ਦੇ ਨਾਲ ਹੀ ਵੰਦੇ ਭਾਰਤ ਮਿਸ਼ਨ ਦੇ 6ਵੇਂ ਪੜਾਅ ਤਹਿਤ 24 ਅਕਤੂਬਰ ਤੱਕ ਟੋਰਾਂਟੋ ਤੇ ਵੈਨਕੁਵਰ ਅਤੇ ਭਾਰਤੀ ਸ਼ਹਿਰਾਂ ਵਿਚਕਾਰ 56 ਹੋਰ ਫਲਾਈਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਭਾਰਤ ਤੇ ਕੈਨੇਡਾ ਵਿਚਕਾਰ ਅਗਸਤ ਮਹੀਨੇ ਏਅਰ ਬੱਬਲ ਸਮਝੌਤਾ ਹੋਇਆ ਸੀ ਅਤੇ ਏਅਰ ਇੰਡੀਆ ਤੇ ਏਅਰ ਕੈਨੇਡਾ ਨੂੰ ਇਕ-ਦੂਜੇ ਦੇਸ਼ਾਂ ਵਿਚ ਭੇਜਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਵੰਦੇ ਭਾਰਤ ਮਿਸ਼ਨ ਤਹਿਤ ਕੈਨੇਡਾ ਤੋਂ 13 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ, ਜਿਸ ਵਿਚ ਭਾਰਤੀ ਵਿਦਿਆਰਥੀ ਵੀ ਹਨ। ਗੌਰਤਲਬ ਹੈ ਕਿ ਕੈਨੇਡਾ ਵਿਚ ਵਾਪਸ ਆ ਰਹੇ ਲੋਕਾਂ ਲਈ 14 ਦਿਨ ਦਾ ਇਕਾਂਤਵਾਸ ਤੇ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ। ਏਅਰ ਬੱਬਲ ਸਮਝੌਤੇ ਤਹਿਤ ਏਅਰ ਇੰਡੀਆ ਦਿੱਲੀ ਤੋਂ ਉਡਾਣਾਂ ਭਰੇਗੀ ਤੇ ਅੰਮ੍ਰਿਤਸਰ, ਕੋਚੀ, ਮੁੰਬਈ, ਅਹਿਮਦਾਬਾਦ, ਚੇਨੱਈ ਤੇ ਬੈਂਗਲੁਰੂ ਨੂੰ ਵੀ ਨਾਲ ਜੋੜੇਗੀ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …