Breaking News

ਖੁਸ਼ਖਬਰੀ: ਸਕੂਲਾਂ ਚ ਇਹਨਾਂ ਕਲਾਸਾਂ ਦੇ ਬੱਚਿਆਂ ਦੀਆਂ ਫੀਸਾਂ ਮਾਫ਼ ਕਰਨ ਬਾਰੇ ਹੋ ਗਿਆ ਇਹ ਐਲਾਨ , ਮਾਪਿਆਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਜਿਥੇ ਪਿਛਲੇ ਸਾਲ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਸਨ ਕਿਉਂਕਿ ਕਰੋਨਾ ਕਾਰਨ ਤਾਲਾਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜਾਈ ਨੂੰ ਆਨਲਾਈਨ ਜਾਰੀ ਰੱਖਿਆ ਗਿਆ ਸੀ। ਸਰਕਾਰ ਵੱਲੋਂ ਕਰੋਨਾ ਦੇ ਦੌਰ ਵਿੱਚ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਜਿੱਥੇ ਬੱਚਿਆਂ ਦੇ ਸਿਲੇਬਸ ਵਿੱਚ ਕਟੌਤੀ ਕੀਤੀ ਗਈ ਤਾਂ ਜੋ ਬੱਚੇ ਮਾਨਸਿਕ ਤਣਾਅ ਦਾ ਸ਼ਿਕਾਰ ਨਾ ਹੋ ਸਕਣ। ਉੱਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਵੀ ਸਰਕਾਰ ਵੱਲੋਂ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆ ਰੱਦ ਕਰ ਦਿੱਤਾ ਗਿਆ ਸੀ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ 2 ਅਗਸਤ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ਼ ਦਿੱਤਾ ਗਿਆ ਹੈ।

ਸਕੂਲ ਆਉਣ ਵਾਲੇ ਸਾਰੇ ਅਧਿਆਪਕਾਂ ਦਾ ਕਰੋਨਾ ਟੀਕਾਕਰਨ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਆਏ ਦਿਨ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਵਾਸਤੇ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਹੁਣ ਸਕੂਲਾਂ ਵਿਚ ਇਨ੍ਹਾਂ ਕਲਾਸਾਂ ਦੇ ਬੱਚਿਆਂ ਲਈ ਫੀਸ ਮੁਆਫ਼ ਕਰਨ ਬਾਰੇ ਸਰਕਾਰ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕਰੋਨਾ ਦੇ ਦੌਰ ਵਿੱਚ ਪੰਜਾਬ ਸਰਕਾਰ ਵੱਲੋਂ ਜਿਥੇ ਪਹਿਲਾਂ ਵੀ ਸਰਕਾਰ ਵੱਲੋਂ 50 ਫੀਸਦੀ ਫੀਸ ਮਾਫ ਕੀਤੀ ਗਈ ਸੀ। ਉੱਥੇ ਹੁਣ ਫਿਰ ਸਰਕਾਰ ਵੱਲੋਂ ਨੌਵੀਂ ਅਤੇ ਦਸਵੀਂ ਕਲਾਸ ਦੇ 35000 ਵਿਦਿਆਰਥੀਆਂ ਦੀ ਫਿਰ ਤੋਂ 50 ਫੀਸਦੀ ਫੀਸ ਮਾਫ ਕੀਤੇ ਜਾਣ ਦਾ ਐਲਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਵਲੋ ਕਰ ਦਿੱਤਾ ਗਿਆ ਹੈ।

ਇਸ ਐਲਾਨ ਦੇ ਸਦਕਾ ਹੁਣ ਚੰਡੀਗੜ੍ਹ ਦੇ ਸਰਕਾਰੀ ਮਾਡਲ ਸਕੂਲ ਅਤੇ ਨਾਨ ਮਾਡਲ ਸਕੂਲ ਵੱਖ-ਵੱਖ ਸ਼੍ਰੇਣੀ ਵਿੱਚ ਵੰਡੇ ਗਏ ਹਨ। ਜਿਨ੍ਹਾਂ ਵਿੱਚ ਪੜ੍ਹਾਈ ਵੀ ਉਸ ਹਿਸਾਬ ਨਾਲ ਕਰਵਾਈ ਜਾ ਰਹੀ ਹੈ। ਜਿੱਥੇ ਮਾਡਲ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਪੜ੍ਹਾਈ ਹੁੰਦੀ ਹੈ। ਉਥੇ ਹੀ ਨਾਰਮਲ ਸਕੂਲਾਂ ਵਿੱਚ ਅੰਗਰੇਜੀ ਪੰਜਾਬੀ ਅਤੇ ਹਿੰਦੀ ਮੀਡੀਅਮ ਵਿੱਚ ਪੜ੍ਹਾਈ ਕਰਵਾਈ ਜਾ ਰਹੀ ਹੈ। ਜਿੱਥੇ ਹੁਣ ਸਰਕਾਰੀ ਸਕੂਲ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਰਾਹਤ ਮਿਲੇਗੀ। ਉਥੇ ਹੀ ਸਾਢੇ ਤਿੰਨ ਕਰੋੜ ਰੁਪਏ ਤੋਂ ਜ਼ਿਆਦਾ ਦਾ ਘਾਟਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੋ ਰਿਹਾ ਹੈ।

ਕਿਉਂਕਿ ਪ੍ਰਸ਼ਾਸਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਮਾਪਿਆਂ ਦੀ ਆਰਥਿਕ ਹਾਲਤ ਨੂੰ ਦੇਖਦੇ ਹੋਏ ਅਪ੍ਰੈਲ 2021 ਤੋਂ ਜੁਲਾਈ ਤੱਕ ਲਈਆਂ ਗਈਆਂ ਫੀਸਾਂ ਨੂੰ ਅਗਲੇ ਸਾਲ ਮਾਰਚ 2022 ਤੱਕ ਐਡਜਸਟ ਕੀਤਾ ਜਾਵੇ । ਕਿਉਂਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਭਜੋਤ ਕੌਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਜਿੱਥੇ ਪੰਜਾਹ ਫੀਸਦੀ ਫੀਸ ਘੱਟ ਕੀਤੀ ਗਈ ਹੈ ਉਥੇ ਹੀ ਇਸ ਨੂੰ ਐਡਜਸਟ ਕੀਤਾ ਜਾ ਰਿਹਾ ਹੈ। ਜਿਸ ਨਾਲ ਮਾਪਿਆਂ ਨੂੰ ਕਰੋਨਾ ਦੇ ਦੌਰ ਵਿਚੋਂ ਉਭਰਨ ਵਿਚ ਮਦਦ ਮਿਲੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …