ਆਈ ਤਾਜ਼ਾ ਵੱਡੀ ਖਬਰ
ਬੀਤੇ ਕੁਝ ਦਿਨਾਂ ਤੋਂ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਘਮਾਸਾਨ ਮਚਿਆ ਹੋਇਆ ਹੈ । ਕਾਫੀ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਵਿੱਚ ਕਾਟੋ ਕਲੇਸ਼ ਚੱਲ ਹੀ ਸੀ ਤੇ ਇਸੇ ਕਾਟੋ ਕਲੇਸ਼ ਦੇ ਸਦਕਾ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ । ਜਿਸ ਤੋਂ ਬਾਅਦ ਕਾਂਗਰਸ ਹਾਈਕਮਾਨ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ। ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮੁੱਖ ਮੰਤਰੀ ਦਾ ਕਾਰਜ ਕਾਲ ਸੰਭਾਲ ਕੇ ਕੰਮ ਕੀਤੇ ਜਾ ਰਹੇ ਹਨ। ਹੁਣ ਤੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਹੁਣ ਤਕ ਕਈ ਵੱਡੇ ਐਲਾਨ ਕਰ ਦਿੱਤੇ ਗਏ ਹਨ।
ਪਰ ਇਸ ਵਿਚਕਾਰ ਇਕ ਹੋਰ ਨਵਾਂ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਪੰਜਾਬ ਤੇ ਬੇਰੁਜ਼ਗਾਰ ਨੌਜਵਾਨਾਂ ਦੇ ਲਈ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ 864 ਰੂਟਾਂ ਤੇ ਪਰਮਿਟ ਉਪਲੱਬਧ ਕਰਵਾਏ ਜਾ ਰਹੇ ਹਨ। ਰੂਟ ਪਰਮਿਟ 248 ਰੂਟਾਂ ਦੇ ਉੱਪਰ ਪ੍ਰਦਾਨ ਕੀਤੇ ਜਾਣਗੇ । ਇਸ ਦੀ ਜਾਣਕਾਰੀ ਪੰਜਾਬ ਰੋਡਵੇਜ਼ ਜਲੰਧਰ ਦੇ ਜਨਰਲ ਮੈਨੇਜਰ ਪਰਮਵੀਰ ਸਿੰਘ ਨੇ ਅੱਜ ਯਾਨੀ ਐਤਵਾਰ ਨੂੰ ਮਹਾਂਨਗਰ ਦੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਇੰਟਰ ਸਟੇਟ ਬੱਸ ਟਰਮੀਨਲ ਤੇ ਲਗਾਏ ਗਏ ਸਫਾਈ ਅਭਿਆਨ ਦੌਰਾਨ ਦਿੱਤੀ ।
ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਪੰਜਾਬ ਸਰਕਾਰ ਦੀ ਘਰ ਘਰ ਬੇਰੁਜ਼ਗਾਰ ਯੋਜਨਾ ਨੂੰ 100 ਫ਼ੀਸਦੀ ਲਾਗੂ ਕਰਨ ਦੇ ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕੀ ਇਸ ਸਕੀਮ ਦੇ ਤਹਿਤ ਪਰਮਿਟ ਦੇਣ ਦੀ ਪ੍ਰਕਿਰਿਆ ਆਰੰਭ ਕੀਤੀ ਗਈ ਹੈ । ਜਨਰਲ ਮੈਨੇਜਰ ਪਰਮਜੀਤ ਸਿੰਘ ਨੇ ਦੱਸਿਆ ਕਿ ਰੂਟ ਪਰਮਿਟ ਲੈਣ ਦੇ ਇੱਛੁਕ ਬੇਰੋਜ਼ਗਾਰ ਨੌਜਵਾਨ ਸੱਤ ਅਕਤੂਬਰ ਤਕ ਆਰ ਟੀ ਏ ਦਫਤਰ ਚ ਆਪਣੇ ਚ ਅਪਲਾਈ ਕਰ ਸਕਦੇ ਹਨ ।
ਉਨ੍ਹਾਂ ਦੱਸਿਆ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਖੁਦ ਪਰਮਿਟ ਲੈ ਕੇ ਸੰਬੰਧਿਤ ਰੂਟਾਂ ਤੇ ਬੱਸਾਂ ਦਾ ਸੰਚਾਲਨ ਕਰਨਾ ਚਾਹੀਦਾ ਹੈ । ਇਸ ਦੇ ਨਾਲ ਹੀ ਉਨ੍ਹਾਂ ਨੂੰ ਇੱਥੇ ਰੋਜ਼ਗਾਰ ਦਾ ਸਾਧਨ ਵੀ ਮਿਲ ਸਕਦਾ ਹੈ । ਸੋ ਵੱਡੀ ਖ਼ਬਰ ਹੈ ਉਨ੍ਹਾਂ ਨੌਜਵਾਨਾਂ ਦੇ ਲਈ ਚੁੱਪ ਬੇਰੁਜ਼ਗਾਰ ਹਨ ਅਤੇ ਨਾਲ ਹੀ ਉਹ ਨੌਜਵਾਨ ਰੂਟਾਂ ਦੇ ਪਰਮਿਟ ਲੈਣ ਦੇ ਚਾਹਵਾਨ ਹੈ ਤਾਂ ਉਹ ਨੌਜਵਾਨ ਹੁਣ ਜਲਦ ਹੀ ਪਰਮਿਟ ਅਪਲਾਈ ਕਰ ਸਕਦੇ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …