Breaking News

ਖੇਤ ਚ ਲਗਾਈ ਪਰਾਲੀ ਦੀ ਅੱਗ ਨੇ ਪੰਜਾਬ ਚ ਇਥੇ ਕਰਤਾ ਮੌਤ ਦਾ ਤਾਂਡਵ ,ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਝੋਨੇ ਦੀ ਕਟਾਈ ਤੋਂ ਬਾਅਦ ਮੌਸਮ ਵਿੱਚ ਆਈ ਤਬਦੀਲੀ ਆਮ ਹੀ ਵੇਖੀ ਜਾ ਰਹੀ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲ਼ੀ ਨੂੰ ਲਗਾਈ ਗਈ ਅੱਗ ਤੋਂ ਪੈਦਾ ਹੋਇਆ ਧੂੰਆਂ ਸਵੇਰੇ ਤੇ ਸ਼ਾਮ ਨੂੰ ਅਸਮਾਨ ਵਿਚ ਸਾਫ ਦਿਖਾਈ ਦਿੰਦਾ ਹੈ। ਜਿਸ ਕਾਰਨ ਆਵਾਜਾਈ ਦੌਰਾਨ ਆਉਣ ਜਾਣ ਵਾਲੇ ਲੋਕਾਂ ਲਈ ਵਿਜ਼ੀਬਿਲਟੀ ਘੱਟ ਹੋ ਗਈ ਹੈ। ਪੰਜਾਬ ਵਿਚ ਲਗਾਤਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ।

ਜਿਸ ਤੋਂ ਪੈਦਾ ਹੋਏ ਧੂੰਏਂ ਕਾਰਨ ਸਾਹ ਰੋਗ ਤੋਂ ਪੀੜਤ ਮਰੀਜ਼ਾਂ ਤੇ ਕਰੋਨਾ ਪੀੜਤ ਮਰੀਜ਼ਾਂ ਨੂੰ ਸਾਹ ਲੈਣ ਸਬੰਧੀ ਬਹੁਤ ਸਾਰੀਆਂ ਮੁਸ਼ਕਲਾਂ ਆ ਰਹੀਆਂ ਹਨ। ਇਹ ਧੂੰਆਂ ਉਨ੍ਹਾਂ ਦੀ ਸਿਹਤ ਲਈ ਬਹੁਤ ਹੀ ਖਤਰਨਾਕ ਹੈ। ਪ੍ਰਦੂਸ਼ਣ ਵਧਣ ਦੇ ਨਾਲ ਹੀ ਹਸਪਤਾਲਾਂ ਵਿੱਚ ਕੋਰੋਨਾ ਦੇ ਆਕਸੀਜਨ ਸਪੋਰਟਸ ਵਾਲੇ ਮਰੀਜ਼ਾਂ ਦੀ ਗਿਣਤੀ ਚ ਵਾਧਾ ਹੋ ਰਿਹਾ ਹੈ। ਕਿਉਂਕਿ ਧੂੰਏਂ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਾਹ ਘੁਟਣ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਵੱਲੋਂ ਲਗਾਈ ਗਈ ਪਰਾਲੀ ਨੂੰ ਅੱਗ ਨਾਲ ਪੰਜਾਬ ਵਿੱਚ ਇੱਕ ਜਗ੍ਹਾ ਤੇ ਤਬਾਹੀ ਹੋਈ ਹੈ।

ਜਿਸ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਤਰਨਤਾਰਨ ਵਿਚ ਖਾਲੜਾ ਦੇ ਅਧੀਨ ਪੈਂਦੇ ਪਿੰਡ ਵੀਰਮ ਦੀ ਹੈ। ਇਸ ਪਿੰਡ ਦੇ ਕਿਸਾਨ ਵੱਲੋਂ ਆਪਣੇ ਖੇਤਾਂ ਵਿੱਚ ਝੋਨੇ ਦੀ ਰਹਿੰਦ ਖੂੰਦ ਨੂੰ ਅੱਗ ਲਾਈ ਹੋਈ ਸੀ ਜਿਸ ਕਾਰਨ ਕੁੱਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਉਸ ਸਮੇਂ ਹੀ ਇਸ ਪਿੰਡ ਦੀ ਮਨਜੀਤ ਕੌਰ ਆਪਣੇ ਪੋਤਰੇ ਲਵਪ੍ਰੀਤ ਸਿੰਘ ਨਾਲ ਐਕਟਿਵਾ ਤੇ ਸਵਾਰ ਹੋ ਕੇ ਭਿੱਖੀਵਿੰਡ ਨੂੰ ਜਾ ਰਹੀ ਸੀ।

ਸੜਕ ਤੇ ਧੂੰਆਂ ਹੋਣ ਕਾਰਨ ਕੁਝ ਦਿਖਾਈ ਨਾ ਦਿੱਤਾ ਤੇ ਐਕਟਿਵਾ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਉਹ ਅੱਗ ਦੀ ਲਪੇਟ ਵਿਚ ਆ ਗਏ। ਇਸ ਘਟਨਾ ਵਿੱਚ ਮਨਜੀਤ ਕੌਰ ਬੁਰੀ ਤਰ੍ਹਾਂ ਝੁ-ਲ-ਸ ਗਈ , ਤੇ ਉਸ ਦੇ ਪੋਤਰੇ ਨੇ ਬੜੀ ਮੁ-ਸ਼-ਕਿ- ਲ ਨਾਲ ਆਪਣੀ ਜਾਨ ਬਚਾਈ। ਇਸ ਮੌਕੇ ਐਕਟਿਵਾ ਸੜ ਕੇ ਸੁਆਹ ਹੋ ਗਈ। ਘਟਨਾ ਸਥਾਨ ਤੇ ਰਾਹਗੀਰਾਂ ਵੱਲੋਂ ਪੀੜਤ ਬਜ਼ੁਰਗ ਔਰਤ ਨੂੰ ਭਿੱਖੀਵਿੰਡ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ ,ਜਿੱਥੇ ਮਨਜੀਤ ਕੌਰ ਦੀ ਮੌਤ ਹੋ ਗਈ। ਇਸ ਸਬੰਧੀ ਖਾਲੜਾ ਥਾਣਾ ਦੇ ਐਸ ਐਚ ਓ ਨਰਿੰਦਰ ਸਿੰਘ ਢੋਟੀ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …