Breaking News

ਗਠਜੋੜ ਤੋੜਨ ਤੋਂ ਬਾਅਦ ਹਰਸਿਮਰਤ ਨੇ ਕਹੀ ਅਜਿਹੀ ਗਲ੍ਹ ਕੇ ਸਾਰੇ ਪਾਸੇ ਹੋ ਰਹੀ ਚਰਚਾ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਸਾਰੇ ਦੇਸ਼ ਅਤੇ ਪੰਜਾਬ ਦੇ ਅੰਦਰ ਇਕੋ ਇੱਕ ਮੁਦਾ ਗਰਮਾਇਆ ਹੋਇਆ ਹੈ ਉਹ ਹੈ ਕਿਸਾਨ ਬਿੱਲਾਂ ਦਾ ਇਸੇ ਬਿੱਲਾਂ ਦਾ ਕਰਕੇ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦਿੱਤਾ ਸੀ ਅਤੇ ਕੱਲ੍ਹ ਅਕਾਲੀ ਦਲ ਨੇ ਭਾਜਪਾ ਨਾਲੋਂ ਆਪਣੀ ਯਾਰੀ ਤੋੜ ਦਿੱਤੀ ਹੈ। ਹੁਣ ਇੱਕ ਵੱਡੀ ਖਬਰ ਆ ਰਹੀ ਹੈ ਕੇ ਬੀਬਾ ਹਰਸਿਮਰਤ ਬਾਦਲ ਨੇ ਭਾਜਪਾ ਦਾ ਸਾਥ ਛੱਡਣ ਤੋਂ ਬਾਅਦ ਇੱਕ ਵੱਡਾ ਬਿਆਨ ਦਿੱਤਾ ਹੈ ਜਿਸਦੀ ਚਰਚਾ ਸਾਰੇ ਪਾਸੇ ਜੋਰਾਂ ਤੇ ਹੋ ਰਹੀ ਹੈ।

ਕਿਸਾਨ ਬਿੱਲ ਦੇ ਮੁੱਦੇ ‘ਤੇ ਐਨਡੀਏ ਤੋਂ ਵੱਖ ਹੋਣ ਤੋਂ ਬਾਅਦ ਅਕਾਲੀ ਦਲ ਨੇ ਹੁਣ ਐਨਡੀਏ ਤੇ ਬੀਜੇਪੀ ‘ਤੇ ਤਿੱਖੇ ਸ਼ਬਦੀ ਹ- ਮ – ਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਐਨਡੀਏ ਛੱਡਣ ਤੋਂ ਪਹਿਲਾਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਹਰਸਿਮਰਤ ਕੌਰ ਬਾਦਲ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਯਾਦ ਕਰਦਿਆਂ ਐਨਡੀਏ ‘ਤੇ ਤਨਜ ਕੱਸਿਆ। ਹਰਸਿਮਰਤ ਬਾਦਲ ਨੇ ਕਿਹਾ ‘ਇਹ ਉਹ ਐਨਡੀਏ ਨਹੀਂ ਜਿਸਦੀ ਕਲਪਨਾ ਅਟਲ ਬਿਹਾਰੀ ਵਾਜਪਾਈ ਤੇ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਸੀ।’

ਹਰਸਮਿਰਤ ਨੇ ਟਵੀਟ ਕੀਤਾ, ‘ਜੇਕਰ ਤਿੰਨ ਕਰੋੜ ਪੰਜਾਬੀਆਂ ਦੇ ਦਰਦ ਅਤੇ ਵਿਰੋਧ ਦੇ ਬਾਵਜੂਦ ਭਾਰਤ ਸਰਕਾਰ ਦਾ ਦਿਲ ਨਹੀਂ ਪਸੀਜ ਰਿਹਾ ਤਾਂ ਇਹ ਉਹ ਐਨਡੀਏ ਨਹੀਂ ਜਿਸ ਦੀ ਕਲਪਨਾ ਅਟਲ ਬਿਹਾਰੀ ਵਾਜਪਾਈ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਸੀ। ਅਜਿਹਾ ਗਠਜੋੜ ਜੋ ਆਪਣੇ ਸਭ ਤੋਂ ਪੁਰਾਣੇ ਸਹਿਯੋਗੀ ਦੀ ਗੱਲ ਨਹੀਂ ਸੁਣਦਾ ਅਤੇ ਪੂਰੇ ਦੇਸ਼ ਦਾ ਢਿੱਡ ਭਰਨ ਵਾਲਿਆਂ ਤੋਂ ਨਜ਼ਰਾਂ ਫੇਰ ਲੈਂਦਾ ਹੈ ਤਾਂ ਅਜਿਹਾ ਗਠਜੋੜ ਪੰਜਾਬ ਦੇ ਹਿੱਤ ‘ਚ ਨਹੀਂ।’

ਕਿਸਾਨ ਬਿੱਲਾਂ ਦੇ ਵਿਰੋਧ ‘ਚ ਅਕਾਲੀ ਦਲ ਨੇ ਸ਼ਨੀਵਾਰ ਰਾਤ ਚੰਡੀਗੜ੍ਹ ‘ਚ ਪਾਰਟੀ ਦੀ ਮੀਟਿੰਗ ਤੋਂ ਬਾਅਦ ਐਨਡੀਏ ਤੋਂ ਵੱਖ ਹੋਣ ਦਾ ਫੈਸਲਾ ਲੈ ਲਿਆ ਹੈ। ਜਿਸ ਤੋਂ ਬਾਅਦ ਅਕਾਲੀ ਦਲ ਤੇ ਬੀਜੇਪੀ ਦੇ ਰਾਹ ਵੱਖ-ਵੱਖ ਹੋ ਗਏ ਹਨ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …