ਆਈ ਤਾਜਾ ਵੱਡੀ ਖਬਰ
ਵੱਖ ਵੱਖ ਜਿਲਾ ਮਜਿਸਟ੍ਰੇਟ ਵੱਲੋਂ ਜ਼ਿਲੇ ਅੰਦਰ ਅਮਨ ਅਤੇ ਸ਼ਾਂਤੀ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾਂਦੀਆਂ ਹਨ। ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲਾ ਮਜਿਸਟ੍ਰੇਟ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਆਦੇਸ਼ ਲਾਗੂ ਕੀਤੇ ਜਾਂਦੇ ਹਨ। ਜਿਸ ਨਾਲ ਸੂਬੇ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਰੋਨਾ ਸਥਿਤੀ ਦੇ ਅਨੁਸਾਰ ਵੀ ਫੈਸਲੇ ਲੈਣ ਦਾ ਅਧਿਕਾਰ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਹਨ। ਜਿਸ ਸਦਕਾ ਪੰਜਾਬ ਦੇ ਹਾਲਾਤਾਂ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਬਹੁਤ ਸਾਰੇ ਅਨਸਰਾਂ ਵੱਲੋਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ।
ਹੁਣ ਗੱਡੀ ਵਿੱਚ ਗਾਣੇ ਸੁਣਨ ਵਾਲਿਆਂ ਨੇ ਅਗਰ ਇਹ ਕੰਮ ਕੀਤਾ ਤਾਂ ਉਨਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਜਲੰਧਰ ਦੇ ਜਿਲਾ ਮਜਿਸਟ੍ਰੇਟ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੁਝ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਿਸ ਨਾਲ ਜ਼ਿਲੇ ਵਿਚ ਅਮਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਜਲੰਧਰ ਵਿੱਚ ਡੀਸੀਪੀ ਲਾਅ ਐਂਡ ਆਰਡਰ ਜਗਮੋਹਨ ਸਿੰਘ ਵੱਲੋਂ ਆਦੇਸ਼ ਦਿੱਤਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਡੀਜੇ , ਆਰਕੈਸਟਾ, ਗਾਇਕਾਂ ਦੇ ਪ੍ਰੋਗਰਾਮਾਂ ਨੂੰ ਰਾਤ 10 ਵਜੇ ਤੋਂ ਬਾਅਦ ਰੋਕਣਾ ਚਾਹੀਦਾ ਹੈ।
ਉੱਥੇ ਹੀ ਅਗਰ ਕੋਈ ਵੀ ਵਿਅਕਤੀ 11 ਵਜੇ ਤੋਂ ਬਾਅਦ ਖਾਣਾ ਜਾਂ ਸ਼ਰਾਬ ਦਾ ਆਰਡਰ ਦਿੰਦਾ ਹੈ ਤਾਂ ਉਹ ਨਹੀਂ ਲਿਆ ਜਾਵੇਗਾ। ਕਿਉਕਿ ਸਾਰੇ ਰੈਸਟੋਰੈਂਟ, ਬਾਰ ,ਕਲੱਬ ਵਿੱਚ 11 ਵਜੇ ਤੋਂ ਬਾਅਦ ਹੋਣ ਵਾਲੇ ਗਾਹਕਾਂ ਦੀ ਐਂਟਰੀ ਬੰਦ ਕਰ ਦਿੱਤੀ ਜਾਏਗੀ। 12 ਵਜੇ ਤੱਕ ਇਨ੍ਹਾਂ ਸਥਾਨਾਂ ਨੂੰ ਪੂਰੀ ਤਰਾਂ ਬੰਦ ਕਰਨ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਹੈ। ਉੱਥੇ ਹੀ ਸ਼ਰਾਬ ਦੇ ਠੇਕਿਆਂ ਨੂੰ ਵੀ 11 ਵਜੇ ਪੂਰੀ ਤਰਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਅਗਰ ਕੋਈ ਲਾਗੂ ਕੀਤੇ ਗਏ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅਵਾਜ਼ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਹੀ ਇਸ ਦੀ ਸਮਾਂ ਸੀਮਾ 10 ਵਜੇ ਤੱਕ ਲਾਗੂ ਕੀਤੀ ਗਈ ਹੈ। ਅਗਰ ਪ੍ਰੋਗਰਾਮ ਨੂੰ ਬੰਦ ਨਹੀਂ ਕੀਤਾ ਜਾਂਦਾ ਅਤੇ ਉਸ ਦੀ ਆਵਾਜ਼ ਕੈਂਪਸ ਅਤੇ ਬਾਹਰ ਜਾਂਦੀ ਹੈ। ਉਸਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਉਲੰਘਣਾ ਮੰਨਿਆ ਜਾਵੇਗਾ। ਤੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …