ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੇ ਚੱਲਦੇ ਹੋਏ ਬਹੁਤ ਸਾਰੇ ਦੇਸ਼ਾਂ ਵਿੱਚ ਲੋਕ ਵਧੇਰੇ ਪ੍ਰਭਾਵਿਤ ਹੋਏ ਸਨ। ਕਈ ਦੇਸ਼ਾਂ ਵਿਚ ਕੀਤੀ ਗਈ ਤਾਲਾਬੰਦੀ ਦੇ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ ਆਪਣੀਆਂ ਸਰਹੱਦਾਂ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਵਧੇਰੇ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਵਿੱਚੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਵੀ ਕਈ ਦੇਸ਼ਾਂ ਵੱਲੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਭਾਰਤ ਵਿੱਚ ਵੀ ਹੁਣ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਹਵਾਈ ਉਡਾਨਾਂ ਨੂੰ ਆਉਣ ਜਾਣ ਦੀ ਇਜਾਜ਼ਤ ਕਈ ਦੇਸ਼ਾਂ ਵੱਲੋਂ ਦਿੱਤੀ ਜਾ ਰਹੀ ਹੈ।
ਜਿਸ ਸਦਕਾ ਲੋਕਾਂ ਨੂੰ ਮੁੜ ਖੁਸ਼ੀ ਮਿਲ ਰਹੀ ਹੈ। ਕਿਉਂਕਿ ਭਾਰਤ ਤੋਂ ਬਹੁਤ ਸਾਰੇ ਲੋਕ ਕਈ ਦੇਸ਼ਾਂ ਵਿੱਚ ਸੈਰ ਸਪਾਟਾ ਅਤੇ ਯਾਤਰਾ ਕਰਨ ਲਈ ਜਾਂਦੇ ਹਨ। ਜੋ ਕਾਫੀ ਲੰਮੇ ਸਮੇਂ ਤੋਂ ਕੋਰੋਨਾ ਪਾਬੰਦੀਆਂ ਦੇ ਚੱਲਦੇ ਹੋਏ ਨਹੀਂ ਜਾ ਸਕੇ ਸਨ। ਹੁਣ ਇਸ ਦੇਸ਼ ਵੱਲੋਂ ਆਪਣੇ ਦੇਸ਼ ਦੇ ਦਰਵਾਜ਼ੇ 1 ਤਰੀਕ ਤੋ ਖੋਲ੍ਹ ਦਿੱਤੇ ਗਏ ਹਨ। ਭਾਰਤ ਵਿੱਚ ਕਰੋਨਾ ਦੀ ਕਮੀ ਨੂੰ ਦੇਖਦੇ ਹੋਏ ਹੁਣ ਥਾਈਲੈਂਡ ਵੱਲੋਂ ਭਾਰਤ ਅਤੇ ਹੋਰ ਸਾਰੇ ਦੇਸ਼ਾਂ ਤੋਂ ਆਉਣ ਜਾਣ ਵਾਲੇ ਲੋਕਾਂ ਲਈ ਆਪਣੇ ਦੇਸ਼ ਦੀਆਂ ਸਰਹੱਦਾਂ ਨੂੰ ਖੋਲ ਦਿੱਤਾ ਗਿਆ ਹੈ। ਕਿਉਂਕਿ ਥਾਈਲੈਂਡ ਵਿੱਚ ਬਹੁਤ ਸਾਰੇ ਲੋਕ ਘੁੰਮਣ ਲਈ ਆਉਂਦੇ ਹਨ।
ਉਥੇ ਹੀ ਥਾਈਲੈਂਡ ਵੱਲੋਂ ਆਪਣੇ ਦੇਸ਼ ਵਿੱਚ ਆਉਣ ਵਾਲੇ ਸੈਲਾਨੀਆਂ ਲਈ ਕਰੋਨਾ ਸਬੰਧੀ ਕੁਝ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ। ਜਿਸ ਵਿਚ ਵਿਦੇਸ਼ਾਂ ਤੋਂ ਆਉਣ ਵਾਲੇ ਸੈਲਾਨੀਆਂ ਨੂੰ 7 ਦਿਨਾਂ ਲਈ ਇੱਕ ਨਿਸ਼ਚਿਤ ਜਗ੍ਹਾ ਉਪਰ ਹੀ ਰਹਿਣਾ ਹੋਵੇਗਾ ਅਤੇ ਆਪਣਾ ਟੈਸਟ ਵੀ ਕਰਵਾਉਣਾ ਪਵੇਗਾ। ਉੱਥੇ ਹੀ ਉਹਨਾਂ ਨੂੰ ਹੋਟਲ ਇਕਾਂਤ-ਵਾਸ ਤੋਂ ਵੀ ਛੋਟ ਦਿੱਤੀ ਗਈ ਹੈ। ਜਿੱਥੇ ਹੁਣ ਸੈਲਾਨੀ ਬਿਨਾਂ ਇਕਾਂਤਵਾਸ ਤੋਂ ਹੀ ਬੈਂਕਾਕ ਅਤੇ ਚਾਰ ਹੋਰ ਸੂਬਿਆਂ ਦੀ ਸੈਰ ਕਰ ਸਕਣਗੇ। 1 ਅਕਤੂਬਰ ਤੋਂ ਜਿੱਥੇ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਉੱਥੇ ਹੀ ਥਾਈਲੈਂਡ ਆਉਣ ਵਾਲੇ ਸਾਰੇ ਯਾਤਰੀਆਂ ਦਾ ਕਰੋਨਾ ਟੀਕਾਕਰਨ ਹੋਣਾ ਲਾਜ਼ਮੀ ਕੀਤਾ ਗਿਆ ਹੈ। ਕਿਉਂ ਕਿ ਅੱਗੇ ਤਿਉਹਾਰਾਂ ਦੇ ਸੀਜ਼ਨ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਨਵੇਂ ਸਾਲ ਅਤੇ ਕ੍ਰਿਸਮਿਸ ਦੇ ਮੌਕੇ ਉਪਰ ਵਿਦੇਸ਼ਾਂ ਵਿੱਚ ਜਾਣ ਦਾ ਪ੍ਰੋਗਰਾਮ ਬਣਾਇਆ ਜਾਂਦਾ ਹੈ। ਬਹੁਤ ਸਾਰੇ ਲੋਕ ਥਾਈਲੈਂਡ ਜਾਣਾ ਪਸੰਦ ਕਰਦੇ ਹਨ। ਇਸ ਲਈ ਉਨ੍ਹਾਂ ਨੂੰ ਹੁਣ ਕਰੋਨਾ ਪਬੰਦੀਆਂ ਦੇ ਨਾਲ ਆਉਣ ਦੀ ਇਜ਼ਾਜ਼ਤ ਦੇ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …