ਆਈ ਤਾਜਾ ਵੱਡੀ ਖਬਰ
ਮੌਸਮ ਦੀ ਤਬਦੀਲੀ ਦੇ ਕਾਰਨ ਜਿੱਥੇ ਵਿਜੀਬਿਲਟੀ ਵਿਚ ਕਮੀ ਆ ਜਾਣ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰੇ ਹਨ ਉੱਥੇ ਕੁਝ ਲੋਕਾਂ ਦੀ ਅਣਗਹਿਲੀ ਕਾਰਨ ਵੀ ਭਿਆਨਕ ਸੜਕ ਹਾਦਸੇ ਵਾਪਰਨ ਕਾਰਨ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਅਜਿਹੇ ਭਿਆਨਕ ਸੜਕ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਬਹੁਤ ਸਾਰੇ ਪਰਵਾਰਾਂ ਵੱਲੋਂ ਕਈ ਵਾਰ ਕੰਮ ਦੇ ਚੱਲਦੇ ਹੋਏ ਇਕੱਠੇ ਹੀ ਆਪਣੇ ਘਰ ਤੋਂ ਬਾਹਰ ਜਾਣ ਵਾਸਤੇ ਸਫ਼ਰ ਕੀਤਾ ਜਾਂਦਾ ਹੈ। ਪਰ ਕਈ ਵਾਰ ਅਜਿਹੇ ਪਰਿਵਾਰਾਂ ਨਾਲ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਕਾਰਨ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਹੁਣ ਗੁਰਦੁਆਰਾ ਸਾਹਿਬ ਜਾ ਰਹੇ ਪਰਿਵਾਰ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਇੱਕੋ ਪਰਵਾਰ ਦੇ ਤਿੰਨ ਜੀਆਂ ਦੀ ਇਕੱਠਿਆਂ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨੌਸ਼ਹਿਰਾ ਪੰਨੂਆਂ ਕਸਬੇ ਦੇ ਨਜ਼ਦੀਕ ਜੰਮੂ-ਕਸ਼ਮੀਰ ਰਾਜਸਥਾਨ ਨੈਸ਼ਨਲ ਹਾਈਵੇ ਤੇ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਕਾਰ ਅਤੇ ਰੇਤ ਦੀ ਟਰਾਲੀ ਦੀ ਹੋਈ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਕਟਾਰਵਾਲਾ ਤੋਂ ਇਕ ਪਰਿਵਾਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਦਰਸ਼ਨ ਕਰਨ ਲਈ ਰਵਾਨਾ ਹੋਇਆ ਸੀ।
ਜਦੋਂ ਇਹ ਪਰਿਵਾਰ ਆਪਣੀ ਕਾਰ ਵਿੱਚ ਸਵਾਰ ਹੋ ਕੇ ਤਰਨ ਤਾਰਨ ਜਿਲੇ ਦੇ ਥਾਣਾ ਸਰਹਾਲੀ ਨੌਸ਼ਹਿਰਾ ਪੰਨੂਆਂ ਦੇ ਕੋਲ ਪਹੁੰਚਿਆ ਤਾਂ ਉਸ ਸਮੇਂ ਰੇਤ ਨਾਲ ਭਰੀ ਹੋਈ ਟਰੈਕਟਰ ਟਰਾਲੀ ਜਾ ਰਹੀ ਸੀ ਜਿਸ ਦੇ ਪਿਛਲੇ ਹਿੱਸੇ ਨਾਲ ਕਾਰ ਟਕਰਾਈ, ਤੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਕਾਰ ਸਵਾਰ ਦਵਿੰਦਰ ਕੌਰ, ਉਸ ਦੇ ਪਤੀ ਚੰਨਣ ਸਿੰਘ, ਅਤੇ ਸੁਖਵੰਤ ਸਿੰਘ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।
ਇਨ੍ਹਾਂ ਤੋਂ ਇਲਾਵਾ ਦਵਿੰਦਰ ਕੌਰ ਦਾ ਪੁੱਤਰ ਅਤੇ ਨੂੰਹ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਨਜ਼ਦੀਕ ਦੇ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਲਿਜਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …