ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਜਿਥੇ ਕਰੋਨਾ ਦੇ ਕਾਰਨ ਪਹਿਲਾਂ ਹੀ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ ਉਥੇ ਹੀ ਬਹੁਤ ਸਾਰੇ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ। ਕਰੋਨਾ ਦੇ ਸਮੇਂ ਜਦੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਤਾਂ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰਾਂ ਵੱਲੋਂ ਆਰਥਿਕ ਤੰਗੀ ਦੇ ਕਾਰਨ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਕਈ ਗਲਤ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਜਿੱਥੇ ਇਸ ਆਰਥਿਕ ਮੰਦੀ ਦੇ ਕਾਰਨ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ।
ਉੱਥੇ ਹੀ ਮਹਿੰਗਾਈ ਦੇ ਵਧਣ ਕਾਰਨ ਬਹੁਤ ਸਾਰੇ ਪਰਿਵਾਰਕ ਵਿਵਾਦ ਵੀ ਸਾਹਮਣੇ ਆਉਂਦੇ ਹਨ। ਲੋਕਾਂ ਵੱਲੋਂ ਮਹਿੰਗਾਈ ਦੇ ਇਸ ਦੌਰ ਵਿੱਚ ਅਤੇ ਕਰੋਨਾ ਦੀ ਮਾਰ ਤੋਂ ਉਭਰਨ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਲੋਕਾਂ ਦੀ ਸਥਿਤੀ ਨੂੰ ਸਥਿਰ ਰੱਖਣ ਵਾਸਤੇ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਆਪਣੇ ਜਿਲੇ ਦੀ ਹੱਦ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਜਾਰੀ ਕੀਤੇ ਗਏ ਹਨ।
ਜਿਸ ਸਦਕਾ ਜ਼ਿਲ੍ਹੇ ਅੰਦਰ ਲੋਕਾਂ ਦੀ ਰਾਖੀ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਕੀਤੀ ਜਾ ਸਕੇ। ਹੁਣ ਘਰੇਲੂ ਗੈਸ ਸਿਲੰਡਰ ਦੀ ਵਰਤੋਂ ਕਰਨ ਤੇ ਇਨ੍ਹਾਂ ਲਈ ਪਾਬੰਦੀ ਲੱਗ ਗਈ ਹੈ ਜਿਥੇ ਪੰਜਾਬ ਵਿੱਚ ਇਹ ਵੱਡਾ ਐਲਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਫਰੀਦਕੋਟ ਦੇ ਜਿਲ੍ਹਾ ਮਜਿਸਟਰੇਟ ਹਰਬੀਰ ਸਿੰਘ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਆਦੇਸ਼ ਜਾਰੀ ਕੀਤੇ ਗਏ ਹਨ।
ਜਿੱਥੇ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਕੁਝ ਪਾਬੰਦੀਆਂ ਨੂੰ 16 ਅਪ੍ਰੈਲ 2022 ਤੱਕ ਲਾਗੂ ਕੀਤਾ ਜਾ ਰਿਹਾ ਹੈ। ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਦੇ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੀ ਹੱਦ ਅੰਦਰ ਪੈਂਦੇ ਸਾਰੇ ਢਾਬੇ, ਰੈਸਟੋਰੈਂਟ, ਚਾਹ ਦੀਆਂ ਦੁਕਾਨਾਂ ਦੇ ਮਾਲਕਾਂ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਆਪਣੇ ਵਪਾਰਕ ਸਥਾਨਾਂ ਤੇ ਨਹੀਂ ਕੀਤੀ ਜਾਵੇਗੀ। ਜਿੱਥੇ ਜ਼ਿਲ੍ਹੇ ਦੀ ਹੱਦ ਅੰਦਰ ਇਹ ਪਾਬੰਦੀ ਲਗਾ ਦਿੱਤੀ ਗਈ ਹੈ। ਹੁਣ ਕੋਈ ਵੀ ਚਾਹ ਦੀ ਦੁਕਾਨ ਵਾਲਾ ,ਢਾਬੇ ,ਰੈਸਟੋਰੈਂਟ ਦਾ ਮਾਲਕ ਘਰੇਲੂ ਗੈਸ ਸਿਲੰਡਰ ਦੀ ਵਰਤੋਂ ਵਪਾਰਕ ਤੌਰ ਤੇ ਨਹੀਂ ਕਰ ਸਕੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …