Breaking News

ਗੋਲ੍ਡ ਮੈਡਲ ਜੇਤੂ ਨੀਰਜ ਚੋਪੜਾ ਦੇ ਪ੍ਰੀਵਾਰ ਵਲੋਂ ਕਿਸਾਨ ਅੰਦੋਲਨ ਦੇ ਸਮਰਥਨ ਚ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਆਪਣੇ ਦੇਸ਼ ਦਾ ਨਾਮ ਆਪਣੇ ਬਲਬੂਤੇ ਉੱਪਰ ਦੁਨੀਆ ਵਿੱਚ ਉੱਚਾ ਕੀਤਾ ਹੈ। ਜਿਨ੍ਹਾਂ ਉਪਰ ਸਾਰੇ ਦੇਸ਼ ਨੂੰ ਬਹੁਤ ਜ਼ਿਆਦਾ ਮਾਣ ਹੋ ਰਿਹਾ ਹੈ। ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਲੋਕਾਂ ਦੀ ਮਦਦ ਕੀਤੀ ਗਈ ਅਤੇ ਉਨ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਵੀ ਮੁਹਈਆ ਕਰਵਾਈਆਂ ਗਈਆਂ। ਉਥੇ ਹੀ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦੀ ਭਰਪੂਰ ਸਹਾਇਤਾ ਵੀ ਕੀਤੀ ਜਾ ਰਹੀ ਹੈ। ਹੁਣ ਓਲੰਪਿਕ ਖੇਡਾਂ ਵਿੱਚ ਬਹੁਤ ਸਾਰੇ ਭਾਰਤੀ ਖਿਡਾਰੀਆਂ ਵੱਲੋਂ ਮੱਲਾਂ ਮਾਰੀਆਂ ਗਈਆਂ ਹਨ ਅਤੇ ਉਨ੍ਹਾਂ ਦੀ ਦੇਸ਼ ਵਿੱਚ ਵਾਪਸੀ ਹੋ ਚੁੱਕੀ ਹੈ ਜਿੱਥੇ ਲੋਕਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ।

ਹੁਣ ਗੋਲਡ ਮੈਡਲ ਜੇਤੂ ਨੀਰਜ ਚੋਪੜਾ ਦੇ ਪਰਿਵਾਰ ਵੱਲੋਂ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਇਹ ਵੱਡੀ ਖਬਰ ਸਾਹਮਣੇ ਆਈ ਹੈ। ਟੋਕਿਓ ਓਲੰਪਿਕ ਵਿੱਚ ਦੇਸ਼ ਦਾ ਮਾਣ ਵਧਾਉਣ ਵਾਲੇ ਨੀਰਜ ਚੋਪੜਾ ਦੇ ਪਰਿਵਾਰ ਵਿੱਚ ਉਨ੍ਹਾਂ ਦੇ ਦਾਦਾ ਜੀ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਗਈ ਹੈ। ਹਰਿਆਣੇ ਦਾ ਇਹ ਨੌਜਵਾਨ ਜਿੱਥੇ ਫੌਜ ਵਿੱਚ ਦੇਸ਼ ਦੀ ਸੇਵਾ ਕਰ ਰਿਹਾ ਹੈ। ਉੱਥੇ ਹੀ ਖੇਡਾਂ ਵਿੱਚ ਨੌਜਵਾਨ ਵੱਲੋਂ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਗਿਆ ਹੈ।

ਜਿੱਥੇ ਸਾਰਾ ਭਾਰਤ ਫਖ਼ਰ ਰਿਹਾ ਹੈ ਅਤੇ ਉਸ ਦੇ ਸਾਰੇ ਪ੍ਰਵਾਰ ਨੂੰ ਵਧਾਈਆਂ ਦੇ ਰਿਹਾ ਹੈ। ਹੁਣ ਜਦੋਂ ਉਸ ਦੇ ਆਪਣੇ ਸੂਬੇ ਵਿੱਚ ਪਹੁੰਚਣ ਤੇ ਸਾਰੇ ਲੋਕਾਂ ਵੱਲੋਂ ਉਸਦਾ ਸਵਾਗਤ ਕੀਤਾ ਗਿਆ । ਉੱਥੇ ਹੀ ਕਿਸਾਨ ਆਗੂਆਂ ਵੱਲੋਂ ਵੀ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਆਉਣ ਤੇ ਸਵਾਗਤ ਕੀਤਾ ਗਿਆ। ਜਿਸ ਤੇ ਭਾਵੁਕ ਹੋ ਕੇ ਉਸ ਦੇ ਦਾਦਾ ਜੀ ਧਰਮ ਸਿੰਘ ਨੇ ਆਖਿਆ ਹੈ ਕਿ ਅਸੀ ਰਾਜਨੀਤੀ ਵਿਚ ਨਹੀਂ ਆਉਣਾ ਚਾਹੁੰਦੇ, ਪਰ ਕਿਸਾਨ ਹੋਣ ਦੇ ਨਾਤੇ ਕਿਸਾਨੀ ਅੰਦੋਲਨ ਨਾਲ ਜੁੜੇ ਹੋਏ ਹਾਂ।

ਇਸ ਲਈ ਨੀਰਜ ਚੋਪੜਾ ਨੂੰ ਵੀ ਕਿਸਾਨ ਅੰਦੋਲਨ ਵਿੱਚ ਲੈ ਕੇ ਜਾਣਗੇ। ਉਨ੍ਹਾਂ ਨੇ ਕਿਸਾਨਾਂ ਦੇ ਹਿੱਤਾਂ ਵਿਚ ਬੋਲਦਿਆਂ ਹੋਇਆਂ ਸਰਕਾਰ ਨੂੰ ਅਪੀਲ ਕੀਤੀ ਹੈ, ਕਿੰਨੇ ਲੰਮੇ ਸਮੇਂ ਤੋਂ ਕਿਸਾਨ ਇਸ ਸੰਘਰਸ਼ ਨੂੰ ਕਰ ਰਹੇ ਹਨ, ਇਸ ਲਈ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਉਨ੍ਹਾਂ ਆਪਣੇ ਪੋਤਰੇ ਤੇ ਫ਼ਖ਼ਰ ਕਰਦੇ ਹੋਏ ਕਿਹਾ ਕਿ ਨੀਰਜ ਚੋਪੜਾ ਵਰਗਾ ਬੱਚਾ ਹਰ ਘਰ ਹੋਣਾ ਚਾਹੀਦਾ ਹੈ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …