ਆਈ ਤਾਜ਼ਾ ਵੱਡੀ ਖਬਰ
ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੌਕਸੀ ਵਰਤਣ ਵਾਸਤੇ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਜਾਂਦੇ ਹਨ, ਜਿਸ ਨਾਲ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ। ਸਰਕਾਰ ਵੱਲੋਂ ਜਿਥੇ ਸੂਬੇ ਅੰਦਰ ਵਾਪਰਣ ਵਾਲੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਵੱਖ-ਵੱਖ ਸ਼ਹਿਰਾਂ ਦੇ ਵਿਚ ਪ੍ਰਸ਼ਾਸਨ ਨੂੰ ਵੀ ਸਥਿਤੀ ਉਪਰ ਕਾਬੂ ਰੱਖਣ ਸਬੰਧੀ ਕੁਝ ਖਾਸ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ। ਕਿਉਂਕਿ ਇਸ ਸਮੇਂ ਜਿਥੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਉਥੇ ਹੀ ਤਿਉਹਾਰਾਂ ਦੇ ਮੌਕੇ ਤੇ ਬਹੁਤ ਸਾਰੇ ਕਾਰੋਬਾਰੀਆਂ ਵੱਲੋਂ ਪੈਸਾ ਕਮਾਉਣ ਦੇ ਚੱਕਰ ਵਿਚ ਲੋਕਾਂ ਦੀ ਜ਼ਿੰਦਗੀ ਦੇ ਨਾਲ ਖਿਲਵਾੜ ਕੀਤਾ ਜਾਂਦਾ ਹੈ।
ਜਿਥੇ ਅਜਿਹੇ ਲੋਕਾਂ ਨੂੰ ਨੱਥ ਪਾਉਣ ਵਾਸਤੇ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਵੀ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਨਕਲੀ ਚੀਜ਼ਾਂ ਵੇਚ ਕੇ ਲੋਕਾਂ ਨੂੰ ਮੌਤ ਦੇ ਮੂੰਹ ਵਿੱਚ ਵੀ ਭੇਜ ਦਿੱਤਾ ਜਾਂਦਾ ਹੈ। ਹੁਣ ਉਥੇ ਖੇਤਾਂ ਵਿੱਚ ਪੰਦਰਾਂ ਸੌ ਲੀਟਰ ਮਿਲਾਵਟੀ ਦੁੱਧ ਰੋੜ੍ਹਿਆ ਗਿਆ ਹੈ ਜਿਸ ਨਾਲ ਲਗਦੇ ਇਲਾਕੇ ਵਿੱਚ ਬਦਬੂ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਤੋਂ ਸਾਹਮਣੇ ਆਇਆ ਹੈ। ਜਿੱਥੇ ਮੇਵਾਤ ਇਲਾਕੇ ਵਿੱਚ ਅਲਵਰ ਜ਼ਿਲੇ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਛਾਪੇਮਾਰੀ ਕਰਕੇ ਇੱਕ ਦੁਕਾਨ ਤੋਂ 1500 ਲੀਟਰ ਮਿਲਾਵਟੀ ਦੁੱਧ ਜਬਤ ਕੀਤਾ ਗਿਆ ਹੈ ਅਤੇ ਇਸ ਨੂੰ ਖੇਤਾਂ ਵਿੱਚ ਨਸ਼ਟ ਕੀਤਾ ਗਿਆ ਹੈ।
ਅਗਰ ਵਿਭਾਗ ਦੀ ਟੀਮ ਵੱਲੋਂ ਅਜਿਹਾ ਨਾ ਕੀਤਾ ਜਾਂਦਾ ਤਾਂ ਦੁਕਾਨਦਾਰ ਵੱਲੋਂ ਇਸ ਦੁੱਧ ਦੀ ਸਪਲਾਈ ਜਿੱਥੇ ਲੋਕਾਂ ਦੇ ਘਰਾਂ ਵਿੱਚ ਕੀਤੀ ਜਾਣੀ ਸੀ ਅਗਰ ਅਜਿਹਾ ਨਾ ਹੁੰਦਾ ਤਾਂ ਉਸ ਵੱਲੋਂ ਇਸ ਤੋਂ ਮਾਵਾ ਅਤੇ ਪਨੀਰ ਬਣਾ ਕੇ ਤਿਉਹਾਰਾਂ ਦੇ ਮੌਕੇ ਤੇ ਸਪਲਾਈ ਕੀਤਾ ਜਾਣਾ ਸੀ।
ਪਰ ਇਸ ਗੱਲ ਦਾ ਪਤਾ ਲੱਗਦੇ ਹੀ ਸਰਸ ਡੇਅਰੀ ਚੇਅਰਮੈਨ ਵੱਲੋਂ ਇਕ ਟੈਂਕਰ ਫੜਿਆ ਗਿਆ ਜੋ ਕੇ ਦੁੱਧ ਨਾਲ ਭਰਿਆ ਗਿਆ ਸੀ। ਇਸ 1500 ਲੀਟਰ ਦੁੱਧ ਨੂੰ ਖੇਤਾਂ ਵਿੱਚ ਨਸ਼ਟ ਕਰਦੇ ਰਹਿਣ ਨਾਲ ਲੱਗਦੇ ਇਲਾਕੇ ਵਿੱਚ ਇਸ ਦੀ ਬਦਬੂ ਫੈਲਣ ਦੇ ਚਲਦਿਆਂ ਹੋਇਆਂ ਲੋਕਾਂ ਵੱਲੋਂ ਵੀ ਇਸ ਜਗ੍ਹਾ ਤੇ ਪਹੁੰਚ ਕੀਤੀ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …