ਆਈ ਤਾਜ਼ਾ ਵੱਡੀ ਖਬਰ
ਅਗਲੇ ਸਾਲ ਹੋਣ ਵਾਲੇ 2022 ਦੀਆਂ ਚੋਣਾਂ ਵਿੱਚ ਜਿੱਥੇ ਬਹੁਤ ਕੁਝ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਦਿਨ-ਰਾਤ ਅੱਡੀ ਚੋਟੀ ਦਾ ਜੋਰ ਲਾਇਆ ਜਾ ਰਿਹਾ ਹੈ ਜਿਸ ਸਦਕਾ ਉਹਨਾਂ ਦੀ ਪਾਰਟੀ ਦੀ ਮਜ਼ਬੂਤੀ ਹੋ ਸਕੇ ਅਤੇ ਉਨ੍ਹਾਂ ਨੂੰ ਜਿੱਤ ਹਾਸਲ ਹੋ ਸਕੇ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਵਿਵਾਦ ਵੀ ਲਗਾਤਾਰ ਜਾਰੀ ਹੈ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ। ਉਥੇ ਹੀ ਉਨ੍ਹਾਂ ਵੱਲੋਂ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਖ਼ਬਰ ਵੀ ਸਾਹਮਣੇ ਆਈ ਸੀ ਕਿ ਕਾਂਗਰਸ ਹਾਈਕਮਾਨ ਦੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਉਨ੍ਹਾਂ ਨੂੰ ਮਨਾਉਣ ਲਈ ਆ ਸਕਦੇ ਹਨ।
ਇਨ੍ਹਾਂ ਖਬਰਾਂ ਨੂੰ ਲੈ ਕੇ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਪੱਸ਼ਟ ਕਰ ਦਿੱਤਾ ਗਿਆ ਸੀ ਕਿ ਉਹ ਕਿਸੇ ਵੀ ਕੀਮਤ ਤੇ ਕਾਂਗਰਸ ਵਿੱਚ ਸ਼ਾਮਲ ਨਹੀਂ ਹੋਣਗੇ। ਹੁਣ ਖੇਤੀ ਕਾਨੂੰਨਾਂ ਦੇ ਰੱਦ ਹੁੰਦੇ ਹੀ ਕੈਪਟਨ ਲਈ ਉਹ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਸਾਰੇ ਸੋਚ ਰਹੇ ਸਨ। ਅੱਜ ਗੁਰਪੁਰਬ ਤੇ ਮੌਕੇ ਤੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸਾਰੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਗਿਆ ਹੈ।
ਕਿਸਾਨਾਂ ਦੀ ਹਮਾਇਤ ਕਰਦਿਆਂ ਹੋਇਆ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨਾਲ ਪਹਿਲਾ ਵੀ ਮੁਲਾਕਾਤ ਵੀ ਕੀਤੀ ਗਈ ਸੀ ਅਤੇ ਖੇਤੀ ਕਨੂੰਨਾਂ ਨੂੰ ਰੱਦ ਕਰਨ ਵਾਸਤੇ ਅਪੀਲ ਕੀਤੀ ਗਈ ਸੀ। ਉਥੇ ਹੀ ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਖੇਤੀ ਕਾਨੂੰਨਾਂ ਦਾ ਮਸਲਾ ਹੱਲ ਹੁੰਦੇ ਹੀ ਕਿਸਾਨ ਅੰਦੋਲਨ ਖਤਮ ਹੋਣ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਮਿਲ ਕੇ ਚੋਣਾਂ ਲੜੀਆਂ ਜਾ ਸਕਦੀਆਂ ਹਨ।
ਅਤੇ ਜਲਦੀ ਹੀ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਪੰਜਾਬ ਵਿੱਚ ਚੋਣਾਂ ਲਈ ਪਹਿਲੀ ਰੈਲੀ ਕੀਤੀ ਜਾ ਸਕਦੀ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਵੱਡੀ ਰਾਹਤ ਮਿਲੀ ਹੈ ਨਾ ਅੱਗੇ ਦਾ ਰਸਤਾ ਵੀ ਖੋਲ੍ਹਿਆ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕੇ ਜਦੋਂ ਤੱਕ ਦੇਸ਼ ਦੇ ਕਿਸਾਨਾਂ ਨੂੰ ਇਨਸਾਫ ਨਹੀਂ ਮਿਲਦਾ ਉਹ ਆਰਾਮ ਨਾਲ ਨਹੀਂ ਬੈਠਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …