ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਜਿਥੇ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਆਖਿਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿਤ ਵਿਚ ਨਹੀਂ ਸਗੋਂ ਕਾ-ਰ-ਪੋ-ਰੇ-ਟ ਘਰਾਣਿਆਂ ਦੇ ਹਿੱਤ ਵਿੱਚ ਦੱਸਿਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਕਿਸਾਨਾਂ ਵੱਲੋਂ ਜਿੱਥੇ ਰਿਲਾਇੰਸ ਦੇ ਪੇਟ੍ਰੋਲ ਪੰਪ,ਟੋਲ ਪਲਾਜ਼ਾ ਤੇ ਰੇਲਵੇ ਆਵਾਜਾਈ ਠੱਪ ਕਰਕੇ ਧਰਨੇ ਪ੍ਰ-ਦ-ਰ-ਸ਼-ਨ ਕੀਤੇ ਜਾ ਰਹੇ ਹਨ।
ਉਥੇ ਹੀ ਭਾਜਪਾ ਦੇ ਨੇਤਾਵਾਂ ਦੇ ਘਰਾਂ ਅਤੇ ਕਾਰਪੋਰੇਟ ਘਰਾਣਿਆਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਦੇਸ਼ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਅਡਾਨੀ ਤੇ ਅੰਬਾਨੀ ਦੀ ਹਮਾਇਤ ਕਰ ਰਹੀ ਹੈ। ਹੁਣ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਹੀ ਮੁਕੇਸ਼ ਅੰਬਾਨੀ ਅਤੇ ਅੰਡਾਨੀ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਜਿੱਥੇ ਮੁਕੇਸ਼ ਅੰਬਾਨੀ ਵਿਸ਼ਵ ਦੇ ਦਸ ਅਮੀਰ ਵਿਅਕਤੀਆਂ ਦੀ ਸੂਚੀ ਵਿੱਚੋਂ ਬਾਹਰ ਹੋ ਗਏ ਹਨ, ਏਸ਼ੀਆ ਤੇ ਵੀ ਸਭ ਤੋਂ ਅਮੀਰ ਵਿਅਕਤੀ ਨਹੀਂ ਰਹੇ, ਉੱਥੇ ਹੀ ਮੁਕੇਸ਼ ਅੰਬਾਨੀ ਲਗਾਤਾਰ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਹੋਏ ਹਨ।
ਉੱਥੇ ਹੀ ਉਹ ਦੁਨੀਆਂ ਦੇ ਅਮੀਰ ਵਿਅਕਤੀਆਂ ਦੀ ਸੂਚੀ ਵਿੱਚ 8ਵੇਂ ਸਥਾਨ ਤੇ ਪਹੁੰਚ ਗਏ ਹਨ। ਜਿੱਥੇ ਦੁਨੀਆਂ ਕੋਰੋਨਾ ਕਾਰਨ ਆਰਥਿਕ ਮੰ-ਦੀ ਦੇ ਦੌਰ ਦਾ ਸਾਹਮਣਾ ਕਰ ਰਹੀ ਹੈ। ਉਥੇ ਮੁਕੇਸ਼ ਅੰਬਾਨੀ ਦੀ ਜਾਇਦਾਦ 24 ਫੀਸਦੀ ਵੱਧ ਕੇ 83 ਅਰਬ ਡਾਲਰ ਹੋ ਗਈ ਹੈ। ਗੁਜਰਾਤ ਦੇ ਉਦਯੋਗ ਪਤੀ ਗੌਤਮ ਅਡਾਨੀ ਦੁਨੀਆਂ ਦੇ ਅਮੀਰਾਂ ਦੀ ਸੂਚੀ ਵਿੱਚ 20 ਸਥਾਨ ਚੜ੍ਹ ਕੇ 48 ਨੰਬਰ ਤੇ ਪਹੁੰਚ ਗਏ ਹਨ।
ਕਰੋਨਾ ਦੇ ਦੌਰ ਵਿਚ ਉਨ੍ਹਾਂ ਦੀ ਜਾਇਦਾਦ 32 ਅਰਬ ਡਾਲਰ ਤੱਕ ਪਹੁੰਚ ਗਈ ਹੈ। ਕਰੋਨਾ ਦੇ ਦੌਰ ਵਿੱਚ ਜਿੱਥੇ ਸਾਰੀ ਦੁਨੀਆ ਆਰਥਿਕ ਮੰ-ਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਉਥੇ ਹੀ ਮੁਕੇਸ਼ ਅੰਬਾਨੀ,ਤੇ ਅਡਾਨੀ ਦੀ ਜਾਇਦਾਦ ਦੁੱਗਣੀ ਹੋ ਗਈ ਹੈ। ਕਰੋਨਾ ਦੇ ਦੌਰ ਦੌਰਾਨ ਹੀ ਭਾਰਤ ਦੇ ਮੁਕੇਸ਼ ਅੰਬਾਨੀ ਅਤੇ ਅਡਾਨੀ ਸਮੇਤ 40 ਉਦਮੀ ਦੁਨੀਆਂ ਦੇ ਅਰਬਪਤੀਆਂ ਦੀ ਸੂਚੀ ਵਿੱਚ ਜੁੜ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …