ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਕਰੋਨਾ ਕਾਰਨ ਸਥਿਤੀ ਕਾਫੀ ਭਿ-ਆ-ਨ-ਕ ਹੁੰਦੀ ਨਜ਼ਰ ਆ ਰਹੀ ਹੈ, ਉਥੇ ਹੀ ਵੱਖ-ਵੱਖ ਸੰਸਥਾਵਾਂ ਵੱਲੋਂ ਅੱਗੇ ਵੱਧ ਕੇ ਕਰੋਨਾ ਤੋਂ ਪ੍ਰ-ਭਾ-ਵ-ਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਜਿਥੇ ਕਰੋਨਾ ਟੈਸਟ ਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ। ਉਥੇ ਹੀ ਕਰੋਨਾ ਕੇਸਾਂ ਵਿੱਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਦਿੱਲੀ ਵਿੱਚ ਜਿੱਥੇ ਬਹੁਤ ਜ਼ਿਆਦਾ ਕਰੋਨਾ ਕੇਸ ਸਾਹਮਣੇ ਆ ਰਹੇ ਹਨ ਅਤੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਸਿਹਤ ਸਬੰਧੀ ਮੁ-ਸ਼-ਕ-ਲਾਂ ਪੇਸ਼ ਆ ਰਹੀਆਂ ਹਨ। ਉਥੇ ਹੀ ਸਿੱਖ ਸੰਸਥਾਵਾਂ ਵੱਲੋਂ ਆਕਸੀਜਨ ਦੇ ਲੰਗਰ ਲਗਾਏ ਜਾ ਰਹੇ ਹਨ।
ਗੁਰਦੁਆਰਾ ਨੰਦੇੜ ਸਾਹਿਬ ਤੋਂ ਵੀ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ, ਜਿੱਥੇ ਇਹ ਐਲਾਨ ਹੋ ਗਿਆ ਹੈ। ਇਨ੍ਹੀਂ ਦਿਨੀਂ ਜਿੱਥੇ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸਿੱਖ ਸੰਸਥਾਵਾਂ ਵੱਲੋਂ ਕਰੋਨਾ ਤੋਂ ਪ੍ਰ-ਭਾ-ਵ-ਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਨੰਦੇੜ ਸਾਹਿਬ ਦੇ ਗੁਰੂਘਰ ਤੋਂ ਵੀ ਕਰੋਨਾ ਦੀ ਦੂਜੀ ਲਹਿਰ ਨਾਲ ਪ੍ਰ-ਭਾ-ਵ-ਤ ਹੋਣ ਵਾਲੇ ਲੋਕਾਂ ਦੀ ਮਦਦ ਕਰਨ ਲਈ ਹਸਪਤਾਲ ਅਤੇ ਬੈਡ ਅਤੇ ਆਕਸੀਜਨ ਦੀ ਘਾਟ ਨੂੰ ਪੂਰਾ ਕਰਨ ਲਈ ਪਿਛਲੇ 50 ਸਾਲਾਂ ਤੋਂ ਇਕੱਠੇ ਕੀਤੇ ਗਏ ਸੋਨੇ ਨੂੰ ਦਾਨ ਕੀਤਾ ਜਾਵੇਗਾ। ਹਜ਼ੂਰ ਸਾਹਿਬ ਸਿੱਖਾਂ ਦੇ ਪੰਜ ਤਖਤਾਂ ਵਿਚੋਂ ਇੱਕ ਹੈ।
ਜਿਸ ਨੂੰ ਸੱਚ ਖੰਡ ਕਿਹਾ ਜਾਂਦਾ ਹੈ। ਜੋ ਗੋਦਾਵਰੀ ਨਦੀ ਦੇ ਕਿਨਾਰੇ ਉੱਪਰ ਸਥਿਤ ਨੰਦੇੜ ਸਾਹਿਬ ਸੱਚਖੰਡ ਗੁਰਦੁਆਰੇ ਲਈ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਇਸ ਦਾ ਨਿਰਮਾਣ 1832 ਤੋਂ 1837 ਦੇ ਵਿਚਕਾਰ ਕੀਤਾ ਗਿਆ ਸੀ। 1708 ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਜੀ ਆਪਣੇ ਕੁਝ ਪੈਰੋਕਾਰਾਂ ਨਾਲ ਇੱਥੇ ਕੁਝ ਸਾਲ ਧਰਮ ਦੇ ਪ੍ਰਚਾਰ ਲਈ ਰਹੇ ਸਨ। ਇਸ ਗੁਰਦੁਆਰਾ ਸਾਹਿਬ ਵਿਚ ਦਰਸ਼ਨ ਅਤੇ ਅਰਦਾਸ ਕਰਨ ਲਈ ਲੱਖਾਂ ਹੀ ਸ਼ਰਧਾਲੂ ਨਤਮਸਤਕ ਹੁੰਦੇ ਹਨ।
ਹੁਣ ਤਖ਼ਤ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ ਜੀ ਨੇ ਕਿਹਾ ਹੈ ਕਿ ਲੋਕਾਂ ਨੂੰ ਨੰਦੇੜ ਤੋਂ ਇ-ਲਾ-ਜ ਕਰਵਾਉਣ ਲਈ ਹੈਦਰਾਬਾਦ ਅਤੇ ਮੁੰਬਈ ਵਰਗੇ ਸ਼ਹਿਰਾਂ ਵਿਚ ਜਾਣਾ ਪੈਂਦਾ ਹੈ। ਏਸ ਲਈ ਨੰਦੇੜ ਸਾਹਿਬ ਦੇ ਵਿੱਚ ਹਸਪਤਾਲ ਹੋਵੇਗਾ ਤਾਂ ਲੋਕਾਂ ਨੂੰ ਇਲਾਜ ਕਰਵਾਉਣਾ ਆਸਾਨ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 50 ਸਾਲਾਂ ਦੌਰਾਨ ਜਮ੍ਹਾ ਹੋਏ ਸੋਨੇ ਨੂੰ ਸੇਵਾ ਵਿਚ ਲਗਾਉਣਾ ਚਾਹੁੰਦੇ ਹਾਂ। ਜੋ ਹਸਪਤਾਲਾਂ ਅਤੇ ਸਕੂਲ ਨੂੰ ਬਣਾਉਣ ਲਈ ਖਰਚ ਕੀਤਾ ਜਾਵੇਗਾ। ਉਥੇ ਹੀ ਮੈ-ਡੀ-ਕ-ਲ ਕਾਲਜ ਹੋਣ ਨਾਲ ਲੋਕਾਂ ਨੂੰ ਆਸਾਨੀ ਹੋਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …